ਪਉੜੀ ॥
Pauree:
ਇਕਿ ਵਣ ਖੰਡਿ ਬੈਸਹਿ ਜਾਇ ਸਦੁ ਨ ਦੇਵਹੀ ॥
ਕਈ ਮਨੁੱਖ ਜੰਗਲ ਦੇ ਗੋਸ਼ੇ ਵਿਚ ਜਾ ਬੈਠਦੇ ਹਨ ਤੇ ਮੋਨ ਧਾਰ ਲੈਂਦੇ ਹਨ;
Some go and sit in the forest realms, and do not answer any calls.
ਇਕਿ ਪਾਲਾ ਕਕਰੁ ਭੰਨਿ ਸੀਤਲੁ ਜਲੁ ਹੇਂਵਹੀ ॥
ਕਈ ਪਾਲਾ-ਕੱਕਰ ਭੰਨ ਕੇ ਠੰਢਾ ਪਾਣੀ ਸਹਾਰਦੇ ਹਨ (ਭਾਵ, ਉਸ ਠੰਢੇ ਪਾਣੀ ਵਿਚ ਬੈਠਦੇ ਹਨ, ਜਿਸ ਉੱਤੇ ਕੱਕਰ ਜੰਮਿਆ ਪਿਆ ਹੈ);
Some, in the dead of winter, break the ice and immerse themselves in freezing water.
ਇਕਿ ਭਸਮ ਚੜ੍ਹਾਵਹਿ ਅੰਗਿ ਮੈਲੁ ਨ ਧੋਵਹੀ ॥
ਕਈ ਮਨੁੱਖ ਪਿੰਡੇ ਤੇ ਸੁਆਹ ਮਲਦੇ ਹਨ ਤੇ (ਪਿੰਡੇ ਦੀ) ਮੈਲ ਕਦੇ ਨਹੀਂ ਧੋਂਦੇ (ਭਾਵ, ਇਸ਼ਨਾਨ ਨਹੀਂ ਕਰਦੇ);
Some rub ashes on their bodies, and never wash off their dirt.
ਇਕਿ ਜਟਾ ਬਿਕਟ ਬਿਕਰਾਲ ਕੁਲੁ ਘਰੁ ਖੋਵਹੀ ॥
ਕਈ ਮਨੁੱਖ ਔਖੀਆਂ ਡਰਾਉਣੀਆਂ ਜਟਾਂ ਵਧਾ ਲੈਂਦੇ ਹਨ (ਫ਼ਕੀਰ ਬਣ ਕੇ ਆਪਣੀ) ਕੁਲ ਤੇ ਆਪਣਾ ਘਰ ਗਵਾ ਲੈਂਦੇ ਹਨ;
Some look hideous, with their uncut hair matted and dishevelled. They bring dishonor to their family and ancestry.
ਇਕਿ ਨਗਨ ਫਿਰਹਿ ਦਿਨੁ ਰਾਤਿ ਨੀਂਦ ਨ ਸੋਵਹੀ ॥
ਕਈ ਬੰਦੇ ਦਿਨੇ ਰਾਤ ਨੰਗੇ ਪਏ ਫਿਰਦੇ ਹਨ, ਕਈ ਸੌਂਦੇ ਭੀ ਨਹੀਂ ਹਨ;
Some wander naked day and night and never sleep.
ਇਕਿ ਅਗਨਿ ਜਲਾਵਹਿ ਅੰਗੁ ਆਪੁ ਵਿਗੋਵਹੀ ॥
ਕਈ ਮਨੁੱਖ ਅੱਗ ਨਾਲ ਆਪਣਾ ਸਰੀਰ ਸਾੜਦੇ ਹਨ (ਭਾਵ; ਧੂਣੀਆਂ ਤਪਾਂਦੇ ਹਨ ਤੇ ਇਸ ਤਰ੍ਹਾਂ) ਅਪਾਣਾ ਆਪ ਖ਼ੁਆਰ ਕਰਦੇ ਹਨ ।
Some burn their limbs in fire, damaging and ruining themselves.
ਵਿਣੁ ਨਾਵੈ ਤਨੁ ਛਾਰੁ ਕਿਆ ਕਹਿ ਰੋਵਹੀ ॥
ਪਰ ਪ੍ਰਭੂ ਦੇ ਨਾਮ ਤੋਂ ਵਾਂਜੇ ਰਹਿ ਕੇ ਮਨੁੱਖਾ-ਸਰੀਰ ਵਿਅਰਥ ਗਵਾਇਆ, ਹੁਣ ਉਹ ਕੀਹ ਆਖ ਕੇ ਰੋਣ? (ਨਾਮ-ਸਿਮਰਨ ਦਾ ਮੌਕਾ ਗਵਾ ਕੇ ਪਛੁਤਾਣ ਦਾ ਕੋਈ ਲਾਭ ਨਹੀਂ) ।
Without the Name, the body is reduced to ashes; what good is it to speak and cry then?
ਸੋਹਨਿ ਖਸਮ ਦੁਆਰਿ ਜਿ ਸਤਿਗੁਰੁ ਸੇਵਹੀ ॥੧੫॥
ਕੇਵਲ ਉਹ ਜੀਵ ਮਾਲਕ-ਪ੍ਰਭੂ ਦੀ ਹਜ਼ੂਰੀ ਵਿਚ ਸੋਭਦੇ ਹਨ ਜੋ ਗੁਰੂ ਦੇ ਹੁਕਮ ਵਿਚ ਤੁਰਦੇ ਹਨ ।੧੫।
Those who serve the True Guru, are embellished and exalted in the Court of their Lord and Master. ||15||