ਸਲੋਕ ਮਃ ੩ ॥
Shalok, Third Mehl:
ਗੁਰਮੁਖਿ ਮਲਾਰ ਰਾਗੁ ਜੋ ਕਰਹਿ ਤਿਨ ਮਨੁ ਤਨੁ ਸੀਤਲੁ ਹੋਇ ॥
Those Gurmukhs who sing in the Raga of Malaar - their minds and bodies become cool and calm.
ਗੁਰ ਸਬਦੀ ਏਕੁ ਪਛਾਣਿਆ ਏਕੋ ਸਚਾ ਸੋਇ ॥
ਕਿਉਂਕਿ ਸਤਿਗੁਰ ਦੇ ਸ਼ਬਦ ਦੀ ਰਾਹੀਂ ਉਹ ਉਸ ਇੱਕ ਪ੍ਰਭੂ ਨੂੰ ਪਛਾਣਦੇ ਹਨ (ਪ੍ਰਭੂ ਨਾਲ ਡੂੰਘੀ ਸਾਂਝ ਪਾਂਦੇ ਹਨ) ਜੋ ਸਦਾ ਕਾਇਮ ਰਹਿਣ ਵਾਲਾ ਹੈ ।
Through the Word of the Guru's Shabad, they realize the One, the One True Lord.
ਮਨੁ ਤਨੁ ਸਚਾ ਸਚੁ ਮਨਿ ਸਚੇ ਸਚੀ ਸੋਇ ॥
ਉਹਨਾਂ ਦਾ ਮਨ ਤੇ ਤਨ ਸੱਚੇ ਦਾ ਰੂਪ ਹੋ ਜਾਂਦਾ ਹੈ (ਭਾਵ, ਮਨ ਤੇ ਸਰੀਰ ਸੱਚੇ ਦੇ ਪ੍ਰੇਮ ਵਿਚ ਰੰਗੇ ਜਾਂਦੇ ਹਨ), ਸੱਚਾ ਪ੍ਰਭੂ ਉਹਨਾਂ ਦੇ ਮਨ ਵਿਚ ਵੱਸ ਪੈਂਦਾ ਹੈ ਤੇ ਸੱਚੇ ਦਾ ਰੂਪ ਹੋਣ ਕਰਕੇ ਉਹਨਾਂ ਦੀ ਸੋਭਾ ਸਦਾ-ਥਿਰ ਹੋ ਜਾਂਦੀ ਹੈ
Their minds and bodies are true; they obey the True Lord, and they are known as true.
ਅੰਦਰਿ ਸਚੀ ਭਗਤਿ ਹੈ ਸਹਜੇ ਹੀ ਪਤਿ ਹੋਇ ॥
ਉਹਨਾਂ ਦੇ ਅੰਦਰ ਸਦਾ-ਟਿਕਵੀਂ ਭਗਤੀ ਪੈਦਾ ਹੁੰਦੀ ਹੈ, ਸਦਾ ਆਤਮਕ ਅਡੋਲਤਾ ਵਿਚ ਟਿਕੇ ਰਹਿਣ ਦੇ ਕਾਰਨ ਉਹਨਾਂ ਨੂੰ ਇੱਜ਼ਤ ਮਿਲਦੀ ਹੈ ।
True devotional worship is deep within them; they are automatically blessed with honor.
ਕਲਿਜੁਗ ਮਹਿ ਘੋਰ ਅੰਧਾਰੁ ਹੈ ਮਨਮੁਖ ਰਾਹੁ ਨ ਕੋਇ ॥
ਕਲਿਜੁਗ ਵਿਚ (ਭਾਵ, ਇਸ ਵਿਕਾਰਾਂ-ਭਰੇ ਜਗਤ ਵਿਚ ਵਿਕਾਰਾਂ ਦਾ) ਘੁੱਪ ਹਨੇਰਾ ਹੈ, (ਆਪਣੇ) ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ (ਇਸ ਹਨੇਰੇ ਵਿਚੋਂ ਨਿਕਲਣ ਲਈ) ਰਾਹ ਨਹੀਂ ਲੱਭਦਾ ।
In this Dark Age of Kali Yuga, there is utter darkness; the self-willed manmukh cannot find the way.
ਸੇ ਵਡਭਾਗੀ ਨਾਨਕਾ ਜਿਨ ਗੁਰਮੁਖਿ ਪਰਗਟੁ ਹੋਇ ॥੧॥
ਹੇ ਨਾਨਕ! ਉਹ ਮਨੁੱਖ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਅੰਦਰ ਪਰਮਾਤਮਾ ਗੁਰੂ ਰਾਹੀਂ ਪਰਗਟ ਹੁੰਦਾ ਹੈ ।੧।
O Nanak, very blessed are those Gurmukhs, unto whom the Lord is revealed. ||1||