ਸਲੋਕ ਮਃ ੧ ॥
Shalok, First Mehl:
ਰੂਪੈ ਕਾਮੈ ਦੋਸਤੀ ਭੁਖੈ ਸਾਦੈ ਗੰਢੁ ॥
:— ਰੂਪ ਦੀ ਕਾਮ (-ਵਾਸਨਾ) ਨਾਲ ਮਿੱਤ੍ਰਤਾ ਹੈ, ਭੁੱਖ ਦਾ ਸੁਆਦ ਨਾਲ ਸੰਬੰਧ ਹੈ ।
Beauty and sexual desire are friends; hunger and tasty food are tied together.
ਲਬੈ ਮਾਲੈ ਘੁਲਿ ਮਿਲਿ ਮਿਚਲਿ ਊਂਘੈ ਸਉੜਿ ਪਲੰਘੁ ॥
ਲੱਬ ਦੀ ਧਨ ਨਾਲ ਚੰਗੀ ਤਰ੍ਹਾਂ ਮਿਲਵੀਂ ਇਕ-ਮਿਕਤਾ ਹੈ (ਨੀਂਦਰ ਨਾਲ) ਊਂਘ ਰਹੇ ਨੂੰ ਸਉੜੀ ਥਾਂ ਹੀ ਪਲੰਘ ਹੈ
Greed is bound up in its search for wealth, and sleep will use even a tiny space as a bed.
ਭੰਉਕੈ ਕੋਪੁ ਖੁਆਰੁ ਹੋਇ ਫਕੜੁ ਪਿਟੇ ਅੰਧੁ ॥
ਕੋ੍ਰਧ ਬਹੁਤ ਬੋਲਦਾ ਹੈ, (ਕੋ੍ਰਧ ਵਿਚ) ਅੰਨ੍ਹਾ (ਹੋਇਆ ਬੰਦਾ) ਖ਼ੁਆਰ ਹੋ ਕੇ ਬਦ-ਜ਼ਬਾਨੀ ਹੀ ਕਰਦਾ ਹੈ ।
Anger barks and brings ruin on itself, blindly pursuing useless conflicts.
ਚੁਪੈ ਚੰਗਾ ਨਾਨਕਾ ਵਿਣੁ ਨਾਵੈ ਮੁਹਿ ਗੰਧੁ ॥੧॥
ਹੇ ਨਾਨਕ! ਪ੍ਰਭੂ ਦੇ ਨਾਮ ਤੋਂ ਬਿਨਾ (ਮਨੁੱਖ ਦੇ) ਮੂੰਹ ਵਿਚ (ਬਦ-ਕਲਾਮੀ ਦੀ) ਬੋ ਹੀ ਹੁੰਦੀ ਹੈ (ਬੋਲਣ ਨਾਲੋਂ ਇਸ ਦਾ) ਚੁੱਪ ਰਹਿਣਾ ਚੰਗਾ ਹੈ ।੧।
It is good to be silent, O Nanak; without the Name, one's mouth spews forth only filth. ||1||