ਮਃ ੧ ॥
First Mehl:
ਦੁਖੀ ਦੁਨੀ ਸਹੇੜੀਐ ਜਾਇ ਤ ਲਗਹਿ ਦੁਖ ॥
ਦੁੱਖ ਸਹਿ ਸਹਿ ਕੇ ਧਨ ਇਕੱਠਾ ਕਰੀਦਾ ਹੈ, ਜੇ ਇਹ ਗੁਆਚ ਜਾਏ ਤਾਂ ਭੀ ਦੁੱਖ ਹੀ ਮਾਰਦੇ ਹਨ
Worldly possessions are obtained by pain and suffering; when they are gone, they leave pain and suffering.
ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥
ਹੇ ਨਾਨਕ! ਪ੍ਰਭੂ ਦੇ ਸੱਚੇ ਨਾਮ ਤੋਂ ਬਿਨਾ ਕਿਸੇ ਦੀ ਤ੍ਰਿਸ਼ਨਾ ਮਿਟਦੀ ਨਹੀਂ ।
O Nanak, without the True Name, hunger is never satisfied.
ਰੂਪੀ ਭੁਖ ਨ ਉਤਰੈ ਜਾਂ ਦੇਖਾਂ ਤਾਂ ਭੁਖ ॥
ਰੂਪ’ ਵੇਖਣ ਨਾਲ (ਰੂਪ ਵੇਖਣ ਦੀ) ਤ੍ਰਿਸ਼ਨਾ ਜਾਂਦੀ ਨਹੀਂ (ਸਗੋਂ) ਜਿਉਂ ਜਿਉਂ ਵੇਖੀਏ, ਤਿਉਂ ਤਿਉਂ ਹੋਰ ਤ੍ਰਿਸ਼ਨਾ (ਵਧਦੀ ਹੈ) ।
Beauty does not satisfy hunger; when the man sees beauty, he hungers even more.
ਜੇਤੇ ਰਸ ਸਰੀਰ ਕੇ ਤੇਤੇ ਲਗਹਿ ਦੁਖ ॥੨॥
ਦੇ ਜਿਤਨੇ ਭੀ ਵਧੀਕ ਚਸਕੇ ਹਨ, ਉਤਨੇ ਹੀ ਵਧੀਕ ਇਸ ਨੂੰ ਦੁੱਖ ਵਿਆਪਦੇ ਹਨ ।੨।
As many as are the pleasures of the body, so many are the pains which afflict it. ||2||