ਮਃ ੧ ॥
First Mehl:
ਮੁਆ ਪਿਆਰੁ ਪ੍ਰੀਤਿ ਮੁਈ ਮੁਆ ਵੈਰੁ ਵਾਦੀ ॥
ਜਦੋਂ ਮਨੁੱਖ ਮਰ ਜਾਂਦਾ ਹੈ ਤਾਂ ਉਸ ਦਾ ਉਹ) ਪ੍ਰੀਤ-ਪਿਆਰ ਮੁੱਕ ਜਾਂਦਾ ਹੈ (ਜੋ ਉਹ ਆਪਣੇ ਸਨਬੰਧੀਆਂ ਨਾਲ ਕਰਦਾ ਸੀ) ਝਗੜਿਆਂ ਦਾ ਮੂਲ ਵੈਰ ਭੀ ਖ਼ਤਮ ਹੋ ਜਾਂਦਾ ਹੈ;
Love dies, and affection dies; hatred and strife die.
ਵੰਨੁ ਗਇਆ ਰੂਪੁ ਵਿਣਸਿਆ ਦੁਖੀ ਦੇਹ ਰੁਲੀ ॥
(ਸਰੀਰ ਦਾ ਸੋਹਣਾ) ਰੰਗ ਰੂਪ ਨਾਸ ਹੋ ਜਾਂਦਾ ਹੈ, ਵਿਚਾਰਾ ਸਰੀਰ ਭੀ ਰੁਲ ਜਾਂਦਾ ਹੈ (ਅੱਗ ਜਾਂ ਮਿੱਟੀ ਆਦਿਕ ਦੇ ਹਵਾਲੇ ਹੋ ਜਾਂਦਾ ਹੈ) ।
The color fades, and beauty vanishes; the body suffers and collapses.
ਕਿਥਹੁ ਆਇਆ ਕਹ ਗਇਆ ਕਿਹੁ ਨ ਸੀਓ ਕਿਹੁ ਸੀ ॥
(ਉਸ ਦੇ ਸਨਬੰਧੀ ਤੇ ਭਾਈਚਾਰੇ ਦੇ ਬੰਦੇ) ਮਨ ਵਿਚ (ਖ਼ਿਆਲ ਕਰਦੇ ਹਨ) ਤੇ ਮੂੰਹੋਂ ਗੱਲਾਂ ਕਰਦੇ ਹਨ ਕਿ ਉਹ ਕਿਥੋਂ ਆਇਆ ਸੀ ਕਿਥੇ ਤੁਰ ਗਿਆ (ਭਾਵ, ਜਿਥੋਂ ਆਇਆ ਸੀ ਓਥੇ ਚਲਾ ਗਿਆ)
Where did he come from? Where is he going? Did he exist or not?
ਮਨਿ ਮੁਖਿ ਗਲਾ ਗੋਈਆ ਕੀਤਾ ਚਾਉ ਰਲੀ ॥
ਉਹ ਇਹੋ ਜਿਹਾ ਨਹੀਂ ਸੀ ਤੇ ਇਹੋ ਜਿਹਾ ਹੈਸੀ (ਭਾਵ ਉਸ ਵਿਚ ਫਲਾਣੇ ਐਬ ਨਹੀਂ ਸਨ, ਤੇ, ਉਸ ਵਿਚ ਫਲਾਣੇ ਗੁਣ ਸਨ), ਉਹ ਬੜੇ ਚਾਉ ਤੇ ਰਲੀਆਂ ਮਾਣ ਗਿਆ ਹੈ ।
The self-willed manmukh made empty boasts, indulging in parties and pleasures.
ਨਾਨਕ ਸਚੇ ਨਾਮ ਬਿਨੁ ਸਿਰ ਖੁਰ ਪਤਿ ਪਾਟੀ ॥੨॥
ਪਰ, ਹੇ ਨਾਨਕ! (ਲੋਕ ਜੋ ਚਾਹੇ ਆਖੇ) ਪਰਮਾਤਮਾ ਦੇ ਨਾਮ ਤੋਂ ਬਿਨਾ (ਲੋਕਾਂ ਵਲੋਂ ਹੋਈ ਹੋਈ) ਸਾਰੀ ਦੀ ਸਾਰੀ ਇੱਜ਼ਤ ਲੀਰਾਂ ਹੋ ਗਈ (ਸਮਝੋ) ।
O Nanak, without the True Name, his honor is torn away, from head to foot. ||2||