ਮਃ ੧ ॥
First Mehl:
ਅਜਰੁ ਜਰੈ ਤ ਨਉ ਕੁਲ ਬੰਧੁ ॥
ਜਦੋਂ ਮਨੁੱਖ ਮਨ ਦੀ ਉਸ ਅਵਸਥਾ ਤੇ ਕਾਬੂ ਪਾ ਲੈਂਦਾ ਹੈ ਜਿਸ ਤੇ ਕਾਬੂ ਪਾਣਾ ਔਖਾ ਹੁੰਦਾ ਹੈ (ਭਾਵ, ਜਦੋਂ ਮਨੁੱਖ ਮਨ ਨੂੰ ਵਿਕਾਰਾਂ ਵਿਚ ਡਿੱਗਣ ਤੋਂ ਰੋਕ ਲੈਂਦਾ ਹੈ),
One who bears the unbearable, controls the nine holes of the body.
ਪੂਜੈ ਪ੍ਰਾਣ ਹੋਵੈ ਥਿਰੁ ਕੰਧੁ ॥
ਜਦੋਂ ਮਨੁੱਖ ਸੁਆਸ ਸੁਆਸ ਪ੍ਰਭੂ ਨੂੰ ਸਿਮਰਦਾ ਹੈ ਤਾਂ ਇਸ ਦੇ ਨੌ ਹੀ (ਕਰਮ ਤੇ ਗਿਆਨ) ਇੰਦੇ੍ਰ ਜਾਇਜ਼ ਹੱਦ ਵਿਚ ਰਹਿੰਦੇ ਹਨ, ਇਸ ਦਾ ਸਰੀਰ ਵਿਕਾਰਾਂ ਵਲੋਂ ਅਡੋਲ ਹੋ ਜਾਂਦਾ ਹੈ ।
One who worships and adores the Lord with his breath of life, gains stability in his body-wall.
ਕਹਾਂ ਤੇ ਆਇਆ ਕਹਾਂ ਏਹੁ ਜਾਣੁ ॥
ਕਿੱਥੋਂ ਆਇਆ ਹੈ ਤੇ ਕਿੱਥੇ ਇਸ ਨੇ ਜਾਣਾ ਹੈ?
Where has he come from, and where will he go?
ਜੀਵਤ ਮਰਤ ਰਹੈ ਪਰਵਾਣੁ ॥
ਜੀਵਤ-ਭਾਵ (ਭਾਵ, ਨਫ਼ਸਾਨੀ ਖ਼ਾਹਸ਼ਾਂ) ਤੋਂ ਮਰ ਕੇ (ਪ੍ਰਭੂ ਦਰ ਤੇ) ਪ੍ਰਵਾਨ ਹੋ ਜਾਂਦਾ ਹੈ ।
Remaining dead while yet alive, he is accepted and approved.
ਹੁਕਮੈ ਬੂਝੈ ਤਤੁ ਪਛਾਣੈ ॥
ਤਦੋਂ ਜੀਵ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ, ਅਸਲੀਅਤ ਨੂੰ ਪਛਾਣ ਲੈਂਦਾ ਹੈ—
Whoever understands the Hukam of the Lord's Command, realizes the essence of reality.
ਇਹੁ ਪਰਸਾਦੁ ਗੁਰੂ ਤੇ ਜਾਣੈ ॥
ਇਹ ਮਿਹਰ ਇਸ ਨੂੰ ਗੁਰੂ ਤੋਂ ਮਿਲਦੀ ਹੈ ।
This is known by Guru's Grace.
ਹੋਂਦਾ ਫੜੀਅਗੁ ਨਾਨਕ ਜਾਣੁ ॥
ਹੇ ਨਾਨਕ! ਇਹ ਸਮਝ ਲੈ ਕਿ ਉਹੀ ਫਸਦਾ ਹੈ ਜੋ ਕਹਿੰਦਾ ਹੈ ‘ਮੈਂ ਹਾਂ’ ‘ਮੈਂ ਹਾਂ’ ਜਿਥੇ ‘ਹਉ’ ਨਹੀਂ ਜਿਥੇ ‘ਮੈਂ’ ਨਹੀਂ
O Nanak, know this: egotism leads to bondage.
ਨਾ ਹਉ ਨਾ ਮੈ ਜੂਨੀ ਪਾਣੁ ॥੨॥
ਓਥੇ ਜੂਨੀਆਂ ਵਿਚ ਪੈਣ (ਦਾ ਦੁੱਖ ਭੀ) ਨਹੀਂ ਹੈ ।੨।
Only those who have no ego and no self-conceit, are not consigned to reincarnation. ||2||