ਸਲੋਕ ਮਃ ੧ ॥
Shalok, First Mehl:
 
ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ ਸੁਜਾਣੁ ॥
ਉਹ ਹੈ ਸਿਆਣਾ ਸਤਿਗੁਰੂ ਪੁਰਖ ਜੋ ਹਿਰਦੇ-ਘਰ ਵਿਚ ਪਰਮਾਤਮਾ ਦੇ ਰਹਿਣ ਦਾ ਥਾਂ ਵਿਖਾ ਦੇਂਦਾ ਹੈ
The True Guru is the All-knowing Primal Being; He shows us our true home within the home of the self.
 
ਪੰਚ ਸਬਦ ਧੁਨਿਕਾਰ ਧੁਨਿ ਤਹ ਬਾਜੈ ਸਬਦੁ ਨੀਸਾਣੁ ॥
ਜਦੋਂ ਮਨੁੱਖ) ਉਸ ਘਰ ਵਿਚ (ਅੱਪੜਦਾ ਹੈ) ਤਦੋਂ ਗੁਰੂ ਦਾ ਸ਼ਬਦ-ਰੂਪ ਨਗਾਰਾ ਵੱਜਦਾ ਹੈ (ਭਾਵ, ਗੁਰ-ਸ਼ਬਦ ਦਾ ਪ੍ਰਭਾਵ ਇਤਨਾ ਪ੍ਰਬਲ ਹੁੰਦਾ ਹੈ ਕਿ ਕੋਈ ਹੋਰ ਖਿੱਚ ਪੋਹ ਨਹੀਂ ਸਕਦੀ, ਤਦੋਂ ਮਾਨੋ) ਪੰਜ ਕਿਸਮ ਦੇ ਸਾਜ਼ਾਂ ਦੀ ਇਕ-ਰਸ ਸੰਗੀਤਕ ਆਵਾਜ਼ ਉੱਠਦੀ ਹੈ (
The Panch Shabad, the Five Primal Sounds, resonate and resound within; the insignia of the Shabad is revealed there, vibrating gloriously.
 
ਦੀਪ ਲੋਅ ਪਾਤਾਲ ਤਹ ਖੰਡ ਮੰਡਲ ਹੈਰਾਨੁ ॥
ਜੋ ਮਸਤੀ ਪੈਦਾ ਕਰਦੀ ਹੈ) ਇਸ ਅਵਸਥਾ ਵਿਚ (ਅੱਪੜ ਕੇ) ਮਨੁੱਖ (ਬੇਅੰਤ ਕੁਦਰਤਿ ਦੇ ਕੌਤਕ) ਦੀਪਾਂ, ਲੋਕਾਂ, ਪਾਤਾਲਾਂ, ਖੰਡਾਂ ਤੇ ਮੰਡਲਾਂ ਨੂੰ ਵੇਖ ਕੇ ਹੈਰਾਨ ਹੁੰਦਾ ਹੈ;
Worlds and realms, nether regions, solar systems and galaxies are wondrously revealed.
 
ਤਾਰ ਘੋਰ ਬਾਜਿੰਤ੍ਰ ਤਹ ਸਾਚਿ ਤਖਤਿ ਸੁਲਤਾਨੁ ॥
(ਇਸ ਸਾਰੀ ਕੁਦਰਤਿ ਦਾ) ਪਾਤਸ਼ਾਹ ਸੱਚੇ ਤਖ਼ਤ ਉਤੇ ਬੈਠਾ ਦਿੱਸਦਾ ਹੈ, ਉਸ ਹਾਲਤ ਵਿਚ ਅੱਪੜਿਆਂ; ਮਾਨੋ, ਵਾਜਿਆਂ ਦੀ ਉੱਚੀ ਸੁਰ ਦੀ ਘਨਘੋਰ ਲੱਗੀ ਪਈ ਹੁੰਦੀ ਹੈ
The strings and the harps vibrate and resound; the true throne of the Lord is there.
 
ਸੁਖਮਨ ਕੈ ਘਰਿ ਰਾਗੁ ਸੁਨਿ ਸੁੰਨਿ ਮੰਡਲਿ ਲਿਵ ਲਾਇ ॥
ਇਸ ਰੱਬੀ ਮਿਲਾਪ ਵਿਚ ਬੈਠਾ ਮਨੁੱਖ (ਮਾਨੋ) ਰਾਗ ਸੁਣ ਸੁਣ ਕੇ ਅਫੁਰ ਅਵਸਥਾ ਵਿਚ ਸੁਰਤਿ ਜੋੜੀ ਰੱਖਦਾ ਹੈ (ਭਾਵ, ਰੱਬੀ ਮਿਲਾਪ ਦੀ ਮੌਜ ਵਿਚ ਇਤਨਾ ਮਸਤ ਹੁੰਦਾ ਹੈ ਕਿ ਜਗਤ ਵਾਲਾ ਕੋਈ ਫੁਰਨਾ ਉਸ ਦੇ ਮਨ ਵਿਚ ਨਹੀਂ ਉੱਠਦਾ) ।
Listen to the music of the home of the heart - Sukhmani, peace of mind. Lovingly tune in to His state of celestial ecstasy.
 
ਅਕਥ ਕਥਾ ਬੀਚਾਰੀਐ ਮਨਸਾ ਮਨਹਿ ਸਮਾਇ ॥
ੲਥੇ ਬੇਅੰਤ ਪ੍ਰਭੂ ਦੇ ਗੁਣ ਜਿਉਂ ਜਿਉਂ ਵੀਚਾਰੀਦੇ ਹਨ ਤਿਉਂ ਤਿਉਂ ਮਨ ਦਾ ਫੁਰਨਾ ਮਨ ਵਿਚ ਹੀ ਗ਼ਰਕ ਹੁੰਦਾ ਜਾਂਦਾ ਹੈ; ਇਹ ਮਨ ਕਿਸੇ ਹੋਰ ਪਾਸੇ ਨਹੀਂ ਜਾਂਦਾ ਕਿਉਂਕਿ ਹਿਰਦਾ-ਰੂਪ ਕਉਲ ਫੁੱਲ (ਮਾਇਆ ਵਲੋਂ) ਪਰਤ ਕੇ ਨਾਮ-ਅੰਮ੍ਰਿਤ ਨਾਲ ਭਰ ਜਾਂਦਾ ਹੈ;
Contemplate the Unspoken Speech, and the desires of the mind are dissolved.
 
ਉਲਟਿ ਕਮਲੁ ਅੰਮ੍ਰਿਤਿ ਭਰਿਆ ਇਹੁ ਮਨੁ ਕਤਹੁ ਨ ਜਾਇ ॥
ਉਸ ਪ੍ਰਭੂ ਵਿਚ, ਜੋ ਸਭ ਦਾ ਮੁੱਢ ਹੈ ਤੇ ਜੁਗਾਂ ਦੇ ਬਣਨ ਤੋਂ ਭੀ ਪਹਿਲਾਂ ਦਾ ਹੈ,
The heart-lotus is turned upside-down, and is filled with Ambrosial Nectar. This mind does not go out; it does not get distracted.
 
ਅਜਪਾ ਜਾਪੁ ਨ ਵੀਸਰੈ ਆਦਿ ਜੁਗਾਦਿ ਸਮਾਇ ॥
ਮਨ ਇਉਂ ਲੀਨ ਹੁੰਦਾ ਹੈ ਕਿ ਪ੍ਰਭੂ ਦੀ ਯਾਦ (ਕਿਸੇ ਵੇਲੇ) ਨਹੀਂ ਭੁੱਲਦੀ, ਜੀਭ ਹਿਲਾਣ ਤੋਂ ਬਿਨਾ ਹੀ ਸਿਮਰਨ ਹੁੰਦਾ ਰਹਿੰਦਾ ਹੈ ।
It does not forget the Chant which is chanted without chanting; it is immersed in the Primal Lord God of the ages.
 
ਸਭਿ ਸਖੀਆ ਪੰਚੇ ਮਿਲੇ ਗੁਰਮੁਖਿ ਨਿਜ ਘਰਿ ਵਾਸੁ ॥
ਇਸ ਤਰ੍ਹਾਂ) ਗੁਰੂ ਦੇ ਸਨਮੁਖ ਹੋਇਆਂ ਮਨੁੱਖ ਨਿਰੋਲ ਆਪਣੇ ਘਰ ਵਿਚ ਟਿਕ ਜਾਂਦਾ ਹੈ (ਜਿਵੇਂ ਕੋਈ ਇਸ ਨੂੰ ਬੇ-ਦਖ਼ਲ ਨਹੀਂ ਕਰ ਸਕਦਾ, ਇਸ ਦੇ) ਸਾਰੇ ਗਿਆਨ-ਇੰਦ੍ਰੇ ਤੇ ਪੰਜੇ (ਦੈਵੀ ਗੁਣ ਭਾਵ, ਸਤ ਸੰਤੋਖ ਦਇਆ ਧਰਮ ਧੀਰਜ) ਸੰਗੀ ਬਣ ਜਾਂਦੇ ਹਨ ।
All the sister-companions are blessed with the five virtues. The Gurmukhs dwell in the home of the self deep within.
 
ਸਬਦੁ ਖੋਜਿ ਇਹੁ ਘਰੁ ਲਹੈ ਨਾਨਕੁ ਤਾ ਕਾ ਦਾਸੁ ॥੧॥
ਸਤਿਗੁਰੂ ਦੇ ਸ਼ਬਦ ਨੂੰ ਸਮਝ ਕੇ ਜੋ ਮਨੁੱਖ ਇਸ (ਨਿਰੋਲ ਆਪਣੇ) ਘਰ ਨੂੰ ਲੱਭ ਲੈਂਦਾ ਹੈ, ਨਾਨਕ ਉਸ ਦਾ ਸੇਵਕ ਹੈ ।੧।
Nanak is the slave of that one who seeks the Shabad and finds this home within. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by