ਸਲੋਕ ਮਃ ੩ ॥
Shalok, Third Mehl:
ਬਾਬੀਹਾ ਅੰਮ੍ਰਿਤ ਵੇਲੈ ਬੋਲਿਆ ਤਾਂ ਦਰਿ ਸੁਣੀ ਪੁਕਾਰ ॥
(ਜਦੋਂ ਜੀਵ-) ਪਪੀਹਾ ਅੰਮ੍ਰਿਤ ਵੇਲੇ ਅਰਜ਼ੋਈ ਕਰਦਾ ਹੈ ਤਾਂ ਉਸ ਦੀ ਅਰਦਾਸ ਪ੍ਰਭੂ ਦੀ ਦਰਗਾਹ ਵਿਚ ਸੁਣੀ ਜਾਂਦੀ ਹੈ
The rainbird chirps in the ambrosial hours of the morning before the dawn; its prayers are heard in the Court of the Lord.
ਮੇਘੈ ਨੋ ਫੁਰਮਾਨੁ ਹੋਆ ਵਰਸਹੁ ਕਿਰਪਾ ਧਾਰਿ ॥
(ਪ੍ਰਭੂ ਵਲੋਂ ਗੁਰੂ-) ਬੱਦਲ ਨੂੰ ਹੁਕਮ ਦੇਂਦਾ ਹੈ ਕਿ (ਇਸ ਅਰਜ਼ੋਈ ਕਰਨ ਵਾਲੇ ਉਤੇ) ਮਿਹਰ ਕਰ ਕੇ (‘ਨਾਮ’ ਦੀ) ਵਰਖਾ ਕਰੋ ।
The order is issued to the clouds, to let the rains of mercy shower down.
ਹਉ ਤਿਨ ਕੈ ਬਲਿਹਾਰਣੈ ਜਿਨੀ ਸਚੁ ਰਖਿਆ ਉਰਿ ਧਾਰਿ ॥
ਜਿਨ੍ਹਾਂ ਮਨੁੱਖਾਂ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ ।
I am a sacrifice to those who enshrine the True Lord within their hearts.
ਨਾਨਕ ਨਾਮੇ ਸਭ ਹਰੀਆਵਲੀ ਗੁਰ ਕੈ ਸਬਦਿ ਵੀਚਾਰਿ ॥੧॥
ਹੇ ਨਾਨਕ! ਸਤਿਗੁਰੂ ਦੇ ਸ਼ਬਦ ਦੀ ਰਾਹੀਂ (‘ਨਾਮ’ ਦੀ) ਵੀਚਾਰ ਕੀਤਿਆਂ (ਭਾਵ, ਨਾਮ ਸਿਮਰਿਆਂ) ‘ਨਾਮ’ ਦੀ ਬਰਕਤਿ ਨਾਲ ਸਾਰੀ ਸ੍ਰਿਸ਼ਟੀ ਹਰੀ-ਭਰੀ ਹੋ ਜਾਂਦੀ ਹੈ ।
O Nanak, through the Name, all are rejuvenated, contemplating the Word of the Guru's Shabad. ||1||