ਪਉੜੀ ॥
Pauree:
ਪੜਿਆ ਲੇਖੇਦਾਰੁ ਲੇਖਾ ਮੰਗੀਐ ॥
ਜੇ ਮਨੁੱਖ ਵਿਦਵਾਨ ਭੀ ਹੋਵੇ ਤੇ ਚਤੁਰਾਈ ਦੀਆਂ ਗੱਲਾਂ ਭੀ ਕਰਨਾ ਜਾਣਦਾ ਹੋਵੇ (‘ਤ੍ਰਿਸ਼ਨਾ’ ਬਾਰੇ) ਉਸ ਤੋਂ ਭੀ ਲੇਖਾ ਲਈਦਾ ਹੈ (ਭਾਵ, ‘ਤ੍ਰਿਸ਼ਨਾ’ ਉਸ ਤੋਂ ਭੀ ਲੇਖਾ ਲੈਂਦੀ ਹੈ, ਨਿਰੀ ਵਿੱਦਿਆ ਤੇ ਚਤੁਰਾਈ ‘ਤ੍ਰਿਸ਼ਨਾ’ ਤੋਂ ਬਚਾ ਨਹੀਂ ਸਕਦੀ)
The learned and educated are called to account for their actions.
ਵਿਣੁ ਨਾਵੈ ਕੂੜਿਆਰੁ ਅਉਖਾ ਤੰਗੀਐ ॥
(ਕਿਉਂਕਿ) ਪ੍ਰਭੂ ਦੇ ਨਾਮ ਤੋਂ ਬਿਨਾ (ਪੜ੍ਹਿਆ ਹੋਇਆ ਭੀ) ਕੂੜ ਦਾ ਹੀ ਵਪਾਰੀ ਹੈ; ਔਖਾ ਹੁੰਦਾ ਹੈ ਔਖਿਆਈ ਹੀ ਪਾਂਦਾ ਹੈ ।
Without the Name, they are judged false; they become miserable and suffer hardship.
ਅਉਘਟ ਰੁਧੇ ਰਾਹ ਗਲੀਆਂ ਰੋਕੀਆਂ ॥
ਉਸ ਦੇ (ਜ਼ਿੰਦਗੀ ਦੇ) ਗਲੀਆਂ ਤੇ ਰਸਤੇ (ਤ੍ਰਿਸ਼ਨਾ ਦੀ ਅੱਗ ਨਾਲ) ਰੁਕੇ ਪਏ ਹਨ (ਉਹਨਾਂ ਵਿਚੋਂ ਦੀ ਲੰਘਣਾ) ਔਖਾ ਹੈ ।
Their path becomes treacherous and difficult, and their way is blocked.
ਸਚਾ ਵੇਪਰਵਾਹੁ ਸਬਦਿ ਸੰਤੋਖੀਆਂ ॥
ਗੁਰ-ਸ਼ਬਦ ਦੀ ਰਾਹੀਂ ਸੰਤੋਖੀ ਬੰਦਿਆਂ ਨੂੰ ਸਦਾ ਕਾਇਮ ਰਹਿਣ ਵਾਲਾ ਬੇ-ਮੁਥਾਜ ਪਰਮਾਤਮਾ ਮਿਲਦਾ ਹੈ ।
Through the Shabad, the Word of the True and Independent Lord God, one becomes content.
ਗਹਿਰ ਗਭੀਰ ਅਥਾਹੁ ਹਾਥ ਨ ਲਭਈ ॥
ਪ੍ਰਭੂ (ਮਾਨੋ) ਬੜਾ ਡੂੰਘਾ (ਸਮੁੰਦਰ) ਹੈ, (ਵਿੱਦਿਆ ਚਤੁਰਾਈ ਦੇ ਆਸਰੇ) ਉਸ ਦੀ ਥਾਹ ਨਹੀਂ ਪੈ ਸਕਦੀ ।
The Lord is deep and profound and unfathomable; His depth cannot be measured.
ਮੁਹੇ ਮੁਹਿ ਚੋਟਾ ਖਾਹੁ ਵਿਣੁ ਗੁਰ ਕੋਇ ਨ ਛੁਟਸੀ ॥
ਸਗੋਂ ‘ਪੜ੍ਹਿਆ ਕੂੜਿਆਰੁ’ ਵਿੱਦਿਆ ਦੇ ਮਾਣ ਵਿਚ ਰਹਿ ਕੇ ਤ੍ਰਿਸ਼ਨਾ ਦੀਆਂ) ਚੋਟਾਂ ਦਬਾਦਬ ਖਾਂਦਾ ਹੈ; (ਪਿਆ ਪੜ੍ਹਿਆ ਹੋਇਆ ਹੋਵੇ) ਕੋਈ ਮਨੁੱਖ ਗੁਰੂ (ਦੀ ਸਰਨ) ਤੋਂ ਬਿਨਾ (ਤ੍ਰਿਸ਼ਨਾ ਤੋਂ) ਬੱਚ ਨਹੀਂ ਸਕਦਾ ।
Without the Guru, the mortals are beaten and punched in the face and the mouth, and no one is released.
ਪਤਿ ਸੇਤੀ ਘਰਿ ਜਾਹੁ ਨਾਮੁ ਵਖਾਣੀਐ ॥
(ਪਰਮਾਤਮਾ ਦਾ) ਨਾਮ ਸਿਮਰਨਾ ਚਾਹੀਦਾ ਹੈ (ਜੇ ਨਾਮ ਸਿਮਰੀਏ) ਤਾਂ ਬੇਸ਼ਕ ਇੱਜ਼ਤ ਨਾਲ ਪ੍ਰਭੂ ਦੇ ਦਰ ਤੇ ਅੱਪੜੋ ।
Chanting the Naam, the Name of the Lord, one returns to his true home with honor.
ਹੁਕਮੀ ਸਾਹ ਗਿਰਾਹ ਦੇਂਦਾ ਜਾਣੀਐ ॥੨੩॥
(ਸਿਮਰਨ ਦੀ ਬਰਕਤਿ ਨਾਲ) ਇਹ ਨਿਸਚਾ ਬਣਦਾ ਹੈ ਕਿ ਪ੍ਰਭੂ ਆਪਣੇ ਹੁਕਮ ਵਿਚ ਜੀਵਾਂ ਨੂੰ ਜੀਵਨ ਤੇ ਰੋਜ਼ੀ ਦੇਂਦਾ ਹੈ ।੨੩।
Know that the Lord, by the Hukam of His Command, gives sustenance and the breath of life. ||23||