ਮਃ ੧ ॥
First Mehl:
ਚਿਲਿਮਿਲਿ ਬਿਸੀਆਰ ਦੁਨੀਆ ਫਾਨੀ ॥
ਬਿਜਲੀ ਦੀ ਲਿਸ਼ਕ (ਵਾਂਗ) ਦੁਨੀਆ (ਦੀ ਚਮਕ) ਬਹੁਤ ਹੈ ਪਰ ਹੈ ਨਾਸ ਹੋ ਜਾਣ ਵਾਲੀ
The extravagant glamor of the world is a passing show.
ਕਾਲੂਬਿ ਅਕਲ ਮਨ ਗੋਰ ਨ ਮਾਨੀ ॥
ਜਿਸ ਚਮਕ ਨੂੰ ਵੇਖ ਕੇ) ਮੈਂ ਮੂਰਖ ਨੇ ਮੌਤ ਦਾ ਚੇਤਾ ਹੀ ਨਾਹ ਰੱਖਿਆ
My twisted mind does not believe that it will end up in a grave.
ਮਨ ਕਮੀਨ ਕਮਤਰੀਨ ਤੂ ਦਰੀਆਉ ਖੁਦਾਇਆ ॥
। ਮੈਂ ਕਮੀਨਾ ਹਾਂ, ਮੈਂ ਬਹੁਤ ਹੀ ਮਾੜਾ ਹਾਂ, ਪਰ ਹੇ ਖ਼ੁਦਾ! ਤੂੰ ਦਰੀਆ (-ਦਿਲ) ਹੈਂ;
I am meek and lowly; You are the great river.
ਏਕੁ ਚੀਜੁ ਮੁਝੈ ਦੇਹਿ ਅਵਰ ਜਹਰ ਚੀਜ ਨ ਭਾਇਆ ॥
ਮੈਨੂੰ ਆਪਣਾ ਇਕ ‘ਨਾਮ’ ਦੇਹ, ਹੋਰ ਚੀਜ਼ਾਂ ਜ਼ਹਰ (ਵਰਗੀਆਂ) ਹਨ, ਇਹ ਮੈਨੂੰ ਚੰਗੀਆਂ ਨਹੀਂ ਲੱਗਦੀਆਂ ।
Please, bless me with the one thing; everything else is poison, and does not tempt me.
ਪੁਰਾਬ ਖਾਮ ਕੂਜੈ ਹਿਕਮਤਿ ਖੁਦਾਇਆ ॥
ਹੇ ਖ਼ੁਦਾ! (ਮੇਰਾ ਸਰੀਰ) ਕੱਚਾ ਕੂਜ਼ਾ (ਪਿਆਲਾ) ਹੈ ਜੋ ਪਾਣੀ ਨਾਲ ਭਰਿਆ ਹੋਇਆ ਹੈ, ਇਹ ਤੇਰੀ (ਅਜਬ) ਕਾਰੀਗਰੀ ਹੈ,
You filled this fragile body with the water of life, O Lord, by Your Creative Power.
ਮਨ ਤੁਆਨਾ ਤੂ ਕੁਦਰਤੀ ਆਇਆ ॥
ਹੇ ਖ਼ੁਦਾ!) ਤੂੰ ਤੁਆਨਾ (ਬਲਵਾਨ) ਹੈਂ, ਮੈਂ ਤੇਰੀ ਕੁਦਰਤਿ ਨਾਲ (ਜਗਤ ਵਿਚ) ਆਇਆ ਹਾਂ ।
By Your Omnipotence, I have become powerful.
ਸਗ ਨਾਨਕ ਦੀਬਾਨ ਮਸਤਾਨਾ ਨਿਤ ਚੜੈ ਸਵਾਇਆ ॥
ਹੇ ਖ਼ੁਦਾ! ਨਾਨਕ ਤੇਰੇ ਦਰਬਾਰ ਦਾ ਕੁੱਤਾ ਹੈ ਤੇ ਮਸਤਾਨਾ ਹੈ (ਮਿਹਰ ਕਰ,
Nanak is a dog in the Court of the Lord, intoxicated more and more, all the time.
ਆਤਸ ਦੁਨੀਆ ਖੁਨਕ ਨਾਮੁ ਖੁਦਾਇਆ ॥੨॥
ਇਹ ਮਸਤੀ) ਨਿੱਤ ਵਧਦੀ ਰਹੇ, (ਕਿਉਂਕਿ) ਦੁਨੀਆ ਅੱਗ (ਵਾਂਗ) ਹੈ ਤੇ ਤੇਰਾ ਨਾਮ ਠੰਢ ਪਾਣ ਵਾਲਾ ਹੈ ।੨।
The world is on fire; the Name of the Lord is cooling and soothing. ||2||