ਪਉੜੀ ॥
Pauree:
ਇਕਨਾ ਗਲੀਂ ਜੰਜੀਰ ਬੰਦਿ ਰਬਾਣੀਐ ॥
ਜੋ ‘ਬਿਖਿਆ’ ਵਿਚ ਲੱਗੇ ਰਹੇ) ਉਹਨਾਂ ਦੇ ਗਲਾਂ ਵਿਚ (ਮਾਇਆ ਦੇ ਮੋਹ ਦੇ ਬੰਧਨ-ਰੂਪ) ਜ਼ੰਜੀਰ ਪਏ ਹੋਏ ਹਨ, ਉਹ, (ਮਾਨੋ,) ਰੱਬ ਦੇ ਬੰਦੀਖ਼ਾਨੇ ਵਿਚ (ਕੈਦ) ਹਨ;
Some have chains around their necks, in bondage to the Lord.
ਬਧੇ ਛੁਟਹਿ ਸਚਿ ਸਚੁ ਪਛਾਣੀਐ ॥
ਜੇ ਸੱਚੇ ਪ੍ਰਭੂ ਦੀ ਪਛਾਣ ਆ ਜਾਏ (ਜੇ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਬਣ ਜਾਏ) ਤਾਂ ਸਦਾ-ਥਿਰ ਹਰਿ-ਨਾਮ ਦੀ ਰਾਹੀਂ ਹੀ (ਇਹਨਾਂ ਜ਼ੰਜੀਰਾਂ ਵਿਚ) ਬੱਝੇ ਹੋਏ ਛੁੱਟ ਸਕਦੇ ਹਨ
They are released from bondage, realizing the True Lord as True.
ਲਿਖਿਆ ਪਲੈ ਪਾਇ ਸੋ ਸਚੁ ਜਾਣੀਐ ॥
ਤਾਂ ਤੇ ਉਸ ਸੱਚੇ ਪ੍ਰਭੂ ਨਾਲ ਸਾਂਝ ਬਣਾਈਏ, ਤਦੋਂ ਹੀ (ਨਾਮ-ਸਿਮਰਨ-ਰੂਪ) ਲਿਖਿਆ ਹੋਇਆ (ਲੇਖ) ਮਿਲਦਾ
One whose pre-ordained destiny is activated, comes to know the True Lord.
ਹੁਕਮੀ ਹੋਇ ਨਿਬੇੜੁ ਗਇਆ ਜਾਣੀਐ ॥
ਇਹ ਸਾਰਾ ਨਿਰਨਾ ਪ੍ਰਭੂ ਦੇ ਹੁਕਮ ਵਿਚ ਹੀ ਹੁੰਦਾ ਹੈ, ਤੇ ਇਸ ਦੀ ਸਮਝ (ਇਥੋਂ ਜਗਤ ਤੋਂ) ਤੁਰਿਆਂ ਹੀ ਪੈਂਦੀ ਹੈ
By God's Command, it is ordained. When the mortal goes, he knows.
ਭਉਜਲ ਤਾਰਣਹਾਰੁ ਸਬਦਿ ਪਛਾਣੀਐ ॥
(ਸੋ,) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਪ੍ਰਭੂ ਨਾਲ ਡੂੰਘੀ ਸਾਂਝ ਪਾਣੀ ਚਾਹੀਦੀ ਹੈ ਜੋ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੇ ਸਮਰਥ ਹੈ
Realize the Word of the Shabad, and cross over the terrifying world-ocean.
ਚੋਰ ਜਾਰ ਜੂਆਰ ਪੀੜੇ ਘਾਣੀਐ ॥
ਚੋਰਾਂ ਵਿਭਚਾਰੀਆਂ ਤੇ ਜੂਏ-ਬਾਜ਼ (ਆਦਿਕ ਵਿਕਾਰੀਆਂ ਦਾ ਇਉਂ ਹਾਲ ਹੁੰਦਾ ਹੈ ਜਿਵੇਂ) ਕੋਲ੍ਹੂ ਵਿਚ ਪੀੜੇ ਜਾ ਰਹੇ ਹਨ;
Thieves, adulterers and gamblers are pressed like seeds in the mill.
ਨਿੰਦਕ ਲਾਇਤਬਾਰ ਮਿਲੇ ਹੜ੍ਹਵਾਣੀਐ ॥
ਨਿੰਦਕਾਂ ਤੇ ਚੁਗ਼ਲਖ਼ੋਰਾਂ ਨੂੰ (ਮਾਨੋ, ਨਿੰਦਾ ਤੇ ਚੁਗ਼ਲੀ ਦੀ) ਹਥਕੜੀ ਵੱਜੀ ਹੋਈ ਹੈ (ਭਾਵ, ਇਸ ਭੈੜੀ ਵਾਦੀ ਵਿਚੋਂ ਉਹ ਆਪਣੇ ਆਪ ਨੂੰ ਕੱਢ ਨਹੀਂ ਸਕਦੇ) ।
Slanderers and gossipers are hand-cuffed.
ਗੁਰਮੁਖਿ ਸਚਿ ਸਮਾਇ ਸੁ ਦਰਗਹ ਜਾਣੀਐ ॥੨੧॥
ਜੋ ਮਨੁੱਖ ਗੁਰੂ ਦੇ ਸਨਮੁਖ ਹਨ ਉਹ ਪ੍ਰਭੂ ਵਿਚ ਲੀਨ ਹੋ ਕੇ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਪਾਂਦੇ ਹਨ ।੨੧।
The Gurmukh is absorbed in the True Lord, and is famous in the Court of the Lord. ||21||