ਗਉੜੀ ਚੇਤੀ ਮਹਲਾ ੧ ॥
Gauree Chaytee, First Mehl:
ਅਉਖਧ ਮੰਤ੍ਰ ਮੂਲੁ ਮਨ ਏਕੈ ਜੇ ਕਰਿ ਦ੍ਰਿੜੁ ਚਿਤੁ ਕੀਜੈ ਰੇ ॥
ਜੇ ਤੂੰ (ਉਸ ਨਾਮ ਦੇ ਸਿਮਰਨ ਵਿਚ) ਆਪਣੇ ਚਿੱਤ ਨੂੰ ਪੱਕਾ ਕਰ ਲਏਂ, ਤਾਂ (ਤੈਨੂੰ ਯਕੀਨ ਆ ਜਾਇਗਾ ਕਿ) ਮਨ ਦੇ ਰੋਗ ਦੂਰ ਕਰਨ ਵਾਲੀ ਸਭ ਤੋਂ ਵਧੀਆ ਦਵਾਈ ਪ੍ਰਭੂ ਦਾ ਨਾਮ ਹੀ ਹੈ, ਮਨ ਨੂੰ ਵੱਸ ਵਿਚ ਕਰਨ ਵਾਲਾ ਸਭ ਤੋਂ ਵਧੀਆ ਮੰਤ੍ਰ ਪਰਮਾਤਮਾ ਦਾ ਨਾਮ ਹੀ ਹੈ ।੧।
O mind, there is only the One medicine, mantra and healing herb - center your consciousness firmly on the One Lord.
ਜਨਮ ਜਨਮ ਕੇ ਪਾਪ ਕਰਮ ਕੇ ਕਾਟਨਹਾਰਾ ਲੀਜੈ ਰੇ ॥੧॥
ਹੇ ਭਾਈ !ੇ ਤੰੂ ਜਨਮਾਂ ਜਨਮਾਂਤਰਾਂ ਦੇ ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਨੂੰ ਕੱਟਣ ਵਾਲੇ ਪਰਮਾਤਮਾ ਦਾ ਨਾਮ ਲੈਂਦੇ ਰਹੋਂ,
Take to the Lord, the Destroyer of the sins and karma of past incarnations. ||1||
ਮਨ ਏਕੋ ਸਾਹਿਬੁ ਭਾਈ ਰੇ ॥
ਹੇ ਭਾਈ ! (ਵਿਕਾਰਾਂ ਵਲੋਂ ਬਚਾ ਸਕਣ ਵਾਲਾ) ਮਨ ਦਾ ਰਾਖਾ ਇਕ ਪ੍ਰਭੂ-ਨਾਮ ਹੀ ਹੈ (ਉਸ ਦੇ ਗੁਣ ਪਛਾਣ),
The One Lord and Master is pleasing to my mind.
ਤੇਰੇ ਤੀਨਿ ਗੁਣਾ ਸੰਸਾਰਿ ਸਮਾਵਹਿ ਅਲਖੁ ਨ ਲਖਣਾ ਜਾਈ ਰੇ ॥੧॥ ਰਹਾਉ ॥
ਪਰ ਜਿਤਨਾ ਚਿਰ ਤੇਰੇ ਤ੍ਰਿਗੁਣੀ ਇੰਦ੍ਰੇ ਸੰਸਾਰ (ਦੇ ਮੋਹ) ਵਿਚ ਰੁੱਝੇ ਹੋਏ ਹਨ, ਉਸ ਅਲੱਖ ਪਰਮਾਤਮਾ ਨੂੰ ਸਮਝਿਆ ਨਹੀਂ ਜਾ ਸਕਦਾ ।੧।ਰਹਾਉ।
In Your three qualities, the world is engrossed; the Unknowable cannot be known. ||1||Pause||
ਸਕਰ ਖੰਡੁ ਮਾਇਆ ਤਨਿ ਮੀਠੀ ਹਮ ਤਉ ਪੰਡ ਉਚਾਈ ਰੇ ॥
ਹੇ ਭਾਈ ! ਅਸਾਂ ਜੀਵਾਂ ਨੇ ਤਾਂ ਮਾਇਆ ਦੀ ਪੰਡ (ਹਰ ਵੇਲੇ ਸਿਰ ਉਤੇ) ਚੁਕੀ ਹੋਈ ਹੈ, ਸਾਨੂੰ ਤਾਂ ਆਪਣੇ ਅੰਦਰ ਮਾਇਆ ਸ਼ੱਕਰ ਖੰਡ ਵਰਗੀ ਮਿੱਠੀ ਲੱਗ ਰਹੀ ਹੈ,
Maya is so sweet to the body, like sugar or molasses. We all carry loads of it.
ਰਾਤਿ ਅਨੇਰੀ ਸੂਝਸਿ ਨਾਹੀ ਲਜੁ ਟੂਕਸਿ ਮੂਸਾ ਭਾਈ ਰੇ ॥੨॥
(ਸਾਡੇ ਭਾ ਦੀ ਤਾਂ ਮਾਇਆ ਦੇ ਮੋਹ ਦੀ) ਹਨੇਰੀ ਰਾਤ ਪਈ ਹੋਈ ਹੈ, (ਜਿਸ ਵਿਚ ਸਾਨੂੰ ਕੁਝ ਦਿੱਸਦਾ ਹੀ ਨਹੀਂ, ਤੇ (ਉਧਰੋਂ) ਜਮ-ਚੂਹਾ ਸਾਡੀ ਉਮਰ ਦੀ ਲੱਜ ਟੁੱਕਦਾ ਜਾ ਰਿਹਾ ਹੈ (ਉਮਰ ਘਟਦੀ ਜਾ ਰਹੀ ਹੈ) ।੨।
In the dark of the night, nothing can be seen. The mouse of death is gnawing away at the rope of life, O Siblings of Destiny! ||2||
ਮਨਮੁਖਿ ਕਰਹਿ ਤੇਤਾ ਦੁਖੁ ਲਾਗੈ ਗੁਰਮੁਖਿ ਮਿਲੈ ਵਡਾਈ ਰੇ ॥
ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰ ਕੇ ਮਨੁੱਖ ਜਿਤਨਾ ਭੀ ਉੱਦਮ ਕਰਦੇ ਹਨ, ਉਤਨਾ ਹੀ ਦੁੱਖ ਵਾਪਰਦਾ ਹੈ । (ਲੋਕ ਪਰਲੋਕ ਵਿਚ) ਸੋਭਾ ਉਹਨਾਂ ਨੂੰ ਮਿਲਦੀ ਹੈ ਜੋ ਗੁਰੂ ਦੇ ਸਨਮੁਖ ਰਹਿੰਦੇ ਹਨ ।
As the self-willed manmukhs act, they suffer in pain. The Gurmukh obtains honor and greatness.
ਜੋ ਤਿਨਿ ਕੀਆ ਸੋਈ ਹੋਆ ਕਿਰਤੁ ਨ ਮੇਟਿਆ ਜਾਈ ਰੇ ॥੩॥
ਜੋ (ਨਿਯਮ) ਉਸ ਪਰਮਾਤਮਾ ਨੇ ਬਣਾ ਦਿੱਤਾ ਹੈ ਉਹੀ ਵਰਤਦਾ ਹੈ (ਉਸ ਨਿਯਮ ਅਨੁਸਾਰ) ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਸਮੂਹ (ਜੋ ਸਾਡੇ ਮਨ ਵਿਚ ਟਿਕਿਆ ਪਿਆ ਹੈ, ਆਪਣੇ ਹੀ ਮਨ ਦੇ ਪਿੱਛੇ ਤੁਰਿਆਂ) ਮਿਟਾਇਆ ਨਹੀਂ ਜਾ ਸਕਦਾ ।੩।
Whatever He does, that alone happens; past actions cannot be erased. ||3||
ਸੁਭਰ ਭਰੇ ਨ ਹੋਵਹਿ ਊਣੇ ਜੋ ਰਾਤੇ ਰੰਗੁ ਲਾਈ ਰੇ ॥
ਨਾਨਕ (ਆਖਦਾ ਹੈ) ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਪ੍ਰੀਤ ਜੋੜ ਕੇ ਉਸ ਦੇ ਪ੍ਰੇਮ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦੇ ਮਨ ਪ੍ਰੇਮ-ਰਸ ਨਾਲ ਸਦਾ ਨਕਾ-ਨਕ ਭਰੇ ਰਹਿੰਦੇ ਹਨ, ਉਹ (ਪ੍ਰੇਮ ਤੋਂ) ਖ਼ਾਲੀ ਨਹੀਂ ਹੁੰਦੇ ।
Those who are imbued with, and committed to the Lord's Love, are filled to overflowing; they never lack anything.
ਤਿਨ ਕੀ ਪੰਕ ਹੋਵੈ ਜੇ ਨਾਨਕੁ ਤਉ ਮੂੜਾ ਕਿਛੁ ਪਾਈ ਰੇ ॥੪॥੪॥੧੬॥
ਜੇ (ਸਾਡਾ) ਮੂਰਖ (ਮਨ) ਉਹਨਾਂ ਦੇ ਚਰਨਾਂ ਦੀ ਧੂੜ ਬਣੇ, ਤਾਂ ਇਸ ਨੂੰ ਭੀ ਕੁਝ ਪ੍ਰਾਪਤੀ ਹੋ ਜਾਏ ।੪।੪।੧੬।
If Nanak could be the dust of their feet, then he, the ignorant one, might also obtain some. ||4||4||16||