ਪਉੜੀ ॥
Pauree:
ਅੰਮ੍ਰਿਤ ਨਾਮੁ ਸਦਾ ਸੁਖਦਾਤਾ ਅੰਤੇ ਹੋਇ ਸਖਾਈ ॥
ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਸੁਖ ਦੇਣ ਵਾਲਾ ਹੈ, ਆਖ਼ਰ (‘ਨਾਮ’ ਹੀ) ਮਿੱਤਰ ਬਣਦਾ ਹੈ ।
The Ambrosial Naam, the Name of the Lord, is forever the Giver of peace. It shall be your Help and Support in the end.
ਬਾਝੁ ਗੁਰੂ ਜਗਤੁ ਬਉਰਾਨਾ ਨਾਵੈ ਸਾਰ ਨ ਪਾਈ ॥
ਪਰ ਜਗਤ, ਗੁਰੂ ਤੋਂ ਬਿਨਾ ਕਮਲਾ ਜਿਹਾ ਹੋ ਰਿਹਾ ਹੈ, (ਕਿਉਂਕਿ ਗੁਰੂ ਤੋਂ ਬਿਨਾ ਇਸ ਨੂੰ) ਨਾਮ ਦੀ ਕਦਰ ਨਹੀਂ ਪੈਂਦੀ ।
Without the Guru, the world is insane. It does not appreciate the worth of the Name.
ਸਤਿਗੁਰੁ ਸੇਵਹਿ ਸੇ ਪਰਵਾਣੁ ਜਿਨ੍ਹ ਜੋਤੀ ਜੋਤਿ ਮਿਲਾਈ ॥
ਜਿਹੜੇ ਬੰਦੇ ਗੁਰੂ ਦੇ ਕਹੇ ਅਨੁਸਾਰ ਤੁਰਦੇ ਹਨ (ਤੇ ਇਸ ਤਰ੍ਹਾਂ) ਜਿਨ੍ਹਾਂ ਨੇ ਪ੍ਰਭੂ ਵਿਚ ਆਪਣੀ ਸੁਰਤਿ ਜੋੜੀ ਹੈ ਉਹ (ਪ੍ਰਭੂ-ਦਰ ਤੇ) ਕਬੂਲ ਹਨ ।
Those who serve the True Guru are accepted and approved. Their light merges into the Light.
ਸੋ ਸਾਹਿਬੁ ਸੋ ਸੇਵਕੁ ਤੇਹਾ ਜਿਸੁ ਭਾਣਾ ਮੰਨਿ ਵਸਾਈ ॥
। ਜਿਸ ਮਨੁੱਖ ਨੂੰ ਪ੍ਰਭੂ ਆਪਣਾ ਭਾਣਾ (ਮਿੱਠਾ ਕਰ) ਮਨਾਂਦਾ ਹੈ ਉਹ ਸੇਵਕ ਉਹੋ ਜਿਹਾ ਹੋ ਜਾਂਦਾ ਹੈ ਜੈਸਾ ਪ੍ਰਭੂ-ਮਾਲਕ ਹੈ ।
That servant who enshrines the Lord's Will within his mind, becomes just like his Lord and Master.
ਆਪਣੈ ਭਾਣੈ ਕਹੁ ਕਿਨਿ ਸੁਖੁ ਪਾਇਆ ਅੰਧਾ ਅੰਧੁ ਕਮਾਈ ॥
ਆਪਣੀ ਮਰਜ਼ੀ ਅਨੁਸਾਰ ਤੁਰ ਕੇ ਕਦੇ ਕੋਈ ਮਨੁੱਖ ਸੁਖ ਨਹੀਂ ਪਾਂਦਾ, ਅੰਨ੍ਹਾ ਸਦਾ ਅੰਨ੍ਹਿਆਂ ਵਾਲਾ ਕੰਮ ਹੀ ਕਰਦਾ ਹੈ;
Tell me, who has ever found peace by following his own will? The blind act in blindness.
ਬਿਖਿਆ ਕਦੇ ਹੀ ਰਜੈ ਨਾਹੀ ਮੂਰਖ ਭੁਖ ਨ ਜਾਈ ॥
ਮੂਰਖ ਦੀ (ਮਾਇਆ ਦੀ) ਭੁੱਖ ਮੁੱਕਦੀ ਨਹੀਂ, ਮਾਇਆ ਵਿਚ ਕਦੇ ਉਹ ਰੱਜਦਾ ਨਹੀਂ ਹੈ ।
No one is ever satisfied and fulfilled by evil and corruption. The hunger of the fool is not satisfied.
ਦੂਜੈ ਸਭੁ ਕੋ ਲਗਿ ਵਿਗੁਤਾ ਬਿਨੁ ਸਤਿਗੁਰ ਬੂਝ ਨ ਪਾਈ ॥
ਮਾਇਆ ਵਿਚ ਲੱਗ ਕੇ ਹਰ ਕੋਈ ਖ਼ੁਆਰ ਹੀ ਹੁੰਦਾ ਹੈ, ਗੁਰੂ ਤੋਂ ਬਿਨਾ ਸਮਝ ਨਹੀਂ ਪੈਂਦੀ (ਕਿ ਮਾਇਆ ਦਾ ਮੋਹ ਖ਼ੁਆਰੀ ਦਾ ਹੀ ਮੂਲ ਹੈ) ।
Attached to duality, all are ruined; without the True Guru, there is no understanding.
ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਸ ਨੋ ਕਿਰਪਾ ਕਰੇ ਰਜਾਈ ॥੨੦॥
ਜਿਸ ਮਨੁੱਖ ਉਤੇ ਪ੍ਰਭੂ ਮਿਹਰ ਕਰਦਾ ਹੈ ਉਹ ਗੁਰੂ ਦੇ ਕਹੇ ਅਨੁਸਾਰ ਤੁਰਦਾ ਹੈ ਤੇ ਸੁਖ ਪਾਂਦਾ ਹੈ ।੨੦।
Those who serve the True Guru find peace; they are blessed with Grace by the Will of the Lord. ||20||