ਗਉੜੀ ਚੇਤੀ ਮਹਲਾ ੧ ॥
Gauree Chaytee, First Mehl:
 
ਕਤ ਕੀ ਮਾਈ ਬਾਪੁ ਕਤ ਕੇਰਾ ਕਿਦੂ ਥਾਵਹੁ ਹਮ ਆਏ ॥
(ਹੇ ਮੇਰੇ ਸਾਹਿਬ ! ਅਣਗਿਣਤ ਔਗੁਣਾਂ ਦੇ ਕਾਰਨ ਹੀ ਸਾਨੂੰ ਅਨੇਕਾਂ ਜੂਨਾਂ ਵਿਚ ਭਟਕਣਾ ਪੈਂਦਾ ਹੈ, ਅਸੀਂ ਕੀਹ ਦੱਸੀਏ ਕਿ) ਕਦੋਂ ਦੀ ਸਾਡੀ (ਕੋਈ) ਮਾਂ ਹੈ ਕਦੋਂ ਦਾ (ਭਾਵ, ਕਿਸ ਜੂਨ ਦਾ) ਸਾਡਾ ਕੋਈ ਪਿਉ ਹੈ, ਕਿਸ ਕਿਸ ਥਾਂ ਤੋਂ (ਜੂਨ ਵਿਚੋਂ ਹੋ ਕੇ) ਅਸੀ (ਹੁਣ ਇਸ ਮਨੁੱਖਾ ਜਨਮ ਵਿਚ) ਆਏ ਹਾਂ ?
Who is our mother, and who is our father? Where did we come from?
 
ਅਗਨਿ ਬਿੰਬ ਜਲ ਭੀਤਰਿ ਨਿਪਜੇ ਕਾਹੇ ਕੰਮਿ ਉਪਾਏ ॥੧॥
(ਇਨ੍ਹਾਂ ਔਗੁਣਾਂ ਦੇ ਕਾਰਨ ਹੀ ਸਾਨੂੰ ਇਹ ਵਿਚਾਰ ਭੀ ਨਹੀਂ ਫੁਰਦੀ ਕਿ) ਅਸੀ ਕਿਸ ਮਨੋਰਥ ਵਾਸਤੇ ਪਿਤਾ ਦੇ ਬੀਰਜ ਨਾਲ ਮਾਂ ਦੇ ਪੇਟ ਦੀ ਅੱਗ ਵਿਚ ਨਿੰਮੇ, ਤੇ ਕਾਹਦੇ ਵਾਸਤੇ ਪੈਦਾ ਕੀਤੇ ਗਏ ।੧।
We are formed from the fire of the womb within, and the bubble of water of the sperm. For what purpose are we created? ||1||
 
ਮੇਰੇ ਸਾਹਿਬਾ ਕਉਣੁ ਜਾਣੈ ਗੁਣ ਤੇਰੇ ॥
(ਉਹ ਐਸਾ) ਕੋਈ ਭੀ ਨਹੀਂ ਹੁੰਦਾ ਜੋ ਤੇਰੇ ਗੁਣਾਂ ਨਾਲ ਡੂੰਘੀ ਸਾਂਝ ਪਾ ਸਕੇ (ਜੋ ਤੇਰੀ ਸਿਫ਼ਤਿ-ਸਾਲਾਹ ਵਿਚ ਜੁੜ ਸਕੇ)
O my Master, who can know Your Glorious Virtues?
 
ਕਹੇ ਨ ਜਾਨੀ ਅਉਗਣ ਮੇਰੇ ॥੧॥ ਰਹਾਉ ॥
ਹੇ ਮੇਰੇ ਮਾਲਕ ਪ੍ਰਭੂ ! ਮੇਰੇ ਅੰਦਰ ਇਤਨੇ ਔਗੁਣ ਹਨ ਕਿ ਉਹ ਗਿਣੇ ਨਹੀਂ ਜਾ ਸਕਦੇ ।
My own demerits cannot be counted. ||1||Pause||
 
ਕੇਤੇ ਰੁਖ ਬਿਰਖ ਹਮ ਚੀਨੇ ਕੇਤੇ ਪਸੂ ਉਪਾਏ ॥
(ਅਣਗਿਣਤ ਔਗੁਣਾਂ ਦੇ ਕਾਰਨ) ਅਸਾਂ ਅਨੇਕਾਂ ਰੁੱਖਾਂ ਬਿਰਖਾਂ ਦੀਆਂ ਜੂਨਾਂ ਵੇਖੀਆਂ, ਅਨੇਕਾਂ ਵਾਰੀ ਪਸ਼ੂ-ਜੂਨਾਂ ਵਿਚ ਅਸੀ ਜੰਮੇ,
I took the form of so many plants and trees, and so many animals.
 
ਕੇਤੇ ਨਾਗ ਕੁਲੀ ਮਹਿ ਆਏ ਕੇਤੇ ਪੰਖ ਉਡਾਏ ॥੨॥
ਅਨੇਕਾਂ ਵਾਰੀ ਸੱਪਾਂ ਦੀਆਂ ਕੁਲਾਂ ਵਿਚ ਪੈਦਾ ਹੋਏ, ਤੇ ਅਨੇਕਾਂ ਵਾਰੀ ਪੰਛੀ ਬਣ ਬਣ ਕੇ ਉਡਦੇ ਰਹੇ ।੨।
Many times I entered the families of snakes and flying birds. ||2||
 
ਹਟ ਪਟਣ ਬਿਜ ਮੰਦਰ ਭੰਨੈ ਕਰਿ ਚੋਰੀ ਘਰਿ ਆਵੈ ॥
(ਜਨਮ ਜਨਮਾਂਤਰਾਂ ਵਿਚ ਕੀਤੇ ਕੁਕਰਮਾਂ ਦੇ ਅਸਰ ਹੇਠ ਹੀ) ਮਨੁੱਖ ਸ਼ਹਰਾਂ ਦੀਆਂ ਹੱਟੀਆਂ ਭੰਨਦਾ ਹੈ, ਪੱਕੇ ਘਰ ਭੰਨਦਾ ਹੈ (ਸੰਨ੍ਹ ਲਾਂਦਾ ਹੈ), ਚੋਰੀ ਕਰ ਕੇ (ਮਾਲ ਲੈ ਕੇ) ਆਪਣੇ ਘਰ ਆਉਂਦਾ ਹੈ,
I broke into the shops of the city and well-guarded palaces; stealing from them, I snuck home again.
 
ਅਗਹੁ ਦੇਖੈ ਪਿਛਹੁ ਦੇਖੈ ਤੁਝ ਤੇ ਕਹਾ ਛਪਾਵੈ ॥੩॥
(ਚੋਰੀ ਦਾ ਮਾਲ ਲਿਆਉਂਦਾ) ਅੱਗੇ ਪਿੱਛੇ ਤੱਕਦਾ ਹੈ (ਕਿ ਕੋਈ ਆਦਮੀ ਵੇਖ ਨ ਲਏ, ਪਰ ਮੂਰਖ ਇਹ ਨਹੀਂ ਸਮਝਦਾ ਕਿ ਹੇ ਪ੍ਰਭੂ !) ਤੇਰੇ ਪਾਸੋਂ ਕਿਤੇ ਲੁਕਾ ਨਹੀਂ ਕਰ ਸਕਦਾ ।੩।
I looked in front of me, and I looked behind me, but where could I hide from You? ||3||
 
ਤਟ ਤੀਰਥ ਹਮ ਨਵ ਖੰਡ ਦੇਖੇ ਹਟ ਪਟਣ ਬਾਜਾਰਾ ॥
(ਇਹਨਾਂ ਕੀਤੇ ਕੁਕਰਮਾਂ ਨੂੰ ਧੋਣ ਲਈ ਅਸੀ ਜੀਵ) ਸਾਰੀ ਧਰਤੀ ਦੇ ਸਾਰੇ ਤੀਰਥਾਂ ਦੇ ਦਰਸਨ ਕਰਦੇ ਫਿਰਦੇ ਹਾਂ, ਸਾਰੇ ਸ਼ਹਰਾਂ ਬਜ਼ਾਰਾਂ ਦੀ ਹੱਟੀ ਹੱਟੀ ਵੇਖਦੇ ਹਾਂ (ਭਾਵ, ਭੀਖ ਮੰਗਦੇ ਫਿਰਦੇ ਹਾਂ, ਪਰ ਇਹ ਕੁਕਰਮ ਫਿਰ ਭੀ ਖ਼ਲਾਸੀ ਨਹੀਂ ਕਰਦੇ) ।
I saw the banks of sacred rivers, the nine continents, the shops and bazaars of the cities.
 
ਲੈ ਕੈ ਤਕੜੀ ਤੋਲਣਿ ਲਾਗਾ ਘਟ ਹੀ ਮਹਿ ਵਣਜਾਰਾ ॥੪॥
(ਜਦੋਂ ਕੋਈ ਭਾਗਾਂ ਵਾਲਾ ਜੀਵ-) ਵਣਜਾਰਾ (ਤੇਰੀ ਮਿਹਰ ਦਾ ਸਦਕਾ) ਚੰਗੀ ਤਰ੍ਹਾਂ ਪਰਖ-ਵਿਚਾਰ ਕਰਦਾ ਹੈ (ਤਾਂ ਉਸ ਨੂੰ ਸਮਝ ਪੈਂਦੀ ਹੈ ਕਿ ਤੂੰ ਤਾਂ) ਸਾਡੇ ਹਿਰਦੇ ਵਿਚ ਹੀ ਵੱਸਦਾ ਹੈਂ ।੪।
Taking the scale, the merchant begins to weigh his actions within his own heart. ||4||
 
ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ ਤੇਤੇ ਅਉਗਣ ਹਮਾਰੇ ॥
(ਹੇ ਮੇਰੇ ਸਾਹਿਬ !) ਜਿਵੇਂ (ਅਮਿਣਵੇਂ) ਪਾਣੀ ਨਾਲ ਸਮੁੰਦਰ ਭਰਿਆ ਹੋਇਆ ਹੈ, ਤਿਵੇਂ ਹੀ ਸਾਡੇ ਜੀਵਾਂ ਦੇ ਅਣਗਿਣਤ ਹੀ ਔਗੁਣ ਹਨ ।
As the seas and the oceans are overflowing with water, so vast are my own sins.
 
ਦਇਆ ਕਰਹੁ ਕਿਛੁ ਮਿਹਰ ਉਪਾਵਹੁ ਡੁਬਦੇ ਪਥਰ ਤਾਰੇ ॥੫॥
(ਅਸੀ ਇਹਨਾਂ ਨੂੰ ਧੋ ਸਕਣ ਤੋਂ ਅਸਮਰਥ ਹਾਂ), ਤੂੰ ਆਪ ਹੀ ਦਇਆ ਕਰ ਮਿਹਰ ਕਰ । ਤੂੰ ਤਾਂ ਡੁੱਬਦੇ ਪੱਥਰਾਂ ਨੂੰ ਭੀ ਤਾਰ ਸਕਦਾ ਹੈਂ ।੫।
Please, shower me with Your Mercy, and take pity upon me. I am a sinking stone - please carry me across! ||5||
 
ਜੀਅੜਾ ਅਗਨਿ ਬਰਾਬਰਿ ਤਪੈ ਭੀਤਰਿ ਵਗੈ ਕਾਤੀ ॥
(ਹੇ ਮੇਰੇ ਸਾਹਿਬ !) ਮੇਰੀ ਜਿੰਦ ਅੱਗ ਵਾਂਗ ਤਪ ਰਹੀ ਹੈ, ਮੇਰੇ ਅੰਦਰ ਤ੍ਰਿਸ਼ਨਾ ਦੀ ਛੁਰੀ ਚੱਲ ਰਹੀ ਹੈ ।
My soul is burning like fire, and the knife is cutting deep.
 
ਪ੍ਰਣਵਤਿ ਨਾਨਕੁ ਹੁਕਮੁ ਪਛਾਣੈ ਸੁਖੁ ਹੋਵੈ ਦਿਨੁ ਰਾਤੀ ॥੬॥੫॥੧੭॥
ਨਾਨਕ ਬੇਨਤੀ ਕਰਦਾ ਹੈ—ਜੋ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ, ਉਸ ਦੇ ਅੰਦਰ ਦਿਨ ਰਾਤ (ਹਰ ਵੇਲੇ ਹੀ) ਆਤਮਕ ਆਨੰਦ ਬਣਿਆ ਰਹਿੰਦਾ ਹੈ ।੬।੫।੧੭।
Prays Nanak, recognizing the Lord's Command, I am at peace, day and night. ||6||5||17||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by