ਪਉੜੀ ॥
Pauree:
ਤੂੰ ਆਪੇ ਆਪਿ ਵਰਤਦਾ ਆਪਿ ਬਣਤ ਬਣਾਈ ॥
ਹੇ ਪ੍ਰਭੂ! ਜਗਤ ਦੀ ਬਣਤਰ ਤੂੰ ਆਪ ਬਣਾਈ ਹੈ ਤੇ ਤੂੰ ਆਪ ਹੀ ਇਸ ਵਿਚ ਹਰ ਥਾਂ ਮੌਜੂਦ ਹੈਂ;
You Yourself are all-pervading; You Yourself made the making.
ਤੁਧੁ ਬਿਨੁ ਦੂਜਾ ਕੋ ਨਹੀ ਤੂ ਰਹਿਆ ਸਮਾਈ ॥
ਤੇਰੇ ਵਰਗਾ ਤੈਥੋਂ ਬਿਨਾ ਹੋਰ ਕੋਈ ਨਹੀਂ, ਤੂੰ ਹੀ ਹਰ ਥਾਂ ਗੁਪਤ ਵਰਤ ਰਿਹਾ ਹੈਂ ।
Without You, there is no other at all; You are permeating and pervading everywhere.
ਤੇਰੀ ਗਤਿ ਮਿਤਿ ਤੂਹੈ ਜਾਣਦਾ ਤੁਧੁ ਕੀਮਤਿ ਪਾਈ ॥
ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ—ਇਹ ਗੱਲ ਤੂੰ ਆਪ ਹੀ ਜਾਣਦਾ ਹੈਂ, ਆਪਣਾ ਮੁੱਲ ਤੂੰ ਆਪ ਹੀ ਪਾ ਸਕਦਾ ਹੈਂ ।
You alone know Your state and extent. Only You can estimate Your worth.
ਤੂ ਅਲਖ ਅਗੋਚਰੁ ਅਗਮੁ ਹੈ ਗੁਰਮਤਿ ਦਿਖਾਈ ॥
ਤੂੰ ਅਦ੍ਰਿਸ਼ਟ ਹੈਂ, ਤੂੰ (ਮਾਨੁਖੀ) ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈਂ, ਤੂੰ ਅਪਹੁੰਚ ਹੈਂ, ਗੁਰੂ ਦੀ ਮਤਿ ਤੇਰਾ ਦੀਦਾਰ ਕਰਾਂਦੀ ਹੈ
You are invisible, imperceptible and inaccessible. You are revealed through the Guru's Teachings.
ਅੰਤਰਿ ਅਗਿਆਨੁ ਦੁਖੁ ਭਰਮੁ ਹੈ ਗੁਰ ਗਿਆਨਿ ਗਵਾਈ ॥
ਮਨੁੱਖ ਦੇ ਅੰਦਰ ਜੋ ਅਗਿਆਨ ਦੁੱਖ ਤੇ ਭਟਕਣਾ ਹੈ ਇਹ ਗੁਰੂ ਦੇ ਦਿੱਤੇ ਗਿਆਨ ਦੀ ਰਾਹੀਂ ਦੂਰ ਹੁੰਦੇ ਹਨ ।
Deep within, there is ignorance, suffering and doubt; through the spiritual wisdom of the Guru, they are eradicated.
ਜਿਸੁ ਕ੍ਰਿਪਾ ਕਰਹਿ ਤਿਸੁ ਮੇਲਿ ਲੈਹਿ ਸੋ ਨਾਮੁ ਧਿਆਈ ॥
ਹੇ ਪ੍ਰਭੂ! ਜਿਸ ਉਤੇ ਤੂੰ ਮਿਹਰ ਕਰਦਾ ਹੈਂ ਉਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈਂ ਉਹ ਤੇਰਾ ਨਾਮ ਸਿਮਰਦਾ ਹੈ ।
He alone meditates on the Naam, whom You unite with Yourself, in Your Mercy.
ਤੂ ਕਰਤਾ ਪੁਰਖੁ ਅਗੰਮੁ ਹੈ ਰਵਿਆ ਸਭ ਠਾਈ ॥
। ਤੂੰ ਸਭ ਦਾ ਬਣਾਣ ਵਾਲਾ ਹੈਂ, ਸਭ ਵਿਚ ਮੌਜੂਦ ਹੈਂ (ਫਿਰ ਭੀ) ਅਪਹੁੰਚ ਹੈਂ, ਤੇ ਹੈਂ ਸਭ ਥਾਈਂ ਵਿਆਪਕ ।
You are the Creator, the Inaccessible Primal Lord God; You are all-pervading everywhere.
ਜਿਤੁ ਤੂ ਲਾਇਹਿ ਸਚਿਆ ਤਿਤੁ ਕੋ ਲਗੈ ਨਾਨਕ ਗੁਣ ਗਾਈ ॥੨੮॥੧॥ ਸੁਧੁ ॥
ਹੇ ਨਾਨਕ! (ਆਖ-) ਹੇ ਸੱਚੇ ਪ੍ਰਭੂ! ਜਿਧਰ ਤੂੰ ਜੀਵ ਨੂੰ ਲਾਂਦਾ ਹੈਂ ਓਧਰ ਹੀ ਉਹ ਲੱਗਦਾ ਹੈ ਤੂੰ (ਜਿਸ ਨੂੰ ਪ੍ਰੇਰਦਾ ਹੈਂ) ਉਹੀ ਤੇਰੇ ਗੁਣ ਗਾਂਦਾ ਹੈ ।੨੮।੧। ਸੁਧੁ
To whatever You link the mortal, O True Lord, to that he is linked. Nanak sings Your Glorious Praises. ||28||1|| Sudh||