ਮਃ ੧ ॥
First Mehl:
ਹਰਣਾਂ ਬਾਜਾਂ ਤੈ ਸਿਕਦਾਰਾਂ ਏਨ੍ਹਾ ਪੜ੍ਹਿਆ ਨਾਉ ॥
ਹਰਨ, ਬਾਜ਼ ਤੇ ਅਹਲਕਾਰ—ਇਹਨਾਂ ਦਾ ਨਾਮ ਲੋਕ “ਪੜ੍ਹੇ ਹੋਏ” ਰੱਖਦੇ ਹਨ (
Deer, falcons and government officials are known to be trained and clever.
ਫਾਂਧੀ ਲਗੀ ਜਾਤਿ ਫਹਾਇਨਿ ਅਗੈ ਨਾਹੀ ਥਾਉ ॥
ਫਾਹੀ ਲੱਗੀ ਹੋਈ ਹੈ ਜਿਸ ਵਿਚ ਆਪਣੇ ਹੀ ਜਾਤਿ-ਭਰਾਵਾਂ ਨੂੰ ਫਸਾਂਦੇ ਹਨ; ਪ੍ਰਭੂ ਦੀ ਹਜ਼ੂਰੀ ਵਿਚ ਐਸੇ ਪੜ੍ਹੇ ਹੋਏ ਕਬੂਲ ਨਹੀਂ ਹਨ ।
When the trap is set, they trap their own kind; hereafter they will find no place of rest.
ਸੋ ਪੜਿਆ ਸੋ ਪੰਡਿਤੁ ਬੀਨਾ ਜਿਨ੍ਹੀ ਕਮਾਣਾ ਨਾਉ ॥
ਜਿਸ ਜਿਸ ਨੇ ‘ਨਾਮ’ ਦੀ ਕਮਾਈ ਕੀਤੀ ਹੈ ਉਹੀ ਵਿਦਵਾਨ ਹੈ ਪੰਡਿਤ ਹੈ ਤੇ ਸਿਆਣਾ ਹੈ
He alone is learned and wise, and he alone is a scholar, who practices the Name.
ਪਹਿਲੋ ਦੇ ਜੜ ਅੰਦਰਿ ਜੰਮੈ ਤਾ ਉਪਰਿ ਹੋਵੈ ਛਾਂਉ ॥
ਜੜ੍ਹ ਸਭ ਤੋਂ ਪਹਿਲਾਂ (ਜ਼ਮੀਨ ਦੇ) ਅੰਦਰ ਜੰਮਦੀ ਹੈ ਤਾਂ ਹੀ (ਰੁੱਖ ਉੱਗ ਕੇ) ਬਾਹਰ ਛਾਂ ਬਣਦੀ ਹੈ (ਸੋ, ਸੁਖਦਾਤੀ ਵਿੱਦਿਆ ਉਹੀ ਹੈ ਜੇ ਪਹਿਲਾਂ ਮਨੁੱਖ ਆਪਣੇ ਮਨ ਵਿਚ ‘ਨਾਮ’ ਬੀਜੇ) ।
First, the tree puts down its roots, and then it spreads out its shade above.
ਰਾਜੇ ਸੀਹ ਮੁਕਦਮ ਕੁਤੇ ॥
ਰਾਜੇ (ਮਾਨੋ) ਸ਼ੇਰ ਹਨ (ਉਹਨਾਂ ਦੇ, ਪੜ੍ਹੇ ਹੋਏ) ਅਹਲਕਾਰ (ਮਾਨੋ) ਕੁੱਤੇ ਹਨ
The kings are tigers, and their officials are dogs;
ਜਾਇ ਜਗਾਇਨ੍ਹਿ ਬੈਠੇ ਸੁਤੇ ॥
ਬੈਠੇ-ਸੁੱਤੇ ਬੰਦਿਆਂ ਨੂੰ (ਭਾਵ, ਵੇਲੇ ਕੁਵੇਲੇ) ਜਾ ਜਗਾਂਦੇ ਹਨ (ਭਾਵ, ਤੰਗ ਕਰਦੇ ਹਨ) ।
they go out and awaken the sleeping people to harass them.
ਚਾਕਰ ਨਹਦਾ ਪਾਇਨ੍ਹਿ ਘਾਉ ॥
ਇਹ ਅਹਲਕਾਰ (ਮਾਨੋ ਸ਼ੇਰਾਂ ਦੀਆਂ) ਨਹੁੰਦ੍ਰਾਂ ਹਨ, ਜੋ (ਲੋਕਾਂ ਦਾ) ਘਾਤ ਕਰਦੀਆਂ ਹਨ, (ਰਾਜੇ-ਸ਼ੀਂਹ ਇਹਨਾਂ ਮੁਕੱਦਮ) ਕੁੱਤਿਆਂ ਦੀ ਰਾਹੀਂ (ਲੋਕਾਂ ਦਾ) ਲਹੂ ਪੀਂਦੇ ਹਨ ।
The public servants inflict wounds with their nails.
ਰਤੁ ਪਿਤੁ ਕੁਤਿਹੋ ਚਟਿ ਜਾਹੁ ॥
The dogs lick up the blood that is spilled.
ਜਿਥੈ ਜੀਆਂ ਹੋਸੀ ਸਾਰ ॥
But there, in the Court of the Lord, all beings will be judged.
ਨਕੀਂ ਵਢੀਂ ਲਾਇਤਬਾਰ ॥੨॥
ਪਰ ਜਿੱਥੇ ਜੀਵਾਂ ਦੀ (ਕਰਣੀ ਦੀ) ਪਰਖ ਹੁੰਦੀ ਹੈ, ਓਥੇ ਅਜੇਹੇ (ਪੜ੍ਹੇ ਹੋਏ ਬੰਦੇ) ਬੇ-ਇਤਬਾਰੇ ਨੱਕ-ਵੱਢੇ (ਸਮਝੇ ਜਾਂਦੇ ਹਨ) ।੨।
Those who have violated the people's trust will be disgraced; their noses will be cut off. ||2||