ਸਲੋਕ ਮਃ ੧ ॥
Shalok, First Mehl:
ਰਾਤੀ ਕਾਲੁ ਘਟੈ ਦਿਨਿ ਕਾਲੁ ॥
ਜਿਉਂ ਜਿਉਂ ਰਾਤਿ ਦਿਨ ਬੀਤਦੇ ਹਨ ਉਮਰ ਦਾ ਸਮਾ ਘਟਦਾ ਹੈ,
Through the night the time ticks away; through the day the time ticks away.
ਛਿਜੈ ਕਾਇਆ ਹੋਇ ਪਰਾਲੁ ॥
ਸਰੀਰ ਬੁੱਢਾ ਹੁੰਦਾ ਜਾਂਦਾ ਹੈ ਤੇ ਕਮਜ਼ੋਰ ਪੈਂਦਾ ਜਾਂਦਾ ਹੈ;
The body wears away and turns to straw.
ਵਰਤਣਿ ਵਰਤਿਆ ਸਰਬ ਜੰਜਾਲੁ ॥
ਜਗਤ ਦਾ ਵਰਤਣਿ-ਵਲੇਵਾ (ਜੀਵ ਲਈ) ਸਾਰਾ ਫਾਹੀ ਬਣਦਾ ਜਾਂਦਾ ਹ
All are involved and entangled in worldly entanglements.
ਭੁਲਿਆ ਚੁਕਿ ਗਇਆ ਤਪ ਤਾਲੁ ॥
(ਇਸ ਵਿਚ) ਭੁੱਲੇ ਹੋਏ ਨੂੰ ਬੰਦਗੀ ਦੀ ਜਾਚ ਵਿੱਸਰ ਜਾਂਦੀ ਹੈ ।
The mortal has mistakenly renounced the way of service.
ਅੰਧਾ ਝਖਿ ਝਖਿ ਪਇਆ ਝੇਰਿ ॥
(ਜਗਤ ਦੇ ਵਰਤਣਿ-ਵਲੇਵੇ ਵਿਚ) ਅੰਨ੍ਹਾ ਹੋਇਆ ਜੀਵ (ਇਸ ਵਿਚ) ਝਖਾਂ ਮਾਰ ਮਾਰ ਕੇ (ਕਿਸੇ ਲੰਮੇ) ਝੰਬੇਲੇ ਵਿਚ ਜਾ ਪੈਂਦਾ ਹੈ,
The blind fool is caught in conflict, bothered and bewildered.
ਪਿਛੈ ਰੋਵਹਿ ਲਿਆਵਹਿ ਫੇਰਿ ॥
ਉਸ ਦੇ ਮਰਨ) ਪਿਛੋਂ (ਉਸ ਦੇ ਸਨਬੰਧੀ) ਰੋਂਦੇ ਹਨ (ਤੇ ਵੈਣ ਕਰਦੇ ਹਨ ਕਿ ਉਸ ਨੂੰ ਕਿਵੇਂ) ਮੋੜ ਲਿਆਈਏ ।
Those who weep after someone has died - can they bring him back to life?
ਬਿਨੁ ਬੂਝੇ ਕਿਛੁ ਸੂਝੈ ਨਾਹੀ ॥
ਸਮਝਣ ਤੋਂ ਬਿਨਾ ਜਗਤ ਨੂੰ (ਵਰਤਣਿ-ਵਲੇਵੇ ਵਿਚ) ਕੁਝ ਸੁੱਝਦਾ ਨਹੀਂ;
Without realization, nothing can be understood.
ਮੋਇਆ ਰੋਂਹਿ ਰੋਂਦੇ ਮਰਿ ਜਾਂਹੀਂ ॥
ਮਰਨ ਵਾਲਾ ਤਾਂ) ਮਰ ਗਿਆ, (ਪਿਛਲੇ) ਰੋਂਦੇ ਹਨ ਤੇ ਰੋ ਰੋ ਕੇ ਖਪਦੇ ਹਨ
The weepers who weep for the dead shall themselves die as well.
ਨਾਨਕ ਖਸਮੈ ਏਵੈ ਭਾਵੈ ॥
ਪਰ, ਹੇ ਨਾਨਕ! ਖਸਮ ਪ੍ਰਭੂ ਨੂੰ ਇਉਂ ਹੀ ਚੰਗਾ ਲੱਗਦਾ ਹੈ (ਕਿ ਜੀਵ ਇਸੇ ਤਰ੍ਹਾਂ ਪਏ ਖਪਣ) ।
O Nanak, this is the Will of our Lord and Master.
ਸੇਈ ਮੁਏ ਜਿਨਿ ਚਿਤਿ ਨ ਆਵੈ ॥੧॥
(ਅਸਲ ਵਿਚ) ਆਤਮਕ ਮੌਤੇ ਮਰੇ ਹੋਏ ਉਹੀ ਹਨ ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ ਨਹੀਂ ਵੱਸਦਾ ।
Those who do not remember the Lord, are dead. ||1||