ਮਃ ੧ ॥
First Mehl:
ਅੰਧੀ ਕੰਮੀ ਅੰਧੁ ਮਨੁ ਮਨਿ ਅੰਧੈ ਤਨੁ ਅੰਧੁ ॥
:— ਜਿਉਂ ਜਿਉਂ ਵਿਚਾਰ-ਹੀਣ ਹੋ ਕੇ ਮੰਦੇ ਕੰਮ ਕੀਤੇ ਜਾਣ, ਤਿਉਂ ਤਿਉਂ ਮਨ ਅੰਨ੍ਹਾ (ਭਾਵ, ਵਿਚਾਰੋਂ ਸੱਖਣਾ) ਹੁੰਦਾ ਜਾਂਦਾ ਹੈ; ਤੇ ਮਨ ਵਿਚਾਰ-ਹੀਣ ਹੋਇਆ ਗਿਆਨ-ਇੰਦ੍ਰੇ ਭੀ ਅੰਨ੍ਹੇ ਹੋ ਜਾਂਦੇ ਹਨ (ਭਾਵ, ਅੱਖਾਂ ਕੰਨ ਆਦਿਕ ਭੀ ਮੰਦੇ ਪਾਸੇ ਲੈ ਤੁਰਦੇ ਹਨ)
Acting blindly, the mind becomes blind. The blind mind makes the body blind.
ਚਿਕੜਿ ਲਾਇਐ ਕਿਆ ਥੀਐ ਜਾਂ ਤੁਟੈ ਪਥਰ ਬੰਧੁ ॥
। ਸੋ, ਜਦੋਂ ਪੱਥਰਾਂ ਦਾ ਬੰਨ੍ਹ (ਭਾਵ, ਪ੍ਰਭੂ-ਨਾਮ ਦੇ ਵਿਚਾਰ ਦਾ ਪੱਕਾ ਆਸਰਾ) ਟੁੱਟ ਜਾਂਦਾ ਹੈ ਤਾਂ ਚਿੱਕੜ ਲਾਇਆਂ ਕੁਝ ਨਹੀਂ ਬਣਦਾ (ਭਾਵ, ਹੋਰ ਹੋਰ ਆਸਰੇ ਢੂੰਢਿਆਂ) ।
Why make a dam with mud and plaster? Even a dam made of stones gives way.
ਬੰਧੁ ਤੁਟਾ ਬੇੜੀ ਨਹੀ ਨਾ ਤੁਲਹਾ ਨਾ ਹਾਥ ॥
(ਜਦੋਂ) ਬੰਨ੍ਹ ਟੁੱਟ ਗਿਆ, ਨਾਹ ਬੇੜੀ ਰਹੀ, ਨਾਹ ਤੁਲਹਾ ਰਿਹਾ, ਨਾਹ (ਪਾਣੀ ਦੀ) ਹਾਥ ਪੈ ਸਕੀ ।
The dam has burst. There is no boat. There is no raft. The water's depth is unfathomable.
ਨਾਨਕ ਸਚੇ ਨਾਮ ਵਿਣੁ ਕੇਤੇ ਡੁਬੇ ਸਾਥ ॥੩॥
ਭਾਵ, ਪਾਣੀ ਭੀ ਬਹੁਤ ਡੰੂਘਾ ਹੋਇਆ), (ਅਜੇਹੀ ਹਾਲਤ ਵਿਚ) ਹੇ ਨਾਨਕ! ਪ੍ਰਭੂ ਦੇ ਸੱਚੇ ਨਾਮ (-ਰੂਪ ਬੰਨ੍ਹ ਬੇੜੀ ਤੁਲਹੇ) ਤੋਂ ਬਿਨਾ ਕਈ ਪੂਰਾਂ ਦੇ ਪੂਰ ਡੁੱਬਦੇ ਹਨ ।੩।
O Nanak, without the True Name, many multitudes have drowned. ||3||