ਸਲੋਕ ਮਃ ੧ ॥
Shalok, Third Mehl:
ਕੁਲਹਾਂ ਦੇਂਦੇ ਬਾਵਲੇ ਲੈਂਦੇ ਵਡੇ ਨਿਲਜ ॥
ਉਹ ਲੋਕ ਮੂਰਖ ਕਮਲੇ ਹਨ ਜੋ (ਚੇਲਿਆਂ ਨੂੰ) (ਸੇਹਲੀ-) ਟੋਪੀ ਦੇਂਦੇ ਹਨ (ਤੇ ਆਪਣੇ ਆਪ ਨੂੰ ਮਸ਼ਹੂਰ ਕਰਨ ਲਈ ਆਪਣੇ ਥਾਂ ਗੱਦੀ ਦੇਂਦੇ ਹਨ; ਇਹ ਸੇਹਲੀ-ਟੋਪੀ) ਲੈਣ ਵਾਲੇ ਭੀ ਬਦੀਦ ਹਨ (ਜੋ ਨਿਰੀ ਸੇਹਲੀ-ਟੋਪੀ ਨਾਲ ਆਪਣੇ ਆਪ ਨੂੰ ਬਰਕਤਿ ਦੇਣ ਦੇ ਸਮਰੱਥ ਸਮਝ ਲੈਂਦੇ ਹਨ)
Those who give out ceremonial hats of recognition are fools; those who receive them have no shame.
ਚੂਹਾ ਖਡ ਨ ਮਾਵਈ ਤਿਕਲਿ ਬੰਨ੍ਹੈ ਛਜ ॥
(ਇਹਨਾਂ ਦੀ ਹਾਲਤ ਤਾਂ ਇਉਂ ਹੀ ਹੈ ਜਿਵੇਂ) ਚੂਹਾ (ਆਪ ਹੀ) ਖੁੱਡ ਵਿਚ ਸਮਾ (ਵੜ) ਨਹੀਂ ਸਕਦਾ, (ਤੇ ਉਤੋਂ) ਲੱਕ ਨਾਲ ਛੱਜ ਬੰਨ੍ਹ ਲੈਂਦਾ ਹੈ ।
The mouse cannot enter its hole with a basket tied around its waist.
ਦੇਨ੍ਹਿ ਦੁਆਈ ਸੇ ਮਰਹਿ ਜਿਨ ਕਉ ਦੇਨਿ ਸਿ ਜਾਹਿ ॥
ਹੇ ਨਾਨਕ! (ਇਹੋ ਜਿਹੀਆਂ ਗੱਦੀਆਂ ਥਾਪ ਕੇ) ਜੋ ਹੋਰਨਾਂ ਨੂੰ ਅਸੀਸਾਂ ਦੇਂਦੇ ਹਨ ਉਹ ਭੀ ਮਰ ਜਾਂਦੇ ਹਨ ਤੇ ਅਸੀਸਾਂ ਲੈਣ ਵਾਲੇ ਭੀ ਮਰ ਜਾਂਦੇ ਹਨ
Those who give out blessings shall die, and those that they bless shall also depart.
ਨਾਨਕ ਹੁਕਮੁ ਨ ਜਾਪਈ ਕਿਥੈ ਜਾਇ ਸਮਾਹਿ ॥
ਪਰ ਪਰਮਾਤਮਾ ਦੀ ਰਜ਼ਾ ਸਮਝੀ ਨਹੀਂ ਜਾ ਸਕਦੀ ਕਿ ਉਹ (ਮਰ ਕੇ) ਕਿਥੇ ਜਾ ਪੈਂਦੇ ਹਨ
O Nanak, no one knows the Lord's Command, by which all must depart.
ਫਸਲਿ ਅਹਾੜੀ ਏਕੁ ਨਾਮੁ ਸਾਵਣੀ ਸਚੁ ਨਾਉ ॥
ਮੈਂ ਤਾਂ ਸਿਰਫ਼ ‘ਨਾਮ’ ਹੀ ਹਾੜੀ ਦੀ ਫ਼ਸਲ ਬਣਾਇਆ ਹੈ ਤੇ ਸੱਚਾ ਨਾਮ ਹੀ ਸਾਉਣੀ ਦੀ ਫ਼ਸਲ, (ਭਾਵ, ‘ਨਾਮ’ ਹੀ ਮੇਰੇ ਜੀਵਨ-ਸਫ਼ਰ ਦੀ ਪੂੰਜੀ ਹੈ),
The spring harvest is the Name of the One Lord; the harvest of autumn is the True Name.
ਮੈ ਮਹਦੂਦੁ ਲਿਖਾਇਆ ਖਸਮੈ ਕੈ ਦਰਿ ਜਾਇ ॥
ਇਹ ਮੈਂ ਇਕ ਐਸਾ ਪਟਾ ਲਿਖਾਇਆ ਹੈ ਜੋ ਖਸਮ-ਪ੍ਰਭੂ ਦੀ ਹਜ਼ੂਰੀ ਵਿਚ ਜਾ ਅੱਪੜਦਾ ਹੈ
I receive a letter of pardon from my Lord and Master, when I reach His Court.
ਦੁਨੀਆ ਕੇ ਦਰ ਕੇਤੜੇ ਕੇਤੇ ਆਵਹਿ ਜਾਂਹਿ ॥
ਦੁਨੀਆ ਦੇ (ਪੀਰਾਂ ਮੁਰਸ਼ਿਦਾਂ ਦੇ ਤਾਂ) ਬੜੇ ਅੱਡੇ ਹਨ, ਕਈ ਇਥੇ ਆਉਂਦੇ ਤੇ ਜਾਂਦੇ ਹਨ;
There are so many courts of the world, and so many who come and go there.
ਕੇਤੇ ਮੰਗਹਿ ਮੰਗਤੇ ਕੇਤੇ ਮੰਗਿ ਮੰਗਿ ਜਾਹਿ ॥੧॥
ਕਈ ਮੰਗਤੇ ਇਹਨਾਂ ਪਾਸੋਂ ਮੰਗਦੇ ਹਨ ਤੇ ਕਈ ਮੰਗ ਮੰਗ ਕੇ ਤੁਰ ਜਾਂਦੇ ਹਨ (ਪਰ ਪ੍ਰਭੂ ਦਾ ‘ਨਾਮ’-ਰੂਪ ਪਟਾ ਇਹਨਾਂ ਤੋਂ ਨਹੀਂ ਮਿਲ ਸਕਦਾ) ।੧।
There are so many beggars begging; so many beg and beg until death. ||1||