ਮਃ ੧ ॥
First Mehl:
ਲਖ ਮਣ ਸੁਇਨਾ ਲਖ ਮਣ ਰੁਪਾ ਲਖ ਸਾਹਾ ਸਿਰਿ ਸਾਹ ॥
ਲੱਖਾਂ ਮਣਾਂ ਸੋਨਾ ਹੋਵੇ ਤੇ ਲੱਖਾਂ ਮਣਾਂ ਚਾਂਦੀ—ਅਜੇਹੇ ਲੱਖਾਂ ਧਨੀਆਂ ਨਾਲੋਂ ਭੀ ਜੇ ਵੱਡੇ ਧਨੀ ਹੋਣ,
Thousands of pounds of gold, and thousands of pounds of silver; the king over the heads of thousands of kings.
ਲਖ ਲਸਕਰ ਲਖ ਵਾਜੇ ਨੇਜੇ ਲਖੀ ਘੋੜੀ ਪਾਤਿਸਾਹ ॥
ਲੱਖਾਂ ਸਿਪਾਹੀਆਂ ਦੀਆਂ ਫ਼ੌਜਾਂ ਹੋਣ ਲੱਖਾਂ ਵਾਜੇ ਵੱਜਦੇ ਹੋਣ, ਨੇਜ਼ੇ-ਬਰਦਾਰ ਲੱਖਾਂ ਫ਼ੌਜੀ ਰਸਾਲਿਆਂ ਦੇ ਮਾਲਕ ਬਾਦਸ਼ਾਹ ਹੋਣ;
Thousands of armies, thousands of marching bands and spearmen; the emperor of thousands of horsemen.
ਜਿਥੈ ਸਾਇਰੁ ਲੰਘਣਾ ਅਗਨਿ ਪਾਣੀ ਅਸਗਾਹ ॥
ਜਿੱਥੇ (ਵਿਕਾਰਾਂ ਦੀ) ਅੱਗ ਤੇ ਪਾਣੀ ਦਾ ਅਥਾਹ ਸਮੁੰਦਰ ਲੰਘਣਾ ਪੈਂਦਾ ਹੈ, (ਇਸ ਸਮੁੰਦਰ ਦਾ) ਕੰਢਾ ਭੀ ਨਹੀਂ ਦਿੱਸਦਾ,
The unfathomable ocean of fire and water must be crossed.
ਕੰਧੀ ਦਿਸਿ ਨ ਆਵਈ ਧਾਹੀ ਪਵੈ ਕਹਾਹ ॥
ਹਾਏ ਹਾਏ ਦਾ ਕੁਰਲਾਟ ਭੀ ਪੈ ਰਿਹਾ ਹੈ,
The other shore cannot be seen; only the roar of pitiful cries can be heard.
ਨਾਨਕ ਓਥੈ ਜਾਣੀਅਹਿ ਸਾਹ ਕੇਈ ਪਾਤਿਸਾਹ ॥੪॥
ਓਥੇ, ਹੇ ਨਾਨਕ! ਪਰਖੇ ਜਾਂਦੇ ਹਨ ਕਿ ਕੌਣ ਧਨੀ ਹਨ ਤੇ ਕੌਣ ਬਾਦਸ਼ਾਹ
O Nanak, there, it shall be known, whether anyone is a king or an emperor. ||4||