ਪਉੜੀ ॥
Pauree:
ਆਪਿ ਉਪਾਏ ਮੇਦਨੀ ਆਪੇ ਕਰਦਾ ਸਾਰ ॥
ਜੋ ਪ੍ਰਭੂ) ਆਪ ਜਗਤ ਪੈਦਾ ਕਰਦਾ ਹੈ ਤੇ ਆਪ ਹੀ ਇਸ ਦੀ ਸੰਭਾਲ ਕਰਦਾ ਹੈ,
He Himself creates the world, and He himself takes care of it.
ਭੈ ਬਿਨੁ ਭਰਮੁ ਨ ਕਟੀਐ ਨਾਮਿ ਨ ਲਗੈ ਪਿਆਰੁ ॥
ਉਸ ਦਾ ਡਰ ਰੱਖਣ ਤੋਂ ਬਿਨਾ (ਮਾਇਆ ਪਿੱਛੇ) ਭਟਕਣ (-ਰੂਪ ਬੰਧਨ) ਕੱਟਿਆ ਨਹੀਂ ਜਾਂਦਾ, ਨਾਹ ਹੀ ਉਸ ਦੇ ਨਾਮ ਵਿਚ ਪਿਆਰ ਬਣਦਾ ਹੈ ।
Without the Fear of God, doubt is not dispelled, and love for the Name is not embraced.
ਸਤਿਗੁਰ ਤੇ ਭਉ ਊਪਜੈ ਪਾਈਐ ਮੋਖ ਦੁਆਰ ॥
ਪ੍ਰਭੂ ਦਾ ਡਰ ਗੁਰੂ ਦੀ ਸਰਣ ਪਿਆਂ ਪੈਦਾ ਹੁੰਦਾ ਹੈ ਤੇ (‘ਰਬਾਣੀ ਬੰਦ’ ਵਿਚੋਂ) ਖ਼ਲਾਸੀ ਦਾ ਰਸਤਾ ਮਿਲਦਾ ਹ
Through the True Guru, the Fear of God wells up, and the Door of Salvation is found.
ਭੈ ਤੇ ਸਹਜੁ ਪਾਈਐ ਮਿਲਿ ਜੋਤੀ ਜੋਤਿ ਅਪਾਰ ॥
ਡਰ ਰੱਖਿਆਂ ਬੇਅੰਤ ਪ੍ਰਭੂ ਦੀ ਜੋਤਿ ਵਿਚ ਜੋਤਿ ਮਿਲਿਆਂ ਮਨ ਦੀ ਅਡੋਲਤਾ ਪ੍ਰਾਪਤ ਹੁੰਦੀ ਹੈ ।
Through the Fear of God, intuitive ease is obtained, and one's light merges into the Light of the Infinite.
ਭੈ ਤੇ ਭੈਜਲੁ ਲੰਘੀਐ ਗੁਰਮਤੀ ਵੀਚਾਰੁ ॥
ਇਸ ਡਰ ਕਰਕੇ ਹੀ ਗੁਰਮਤਿ ਦੀ ਰਾਹੀਂ (ਉੱਚੀ) ਵੀਚਾਰ ਬਣਦੀ ਹੈ, ਤੇ, ਸੰਸਾਰ-ਸਮੁੰਦਰ ਤੋਂ ਪਾਰ ਲੰਘੀਦਾ ਹੈ
Through the Fear of God, the terrifying world-ocean is crossed over, reflecting on the Guru's Teachings.
ਭੈ ਤੇ ਨਿਰਭਉ ਪਾਈਐ ਜਿਸ ਦਾ ਅੰਤੁ ਨ ਪਾਰਾਵਾਰੁ ॥
ਇਸ ਡਰ ਦੀ ਰਾਹੀਂ ਹੀ ਡਰ-ਰਹਿਤ ਪ੍ਰਭੂ ਮਿਲਦਾ ਹੈ ਜਿਸ ਦਾ ਅੰਤ ਨਹੀਂ ਪੈਂਦਾ ਜਿਸ ਦਾ ਪਾਰਲਾ ਉਰਲਾ ਬੰਨਾ ਨਹੀਂ ਲੱਭਦਾ ।
Through the Fear of God, the Fearless Lord is found; He has no end or limitation.
ਮਨਮੁਖ ਭੈ ਕੀ ਸਾਰ ਨ ਜਾਣਨੀ ਤ੍ਰਿਸਨਾ ਜਲਤੇ ਕਰਹਿ ਪੁਕਾਰ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ ਪ੍ਰਭੂ ਦੇ ਡਰ (ਵਿਚ ਰਹਿਣ ਦੀ) ਸਾਰ ਨਹੀਂ ਪੈਂਦੀ
The self-willed manmukhs do not appreciate the value of the Fear of God. Burning in desire, they weep and wail.
ਨਾਨਕ ਨਾਵੈ ਹੀ ਤੇ ਸੁਖੁ ਪਾਇਆ ਗੁਰਮਤੀ ਉਰਿ ਧਾਰ ॥੨੨॥
ਹੇ ਨਾਨਕ! ਪ੍ਰਭੂ ਦੇ ‘ਨਾਮ’ ਤੋਂ ਹੀ ਸੁਖ ਮਿਲਦਾ ਹੈ ਤੇ (ਇਹ ‘ਨਾਮ’) ਗੁਰੂ ਦੀ ਮਤਿ ਉਤੇ ਤੁਰਿਆਂ ਹੀ ਹਿਰਦੇ ਵਿਚ ਟਿਕਦਾ ਹੈ ।੨੨।
O Nanak, through the Name, peace is obtained, by enshrining the Guru's Teachings within the heart. ||22||