ਮਃ ੩ ॥
Third Mehl:
ਇੰਦੁ ਵਰਸੈ ਕਰਿ ਦਇਆ ਲੋਕਾਂ ਮਨਿ ਉਪਜੈ ਚਾਉ ॥
ਜਦੋਂ ਮਿਹਰ ਕਰ ਕੇ ਇੰਦਰ ਵਰਖਾ ਕਰਦਾ ਹੈ, ਲੋਕਾਂ ਦੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ,
The clouds rain down mercifully, and joy wells up in the minds of the people.
ਜਿਸ ਕੈ ਹੁਕਮਿ ਇੰਦੁ ਵਰਸਦਾ ਤਿਸ ਕੈ ਸਦ ਬਲਿਹਾਰੈ ਜਾਂਉ ॥
ਪਰ ਮੈਂ ਉਸ ਪ੍ਰਭੂ ਤੋਂ ਸਦਕੇ ਜਾਂਦਾ ਹਾਂ ਜਿਸ ਦੇ ਹੁਕਮ ਨਾਲ ਇੰਦਰ ਵਰਖਾ ਕਰਦਾ ਹੈ ।
I am forever a sacrifice to the One, by whose Command the clouds burst forth with rain.
ਗੁਰਮੁਖਿ ਸਬਦੁ ਸਮ੍ਹਾਲੀਐ ਸਚੇ ਕੇ ਗੁਣ ਗਾਉ ॥
ਗੁਰੂ ਦੇ ਸਨਮੁਖ ਹੋਇਆਂ ਹੀ (ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ) ਸ਼ਬਦ (ਹਿਰਦੇ ਵਿਚ) ਸੰਭਾਲਿਆ ਜਾ ਸਕਦਾ ਹੈ ਤੇ ਸਦਾ-ਥਿਰ ਹਰੀ ਦੇ ਗੁਣ ਗਾਏ ਜਾ ਸਕਦੇ ਹਨ ।
The Gurmukhs dwell on the Word of the Shabad. They sing the Glorious Praises of the True Lord.
ਨਾਨਕ ਨਾਮਿ ਰਤੇ ਜਨ ਨਿਰਮਲੇ ਸਹਜੇ ਸਚਿ ਸਮਾਉ ॥੨॥
ਹੇ ਨਾਨਕ! ਉਹ ਮਨੁੱਖ ਪਵਿੱਤ੍ਰ ਹਨ ਜੋ ਪ੍ਰਭੂ ਦੇ ਨਾਮ ਵਿਚ ਰੰਗੇ ਹੋਏ ਹਨ, ਉਹ ਆਤਮਕ ਅਡੋਲਤਾ ਦੀ ਰਾਹੀਂ ਸਦਾ-ਥਿਰ ਪ੍ਰਭੂ ਵਿਚ ਜੁੜੇ ਰਹਿੰਦੇ ਹਨ ।੨।
O Nanak, those humble beings who are imbued with the Naam are pure and immaculate. They are intuitively merged in the True Lord. ||2||