ਪਉੜੀ ॥
Pauree:
ਇਕਿ ਜੈਨੀ ਉਝੜ ਪਾਇ ਧੁਰਹੁ ਖੁਆਇਆ ॥
ਕਈ ਬੰਦੇ (ਜੋ) ਜੈਨੀ (ਅਖਵਾਂਦੇ ਹਨ) ਪ੍ਰਭੂ ਨੇ ਔਝੜੇ ਪਾ ਕੇ ਮੁੱਢ ਤੋਂ ਹੀ ਕੁਰਾਹੇ ਪਾ ਦਿੱਤੇ ਹਨ;
Some are Jains, wasting their time in the wilderness; by their pre-ordained destiny, they are ruined.
ਤਿਨ ਮੁਖਿ ਨਾਹੀ ਨਾਮੁ ਨ ਤੀਰਥਿ ਨ੍ਹਾਇਆ ॥
ਉਹਨਾਂ ਦੇ ਮੂੰਹ ਵਿਚ ਕਦੇ ਪ੍ਰਭੂ ਦਾ ਨਾਮ ਨਹੀਂ ਆਉਂਦਾ, ਨਾਹ ਹੀ ਉਹ (ਪ੍ਰਭੂ) ਤੀਰਥ ਉਤੇ ਇਸ਼ਨਾਨ ਕਰਦੇ ਹਨ;
The Naam, the Name of the Lord, is not on their lips; they do not bathe at sacred shrines of pilgrimage.
ਹਥੀ ਸਿਰ ਖੋਹਾਇ ਨ ਭਦੁ ਕਰਾਇਆ ॥
ਉਹ ਸਿਰ ਮੁਨਾਂਦੇ ਨਹੀਂ ਹਨ; ਹੱਥਾਂ ਨਾਲ ਸਿਰ (ਦੇ ਵਾਲ) ਪੁੱਟ ਲੈਂਦੇ ਹਨ;
They pull out their hair with their hands, instead of shaving.
ਕੁਚਿਲ ਰਹਹਿ ਦਿਨ ਰਾਤਿ ਸਬਦੁ ਨ ਭਾਇਆ ॥
ਦਿਨ ਰਾਤ ਗੰਦੇ ਰਹਿੰਦੇ ਹਨ; ਉਹਨਾਂ ਨੂੰ ਗੁਰ-ਸ਼ਬਦ ਚੰਗਾ ਨਹੀਂ ਲੱਗਦਾ ।
They remain unclean day and night; they do not love the Word of the Shabad.
ਤਿਨ ਜਾਤਿ ਨ ਪਤਿ ਨ ਕਰਮੁ ਜਨਮੁ ਗਵਾਇਆ ॥
ਇਹ ਲੋਕ ਜਨਮ (ਵਿਅਰਥ ਹੀ) ਗਵਾਂਦੇ ਹਨ, ਕੋਈ ਕੰਮ ਐਸਾ ਨਹੀਂ ਕਰਦੇ ਜਿਸ ਤੋਂ ਚੰਗੀ ਜਾਤਿ ਦੇ ਸਮਝੇ ਜਾ ਸਕਣ ਜਾਂ ਇੱਜ਼ਤ ਪਾ ਸਕਣ;
They have no status, no honor, and no good karma. They waste away their lives in vain.
ਮਨਿ ਜੂਠੈ ਵੇਜਾਤਿ ਜੂਠਾ ਖਾਇਆ ॥
ਇਹ ਕੁਜਾਤੀ ਲੋਕ ਮਨੋਂ ਭੀ ਜੂਠੇ ਹਨ ਤੇ ਜੂਠਾ ਭੋਜਨ ਹੀ ਖਾਂਦੇ ਹਨ ।
Their minds are false and impure; that which they eat is impure and defiled.
ਬਿਨੁ ਸਬਦੈ ਆਚਾਰੁ ਨ ਕਿਨ ਹੀ ਪਾਇਆ ॥
(ਹੇ ਭਾਈ!) ਗੁਰੂ ਦੇ ਸ਼ਬਦ ਤੋਂ ਬਿਨਾ ਕਿਸੇ ਨੇ ਭੀ ਚੰਗੀ ਰਹਿਣੀ ਨਹੀਂ ਲੱਭੀ
Without the Shabad, no one achieves a lifestyle of good conduct.
ਗੁਰਮੁਖਿ ਓਅੰਕਾਰਿ ਸਚਿ ਸਮਾਇਆ ॥੧੬॥
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੈ ਉਹ ਸਦਾ-ਥਿਰ ਰਹਿਣ ਵਾਲੇ ਅਕਾਲ ਪੁਰਖ ਵਿਚ ਟਿਕਿਆ ਰਹਿੰਦਾ ਹੈ ।੬।
The Gurmukh is absorbed in the True Lord God, the Universal Creator. ||16||