ਪਉੜੀ ॥
Pauree:
ਹਉ ਕਿਆ ਆਖਾ ਇਕ ਜੀਭ ਤੇਰਾ ਅੰਤੁ ਨ ਕਿਨ ਹੀ ਪਾਇਆ ॥
(ਹੇ ਪ੍ਰਭੂ!) ਮੇਰੀ ਇਕ ਜੀਭ ਹੈ, ਮੈਂ ਤੇੇਰੇ ਕਿਹੜੇ ਕਿਹੜੇ ਗੁਣ ਬਿਆਨ ਕਰਾਂ? ਤੇਰਾ ਅੰਤ ਕਿਸੇ ਨੇ ਨਹੀਂ ਪਾਇਆ;
What can I say with only one tongue? I cannot find your limits.
ਸਚਾ ਸਬਦੁ ਵੀਚਾਰਿ ਸੇ ਤੁਝ ਹੀ ਮਾਹਿ ਸਮਾਇਆ ॥
ਜੋ ਮਨੁੱਖ ਤੇਰੀ ਸਿਫ਼ਤਿ-ਸਾਲਾਹ ਦਾ ਸ਼ਬਦ ਵਿਚਾਰਦੇ ਹਨ ਉਹ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।
Those who contemplate the True Word of the Shabad are absorbed into You, O Lord.
ਇਕਿ ਭਗਵਾ ਵੇਸੁ ਕਰਿ ਭਰਮਦੇ ਵਿਣੁ ਸਤਿਗੁਰ ਕਿਨੈ ਨ ਪਾਇਆ ॥
ਕਈ ਮਨੁੱਖ ਭਗਵਾ ਭੇਖ ਬਣਾ ਕੇ ਭਟਕਦੇ ਫਿਰਦੇ ਹਨ, ਪਰ ਗੁਰੂ ਦੀ ਸਰਨ ਆਉਣ ਤੋਂ ਬਿਨਾ (ਹੇ ਪ੍ਰਭੂ!) ਤੈਨੂੰ ਕਿਸੇ ਨਹੀਂ ਲੱਭਾ,
Some wander around in saffron robes, but without the True Guru, no one finds the Lord.
ਦੇਸ ਦਿਸੰਤਰ ਭਵਿ ਥਕੇ ਤੁਧੁ ਅੰਦਰਿ ਆਪੁ ਲੁਕਾਇਆ ॥
ਇਹ ਲੋਕ (ਬਾਹਰ) ਦੇਸਾਂ ਦੇਸਾਂਤਰਾਂ ਵਿਚ ਭਉਂਦੇ ਖਪ ਗਏ, ਪਰ ਤੂੰ ਆਪਣੇ ਆਪ ਨੂੰ (ਜੀਵ ਦੇ) ਅੰਦਰ ਲੁਕਾ ਰੱਖਿਆ ਹੈ
They wander in foreign lands and countries until they grow weary, but You hide Yourself within them.
ਗੁਰ ਕਾ ਸਬਦੁ ਰਤੰਨੁ ਹੈ ਕਰਿ ਚਾਨਣੁ ਆਪਿ ਦਿਖਾਇਆ ॥
ਸਤਿਗੁਰੂ ਦਾ ਸਬਦੁ (ਮਾਨੋ,) ਇਕ ਚਮਕਦਾ ਮੋਤੀ ਹੈ (ਜਿਸ ਨੂੰ ਪ੍ਰਭੂ ਨੇ ਇਹ ਮੋਤੀ ਬਖ਼ਸ਼ਿਆ ਹੈ, ਉਸ ਦੇ ਹਿਰਦੇ ਵਿਚ (ਪ੍ਰਭੂ ਨੇ) ਆਪ ਚਾਨਣ ਕਰ ਕੇ (ਉਸ ਨੂੰ ਆਪਣਾ ਆਪ) ਵਿਖਾਇਆ ਹੈ;
The Word of the Guru's Shabad is a jewel, through which the Lord shines forth and reveals Himself.
ਆਪਣਾ ਆਪੁ ਪਛਾਣਿਆ ਗੁਰਮਤੀ ਸਚਿ ਸਮਾਇਆ ॥
(ਉਹ ਵਡ-ਭਾਗੀ ਮਨੁੱਖ) ਆਪਣਾ ਅਸਲਾ ਪਛਾਣ ਲੈਂਦਾ ਹੈ ਤੇ ਗੁਰੂ ਦੀ ਸਿੱਖਿਆ ਦੀ ਰਾਹੀਂ ਸੱਚੇ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ ।
Realizing one's own self, following the Guru's Teachings, the mortal is absorbed into Truth.
ਆਵਾ ਗਉਣੁ ਬਜਾਰੀਆ ਬਾਜਾਰੁ ਜਿਨੀ ਰਚਾਇਆ ॥
(ਪਰ) ਜਿਨ੍ਹਾਂ (ਭੇਖੀਆਂ ਨੇ) ਵਿਖਾਵੇ ਦਾ ਢੌਂਗ ਰਚਾਇਆ ਹੋਇਆ ਹੈ ਉਹਨਾਂ ਪਖੰਡੀਆਂ ਨੂੰ ਜਨਮ ਮਰਨ (ਦਾ ਗੇੜ) ਮਿਲਦਾ ਹੈ;
Coming and going, the tricksters and magicians put on their magic show.
ਇਕੁ ਥਿਰੁ ਸਚਾ ਸਾਲਾਹਣਾ ਜਿਨ ਮਨਿ ਸਚਾ ਭਾਇਆ ॥੨੫॥
ਤੇ, ਜਿਨ੍ਹਾਂ ਨੂੰ ਮਨ ਵਿਚ ਸੱਚਾ ਪ੍ਰਭੂ ਪਿਆਰਾ ਲੱਗਦਾ ਹੈ ਉਹ ਸਦਾ-ਥਿਰ ਰਹਿਣ ਵਾਲੇ ਇੱਕ ਪ੍ਰਭੂ ਦਾ ਗੁਣ ਗਾਂਦੇ ਹਨ ।੨੫।
But those whose minds are pleased by the True Lord, praise the True One, the Ever-stable Lord. ||25||