ਪਉੜੀ ॥
Pauree:
ਪੂਰਾ ਸਤਿਗੁਰੁ ਸੇਵਿ ਪੂਰਾ ਪਾਇਆ ॥
ਪੂਰੇ (ਭਾਵ, ਅਭੁੱਲ) ਪ੍ਰਭੂ ਦੀ ਬਖ਼ਸ਼ਸ਼ ਨਾਲ ਪ੍ਰਭੂ ਨੂੰ ਸਿਮਰ ਕੇ ਸਿਫ਼ਤਿ-ਸਾਲਾਹ ਦੀ ਬਾਣੀ ਉਹ ਮਨੁੱਖ ਆਪਣੇ ਮਨ ਵਿਚ ਵਸਾਂਦਾ ਹੈ;
Serving the Perfect True Guru, I have found the Perfect Lord.
ਪੂਰੈ ਕਰਮਿ ਧਿਆਇ ਪੂਰਾ ਸਬਦੁ ਮੰਨਿ ਵਸਾਇਆ ॥
ਜਿਸ ਨੇ ਪੂਰੇ ਗੁਰੂ ਦਾ ਹੁਕਮ ਮੰਨਿਆ ਹੈ ਉਸ ਨੂੰ ਪੂਰਾ ਪ੍ਰਭੂ ਮਿਲ ਪੈਂਦਾ ਹੈ;
Meditating on the Perfect Lord, by perfect karma, I have enshrined the Shabad within my mind.
ਪੂਰੈ ਗਿਆਨਿ ਧਿਆਨਿ ਮੈਲੁ ਚੁਕਾਇਆ ॥
ਪੂਰਨ ਆਤਮਕ ਸਮਝ ਤੇ ਅਡੋਲ ਸੁਰਤਿ ਦੀ ਬਰਕਤਿ ਨਾਲ ਉਹ ਆਪਣੇ ਮਨ ਦੀ ਮੈਲ ਦੂਰ ਕਰਦਾ ਹੈ
Through perfect spiritual wisdom and meditation, my filth has been washed away.
ਹਰਿ ਸਰਿ ਤੀਰਥਿ ਜਾਣਿ ਮਨੂਆ ਨਾਇਆ ॥
(ਇਸ ਤਰ੍ਹਾਂ ਉਸ ਦਾ) ਸੋਹਣਾ (ਹੋਇਆ) ਮਨ ਆਤਮਕ ਜੀਵਨ ਦੀ ਸੂਝ ਹਾਸਲ ਕਰ ਕੇ ਪ੍ਰਭੂ-ਰੂਪ ਸਰੋਵਰ ਵਿਚ ਪ੍ਰਭੂ-ਰੂਪ ਤੀਰਥ ਉਤੇ ਇਸ਼ਨਾਨ ਕਰਦਾ ਹੈ ।
The Lord is my sacred shrine of pilgrimage and pool of purification; I wash my mind in Him.
ਸਬਦਿ ਮਰੈ ਮਨੁ ਮਾਰਿ ਧੰਨੁ ਜਣੇਦੀ ਮਾਇਆ ॥
ਉਸ ਮਨੁੱਖ ਦੀ ਮਾਂ ਭਾਗਾਂ ਵਾਲੀ ਹੈ ਜੋ ਗੁਰ-ਸ਼ਬਦ ਦੀ ਰਾਹੀਂ ਮਨ ਨੂੰ ਵੱਸ ਵਿਚ ਲਿਆ ਕੇ (ਮਾਇਆ ਦੇ ਮੋਹ ਵਲੋਂ, ਮਾਨੋ) ਮਰ ਜਾਂਦਾ ਹੈ;
One who dies in the Shabad and conquers his mind - blessed is the mother who gave birth to him.
ਦਰਿ ਸਚੈ ਸਚਿਆਰੁ ਸਚਾ ਆਇਆ ॥
ਉਹ ਮਨੁੱਖ ਸੱਚੇ ਪ੍ਰਭੂ ਦੀ ਹਜ਼ੂਰੀ ਵਿਚ ਸੱਚਾ ਤੇ ਸੱਚ ਦਾ ਵਪਾਰੀ ਮੰਨਿਆ ਜਾਂਦਾ ਹੈ ।
He is true in the Court of the Lord, and his coming into this world is judged to be true.
ਪੁਛਿ ਨ ਸਕੈ ਕੋਇ ਜਾਂ ਖਸਮੈ ਭਾਇਆ ॥
ਉਸ ਮਨੁੱਖ ਦੇ ਜੀਵਨ ਤੇ ਕੋਈ ਹੋਰ ਉਂਗਲ ਨਹੀਂ ਕਰ ਸਕਦਾ ਕਿਉਂਕਿ ਉਹ ਖਸਮ-ਪ੍ਰਭੂ ਨੂੰ ਭਾ ਜਾਂਦਾ ਹੈ ।
No one can challenge that person, with whom our Lord and Master is pleased.
ਨਾਨਕ ਸਚੁ ਸਲਾਹਿ ਲਿਖਿਆ ਪਾਇਆ ॥੧੮॥
। ਹੇ ਨਾਨਕ! ਸਦਾ-ਥਿਰ ਪ੍ਰਭੂ ਦੇ ਗੁਣ ਗਾ ਕੇ ਉਹ (ਸਿਫ਼ਤਿ ਸਾਲਾਹ-ਰੂਪ ਮੱਥੇ ਉਤੇ) ਲਿਖਿਆ (ਭਾਗ) ਹਾਸਲ ਕਰ ਲੈਂਦਾ ਹੈ ।੧੮।
O Nanak, praising the True Lord, his pre-ordained destiny is activated. ||18||