ਸਲੋਕ ਮਃ ੧ ॥
Shalok, First Mehl:
ਸਰਮੁ ਧਰਮੁ ਦੁਇ ਨਾਨਕਾ ਜੇ ਧਨੁ ਪਲੈ ਪਾਇ ॥
ਹੇ ਨਾਨਕ! (ਜਗਤ ਸਮਝਦਾ ਹੈ ਕਿ) ਜੇ ਧਨ ਮਿਲ ਜਾਏ ਤਾਂ ਇੱਜ਼ਤ ਬਣੀ ਰਹਿੰਦੀ ਹੈ ਤੇ ਧਰਮ ਕਮਾ ਸਕੀਦਾ ਹੈ ।
Modesty and righteousness both, O Nanak, are qualities of those who are blessed with true wealth.
ਸੋ ਧਨੁ ਮਿਤ੍ਰੁ ਨ ਕਾਂਢੀਐ ਜਿਤੁ ਸਿਰਿ ਚੋਟਾਂ ਖਾਇ ॥
ਪਰ, ਜਿਸ (ਧਨ) ਦੇ ਕਾਰਣ ਸਿਰ ਉਤੇ ਚੋਟਾਂ ਪੈਣ ਉਹ ਧਨ ਮਿੱਤ੍ਰ (ਭਾਵ, ਸ਼ਰਮ ਧਰਮ ਵਿਚ ਸਹਾਈ) ਨਹੀਂ ਕਿਹਾ ਜਾ ਸਕਦਾ ।
Do not refer to that wealth as your friend, which leads you to get your head beaten.
ਜਿਨ ਕੈ ਪਲੈ ਧਨੁ ਵਸੈ ਤਿਨ ਕਾ ਨਾਉ ਫਕੀਰ ॥
ਜਿਨ੍ਹਾਂ ਪਾਸ ਧਨ ਹੈ ਉਹਨਾਂ ਦਾ ਨਾਮ ‘ਕੰਗਾਲ’ ਹੈ; (ਉਹ ਆਤਮਕ ਜੀਵਨ ਵਿਚ ਕੰਗਾਲ ਹਨ);
Those who possess only this worldly wealth are known as paupers.
ਜਿਨ੍ਹ ਕੈ ਹਿਰਦੈ ਤੂ ਵਸਹਿ ਤੇ ਨਰ ਗੁਣੀ ਗਹੀਰ ॥੧॥
ਤੇ ਹੇ ਪ੍ਰਭੂ! ਜਿਨ੍ਹਾਂ ਦੇ ਹਿਰਦੇ ਵਿਚ ਤੂੰ ਆਪ ਵੱਸਦਾ ਹੈਂ ਉਹ ਹਨ ਗੁਣਾਂ ਦੇ ਸਮੁੰਦਰ ।੧।
But those, within whose hearts You dwell, O Lord - those people are oceans of virtue. ||1||