ਸਲੋਕ ਮਃ ੨ ॥
Shalok, Second Mehl:
ਨਾਉ ਫਕੀਰੈ ਪਾਤਿਸਾਹੁ ਮੂਰਖ ਪੰਡਿਤੁ ਨਾਉ ॥
ਕੰਗਾਲ ਦਾ ਨਾਮ ਬਾਦਸ਼ਾਹ (ਰੱਖਿਆ ਜਾਂਦਾ ਹੈ), ਮੂਰਖ ਦਾ ਪੰਡਿਤ ਨਾਮ (ਪਾਇਆ ਜਾਂਦਾ ਹੈ),
The beggar is known as an emperor, and the fool is known as a religious scholar.
ਅੰਧੇ ਕਾ ਨਾਉ ਪਾਰਖੂ ਏਵੈ ਕਰੇ ਗੁਆਉ ॥
ਅੰਨ੍ਹੇ ਨੂੰ ਪਾਰਖੂ (ਆਖਿਆ ਜਾਂਦਾ ਹੈ)—(ਬੱਸ! ਜਗਤ) ਇਸ ਤਰ੍ਹਾਂ ਦੀਆਂ (ਉਲਟੀਆਂ) ਗੱਲਾਂ ਕਰਦਾ ਹੈ ।
The blind man is known as a seer; this is how people talk.
ਇਲਤਿ ਕਾ ਨਾਉ ਚਉਧਰੀ ਕੂੜੀ ਪੂਰੇ ਥਾਉ ॥
ਸ਼ਰਾਰਤਿ (ਕਰਨ ਵਾਲੇ) ਦਾ ਨਾਮ ਚੌਧਰੀ (ਪੈ ਜਾਂਦਾ ਹੈ) ਤੇ ਝੂਠੀ ਜ਼ਨਾਨੀ ਸਭ ਤੋਂ ਅੱਗੇ ਥਾਂ ਮੱਲਦੀ ਹੈ (ਭਾਵ, ਹਰ ਥਾਂ ਪ੍ਰਧਾਨ ਬਣਦੀ ਹੈ) ।
The trouble-maker is called a leader, and the liar is seated with honor.
ਨਾਨਕ ਗੁਰਮੁਖਿ ਜਾਣੀਐ ਕਲਿ ਕਾ ਏਹੁ ਨਿਆਉ ॥੧॥
ਹੇ ਨਾਨਕ! ਇਹ ਹੈ ਨਿਆਂ ਕਲਿਜੁਗ ਦਾ (ਭਾਵ, ਜਿੱਥੇ ਇਹ ਰਵਈਆ ਵਰਤੀਂਦਾ ਹੈ ਓਥੇ ਕਲਿਜੁਗ ਦਾ ਪਹਰਾ ਜਾਣੋ) । ਪਰ, ਗੁਰੂ ਦੇ ਸਨਮੁਖ ਹੋਇਆਂ ਹੀ ਇਹ ਸਮਝ ਪੈਂਦੀ ਹੈ (ਕਿ ਇਹ ਵਤੀਰਾ ਮਾੜਾ ਹੈ । ਮਨ ਦੇ ਪਿੱਛੇ ਤੁਰਨ ਵਾਲੇ ਲੋਕ ਇਸ ਰਵਈਏ ਦੇ ਆਦੀ ਹੋਏ ਰਹਿੰਦੇ ਹਨ) ।੧।
O Nanak, the Gurmukhs know that this is justice in the Dark Age of Kali Yuga. ||1||