ਪਉੜੀ ॥
Pauree:
ਸਚਾ ਅਲਖ ਅਭੇਉ ਹਠਿ ਨ ਪਤੀਜਈ ॥
(ਜੀਵਾਂ ਦੇ) ਹਠ ਨਾਲ (ਭਾਵ, ਕਿਸੇ ਹਠ-ਕਰਮ ਨਾਲ) ਉਹ ਸੱਚਾ ਪ੍ਰਭੂ ਰਾਜ਼ੀ ਨਹੀਂ ਹੁੰਦਾ ਜੋ ਅਦ੍ਰਿਸ਼ਟ ਹੈ ਤੇ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ ।
The True, Unseen, Mysterious Lord is not won over by stubbornness.
ਇਕਿ ਗਾਵਹਿ ਰਾਗ ਪਰੀਆ ਰਾਗਿ ਨ ਭੀਜਈ ॥
ਕਈ ਲੋਕ ਰਾਗ ਰਾਗਣੀਆਂ ਗਾਂਦੇ ਹਨ, ਪਰ ਪ੍ਰਭੂ ਰਾਗ ਨਾਲ ਭੀ ਨਹੀਂ ਪ੍ਰਸੰਨ ਹੁੰਦਾ;
Some sing according to traditional ragas, but the Lord is not pleased by these ragas.
ਇਕਿ ਨਚਿ ਨਚਿ ਪੂਰਹਿ ਤਾਲ ਭਗਤਿ ਨ ਕੀਜਈ ॥
; ਕਈ ਬੰਦੇ ਨੱਚ ਨੱਚ ਕੇ ਤਾਲ ਪੂਰਦੇ ਹਨ, ਪਰ (ਇਸ ਤਰ੍ਹਾਂ ਭੀ ਭਗਤੀ ਨਹੀਂ ਕੀਤੀ ਜਾ ਸਕਦੀ;
Some dance and dance and keep the beat, but they do not worship Him with devotion.
ਇਕਿ ਅੰਨੁ ਨ ਖਾਹਿ ਮੂਰਖ ਤਿਨਾ ਕਿਆ ਕੀਜਈ ॥
ਕਈ ਮੂਰਖ ਬੰਦੇ ਅੰਨ ਨਹੀਂ ਖਾਂਦੇ, ਪਰ (ਦੱਸੋ) ਇਹਨਾਂ ਦਾ ਕੀਹ ਕੀਤਾ ਜਾਏ? (ਇਹਨਾਂ ਨੂੰ ਕਿਵੇਂ ਸਮਝਾਈਏ ਕਿ ਇਸ ਤਰ੍ਹਾਂ ਪ੍ਰਭੂ ਖ਼ੁਸ਼ ਨਹੀਂ ਕੀਤਾ ਜਾ ਸਕਦਾ) ।
Some refuse to eat; what can be done with these fools?
ਤ੍ਰਿਸਨਾ ਹੋਈ ਬਹੁਤੁ ਕਿਵੈ ਨ ਧੀਜਈ ॥
(ਜੀਵ ਦੀ) ਵਧੀ ਹੋਈ ਤ੍ਰਿਸ਼ਨਾ (ਇਹਨਾਂ ਹਠ-ਕਰਮਾਂ ਨਾਲ) ਕਿਸੇ ਤਰ੍ਹਾਂ ਭੀ ਸ਼ਾਂਤ ਨਹੀਂ ਕੀਤੀ ਜਾ ਸਕਦੀ;
Thirst and desire have greatly increased; nothing brings satisfaction.
ਕਰਮ ਵਧਹਿ ਕੈ ਲੋਅ ਖਪਿ ਮਰੀਜਈ ॥
ਭਾਵੇਂ ਕਈ ਹੋਰ ਧਰਤੀਆਂ (ਦੇ ਬੰਦਿਆਂ ਦੇ) ਕਰਮ-ਕਾਂਡ (ਇਥੇ) ਵਧ ਜਾਣ (ਤਾਂ ਭੀ) ਖਪ ਕੇ ਹੀ ਮਰੀਦਾ ਹੈ ।
Some are tied down by rituals; they hassle themselves to death.
ਲਾਹਾ ਨਾਮੁ ਸੰਸਾਰਿ ਅੰਮ੍ਰਿਤੁ ਪੀਜਈ ॥
ਜਗਤ ਵਿਚ ਪ੍ਰਭੂ ਦਾ ਨਾਮ ਹੀ ਖੱਟੀ ਹੈ, ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਹੀ ਪੀਣਾ ਚਾਹੀਦਾ ਹੈ ।
In this world, profit comes by drinking in the Ambrosial Nectar of the Naam.
ਹਰਿ ਭਗਤੀ ਅਸਨੇਹਿ ਗੁਰਮੁਖਿ ਘੀਜਈ ॥੧੭॥
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪ੍ਰਭੂ ਦੀ ਬੰਦਗੀ ਨਾਲ ਤੇ ਪ੍ਰਭੂ ਦੇ ਪਿਆਰ ਨਾਲ ਭਿੱਜਦਾ ਹੈ ।੧੭।
The Gurmukhs gather in loving devotional worship of the Lord. ||17||