ਸਲੋਕ ਮਃ ੧ ॥
Shalok, First Mehl:
ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ ॥
ਸਭ ਤੋਂ ਪਹਿਲਾਂ ਮਾਸ (ਭਾਵ, ਪਿਤਾ ਦੇ ਵੀਰਜ) ਤੋਂ ਹੀ (ਜੀਵ ਦੀ ਹਸਤੀ ਦਾ) ਮੁੱਢ ਬੱਝਦਾ ਹੈ, (ਫਿਰ) ਮਾਸ (ਭਾਵ, ਮਾਂ ਦੇ ਪੇਟ) ਵਿਚ ਹੀ ਇਸ ਦਾ ਵਸੇਬਾ ਹੁੰਦਾ ਹੈ;
First, the mortal is conceived in the flesh, and then he dwells in the flesh.
ਜੀਉ ਪਾਇ ਮਾਸੁ ਮੁਹਿ ਮਿਲਿਆ ਹਡੁ ਚੰਮੁ ਤਨੁ ਮਾਸੁ ॥
ਜਦੋਂ (ਪੁਤਲੇ ਵਿਚ) ਜਾਨ ਪੈਂਦੀ ਹੈ ਤਾਂ ਵੀ (ਜੀਭ-ਰੂਪ) ਮਾਸ ਮੂੰਹ ਵਿਚ ਮਿਲਦਾ ਹੈ (ਇਸ ਦੇ ਸਰੀਰ ਦੀ ਸਾਰੀ ਹੀ ਘਾੜਤ) ਹੱਡ ਚੰਮ ਸਰੀਰ ਸਭ ਕੁਝ ਮਾਸ (ਹੀ ਬਣਦਾ ਹੈ) ।
When he comes alive, his mouth takes flesh; his bones, skin and body are flesh.
ਮਾਸਹੁ ਬਾਹਰਿ ਕਢਿਆ ਮੰਮਾ ਮਾਸੁ ਗਿਰਾਸੁ ॥
(ਮਾਂ ਦੇ ਪੇਟ-ਰੂਪ) ਮਾਸ ਵਿਚੋਂ ਬਾਹਰ ਭੇਜਿਆ ਜਾਂਦਾ ਹੈ ਤਾਂ ਭੀ ਮੰਮਾ (-ਰੂਪ) ਮਾਸ ਖ਼ੁਰਾਕ ਮਿਲਦੀ ਹੈ;
He comes out of the womb of flesh, and takes a mouthful of flesh at the breast.
ਮੁਹੁ ਮਾਸੈ ਕਾ ਜੀਭ ਮਾਸੈ ਕੀ ਮਾਸੈ ਅੰਦਰਿ ਸਾਸੁ ॥
ਇਸ ਦਾ ਮੂੰਹ ਭੀ ਮਾਸ ਦਾ ਹੈ ਜੀਭ ਭੀ ਮਾਸ ਦੀ ਹੈ, ਮਾਸ ਵਿਚ ਸਾਹ ਲੈਂਦਾ ਹੈ ।
His mouth is flesh, his tongue is flesh; his breath is in the flesh.
ਵਡਾ ਹੋਆ ਵੀਆਹਿਆ ਘਰਿ ਲੈ ਆਇਆ ਮਾਸੁ ॥
ਜਦੋਂ ਜੁਆਨ ਹੁੰਦਾ ਹੈ ਤੇ ਵਿਆਹਿਆ ਜਾਂਦਾ ਹੈ ਤਾਂ ਭੀ (ਇਸਤ੍ਰੀ-ਰੂਪ) ਮਾਸ ਹੀ ਘਰ ਲੈ ਆਉਂਦਾ ਹੈ;
He grows up and is married, and brings his wife of flesh into his home.
ਮਾਸਹੁ ਹੀ ਮਾਸੁ ਊਪਜੈ ਮਾਸਹੁ ਸਭੋ ਸਾਕੁ ॥
(ਫਿਰ) ਮਾਸ ਤੋਂ ਹੀ (ਬੱਚਾ-ਰੂਪ) ਮਾਸ ਜੰਮਦਾ ਹੈ; (ਸੋ, ਜਗਤ ਦਾ ਸਾਰਾ) ਸਾਕ-ਸੰਬੰਧ ਮਾਸ ਤੋਂ ਹੀ ਹੈ ।
Flesh is produced from flesh; all relatives are made of flesh.
ਸਤਿਗੁਰਿ ਮਿਲਿਐ ਹੁਕਮੁ ਬੁਝੀਐ ਤਾਂ ਕੋ ਆਵੈ ਰਾਸਿ ॥
(ਮਾਸ ਖਾਣ ਜਾਂ ਨਾਹ ਖਾਣ ਦਾ ਨਿਰਨਾ ਸਮਝਣ ਦੇ ਥਾਂ) ਜੇ ਸਤਿਗੁਰੂ ਮਿਲ ਪਏ ਤੇ ਪ੍ਰਭੂ ਦੀ ਰਜ਼ਾ ਸਮਝੀਏ ਤਾਂ ਜੀਵ (ਦਾ ਜਗਤ ਵਿਚ ਆਉਣਾ) ਨੇਪਰੇ ਚੜ੍ਹਦਾ ਹੈ
When the mortal meets the True Guru, and realizes the Hukam of the Lord's Command, then he comes to be reformed.
ਆਪਿ ਛੁਟੇ ਨਹ ਛੂਟੀਐ ਨਾਨਕ ਬਚਨਿ ਬਿਣਾਸੁ ॥੧॥
ਆਪਣੇ ਜ਼ੋਰ ਨਾਲ ਇਸ ਤੋਂ ਬਚਿਆਂ ਖ਼ਲਾਸੀ ਨਹੀਂ ਹੁੰਦੀ; ਤੇ, ਹੇ ਨਾਨਕ! (ਇਸ ਕਿਸਮ ਦੀ) ਚਰਚਾ ਨਾਲ (ਨਿਰੀ) ਹਾਨੀ ਹੀ ਹੁੰਦੀ ਹੈ ।੧।
Releasing himself, the mortal does not find release; O Nanak, through empty words, one is ruined. ||1||