ਮਲਾਰ ॥
Malaar:
ਮੋ ਕਉ ਤੂੰ ਨ ਬਿਸਾਰਿ ਤੂ ਨ ਬਿਸਾਰਿ ॥
! ਮੈਨੂੰ ਤੂੰ ਨਾ ਵਿਸਾਰੀਂ, ਮੈਨੂੰ ਤੂੰ ਨਾ ਭੁਲਾਈਂ
Please do not forget me; please do not forget me,
ਤੂ ਨ ਬਿਸਾਰੇ ਰਾਮਈਆ ॥੧॥ ਰਹਾਉ ॥
ਹੇ ਸੁਹਣੇ ਰਾਮ! ਮੈਨੂੰ ਤੂੰ ਨਾ ਭੁਲਾਈਂ, ਮੈਨੂੰ ਤੂੰ ਨਾ ਵਿਸਾਰੀਂ ।੧।ਰਹਾਉ
please do not forget me, O Lord. ||1||Pause||
ਆਲਾਵੰਤੀ ਇਹੁ ਭ੍ਰਮੁ ਜੋ ਹੈ ਮੁਝ ਊਪਰਿ ਸਭ ਕੋਪਿਲਾ ॥
ਇਹਨਾਂ ਪਾਂਡਿਆਂ ਨੂੰ) ਇਹ ਵਹਿਮ ਹੈ ਕਿ ਇਹ ਉੱਚੀ ਜਾਤੀ ਵਾਲੇ ਹਨ, (ਇਸ ਕਰਕੇ ਇਹ) ਸਾਰੇ ਮੇਰੇ ਉੱਤੇ ਗੁੱਸੇ ਹੋ ਗਏ ਹਨ;
The temple priests have doubts about this, and everyone is furious with me.
ਸੂਦੁ ਸੂਦੁ ਕਰਿ ਮਾਰਿ ਉਠਾਇਓ ਕਹਾ ਕਰਉ ਬਾਪ ਬੀਠੁਲਾ ॥੧॥
ਸ਼ੂਦਰ ਸ਼ੂਦਰ ਆਖ ਆਖ ਕੇ ਤੇ ਮਾਰ-ਕੁਟਾਈ ਕਰ ਕੇ ਮੈਨੂੰ ਇਹਨਾਂ ਨੇ ਉਠਾਲ ਦਿੱਤਾ ਹੈ; ਹੇ ਮੇਰੇ ਬੀਠੁਲ ਪਿਤਾ! ਇਹਨਾਂ ਅੱਗੇ ਮੇਰੀ ਇਕੱਲੇ ਦੀ ਪੇਸ਼ ਨਹੀਂ ਜਾਂਦੀ ।੧।
Calling me low-caste and untouchable, they beat me and drove me out; what should I do now, O Beloved Father Lord? ||1||
ਮੂਏ ਹੂਏ ਜਉ ਮੁਕਤਿ ਦੇਹੁਗੇ ਮੁਕਤਿ ਨ ਜਾਨੈ ਕੋਇਲਾ ॥
ਜੇ ਤੂੰ ਮੈਨੂੰ ਮਰਨ ਪਿੱਛੋਂ ਮੁਕਤੀ ਦੇ ਦਿੱਤੀ, ਤੇਰੀ ਦਿੱਤੀ ਹੋਈ ਮੁਕਤੀ ਦਾ ਕਿਸੇ ਨੂੰ ਪਤਾ ਨਹੀਂ ਲੱਗਣਾ;
If You liberate me after I am dead, no one will know that I am liberated.
ਏ ਪੰਡੀਆ ਮੋ ਕਉ ਢੇਢ ਕਹਤ ਤੇਰੀ ਪੈਜ ਪਿਛੰਉਡੀ ਹੋਇਲਾ ॥੨॥
ਇਹ ਪਾਂਡੇ ਮੈਨੂੰ ਨੀਚ ਆਖ ਰਹੇ ਹਨ, ਇਸ ਤਰ੍ਹਾਂ ਤਾਂ ਤੇਰੀ ਆਪਣੀ ਹੀ ਇੱਜ਼ਤ ਘੱਟ ਰਹੀ ਹੈ (ਕੀ ਤੇਰੀ ਬੰਦਗੀ ਕਰਨ ਵਾਲਾ ਕੋਈ ਬੰਦਾ ਨੀਚ ਰਹਿ ਸਕਦਾ ਹੈ?) ।੨।
These Pandits, these religious scholars, call me low-born; when they say this, they tarnish Your honor as well. ||2||
ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ ਅਤਿਭੁਜ ਭਇਓ ਅਪਾਰਲਾ ॥
(ਹੇ ਸੁਹਣੇ ਰਾਮ!) ਤੂੰ ਤਾਂ (ਸਭਨਾਂ ਉੱਤੇ, ਚਾਹੇ ਕੋਈ ਨੀਚ ਕੁਲ ਦਾ ਹੋਵੇ ਚਾਹੇ ਉੱਚੀ ਕੁਲ ਦਾ) ਦਇਆ ਕਰਨ ਵਾਲਾ ਹੈਂ, ਤੂੰ ਮਿਹਰ ਦਾ ਘਰ ਹੈਂ, (ਫਿਰ ਤੂੰ) ਹੈਂ ਭੀ ਬੜਾ ਬਲੀ ਤੇ ਬੇਅੰਤ ।
You are called kind and compassionate; the power of Your Arm is absolutely unrivalled.
ਫੇਰਿ ਦੀਆ ਦੇਹੁਰਾ ਨਾਮੇ ਕਉ ਪੰਡੀਅਨ ਕਉ ਪਿਛਵਾਰਲਾ ॥੩॥੨॥
(ਕੀ ਤੇਰੇ ਸੇਵਕ ਉੱਤੇ ਕੋਈ ਤੇਰੀ ਮਰਜ਼ੀ ਤੋਂ ਬਿਨਾ ਧੱਕਾ ਕਰ ਸਕਦਾ ਹੈ?) (ਮੇਰੀ ਨਾਮਦੇਵ ਦੀ ਅਰਜ਼ੋਈ ਸੁਣ ਕੇ ਪ੍ਰਭੂ ਨੇ) ਦੇਹੁਰਾ ਮੈਂ ਨਾਮਦੇਵ ਵਲ ਫੇਰ ਦਿੱਤਾ, ਤੇ ਪਾਂਡਿਆਂ ਵਲ ਪਿੱਠ ਹੋ ਗਈ ।੩।੨।
The Lord turned the temple around to face Naam Dayv; He turned His back on the Brahmins. ||3||2||