ਮਲਾਰ ਬਾਣੀ ਭਗਤ ਰਵਿਦਾਸ ਜੀ ਕੀ
Malaar, The Word Of The Devotee Ravi Daas Jee:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਨਾਗਰ ਜਨਾਂ ਮੇਰੀ ਜਾਤਿ ਬਿਖਿਆਤ ਚੰਮਾਰੰ ॥
ਹੇ ਨਗਰ ਦੇ ਲੋਕੋ! ਇਹ ਗੱਲ ਤਾਂ ਮੰਨੀ-ਪ੍ਰਮੰਨੀ ਹੈ ਕਿ ਮੇਰੀ ਜਾਤ ਹੈ ਚਮਿਆਰ
O humble townspeople, I am obviously just a shoemaker.
ਰਿਦੈ ਰਾਮ ਗੋਬਿੰਦ ਗੁਨ ਸਾਰੰ ॥੧॥ ਰਹਾਉ ॥
ਪਰ) ਮੈਂ ਆਪਣੇ ਹਿਰਦੇ ਵਿਚ ਪ੍ਰਭੂ ਦੇ ਗੁਣ ਚੇਤੇ ਕਰਦਾ ਰਹਿੰਦਾ ਹਾਂ (ਇਸ ਵਾਸਤੇ ਮੈਂ ਨੀਚ ਨਹੀਂ ਰਹਿ ਗਿਆ) ।੧।ਰਹਾਉ।
In my heart I cherish the Glories of the Lord, the Lord of the Universe. ||1||Pause||
ਸੁਰਸਰੀ ਸਲਲ ਕ੍ਰਿਤ ਬਾਰੁਨੀ ਰੇ ਸੰਤ ਜਨ ਕਰਤ ਨਹੀ ਪਾਨੰ ॥
ਹੇ ਭਾਈ! ਗੰਗਾ ਦੇ (ਭੀ) ਪਾਣੀ ਤੋਂ ਬਚਾਇਆ ਹੋਇਆ ਸ਼ਰਾਬ ਗੁਰਮੁਖਿ ਲੋਕ ਨਹੀਂ ਪੀਂਦੇ (ਭਾਵ, ਉਹ ਸ਼ਰਾਬ ਗ੍ਰਹਿਣ-ਕਰਨ-ਜੋਗ ਨਹੀਂ; ਇਸੇ ਤਰ੍ਹਾਂ ਅਹੰਕਾਰ ਭੀ ਅਉਗਣ ਹੀ ਹੈ, ਚਾਹੇ ਉਹ ਉੱਚੀ ਪਵਿਤ੍ਰ ਜਾਤ ਦਾ ਕੀਤਾ ਜਾਏ),
Even if wine is made from the water of the Ganges, O Saints, do not drink it.
ਸੁਰਾ ਅਪਵਿਤ੍ਰ ਨਤ ਅਵਰ ਜਲ ਰੇ ਸੁਰਸਰੀ ਮਿਲਤ ਨਹਿ ਹੋਇ ਆਨੰ ॥੧॥
ਪਰ ਹੇ ਭਾਈ! ਅਪਵਿਤ੍ਰ ਸ਼ਰਾਬ ਅਤੇ ਭਾਵੇਂ ਹੋਰ (ਗੰਦੇ) ਪਾਣੀ ਭੀ ਹੋਣ ਉਹ ਗੰਗਾ (ਦੇ ਪਾਣੀ) ਵਿਚ ਮਿਲ ਕੇ (ਉਸ ਤੋਂ) ਵੱਖਰੇ ਨਹੀਂ ਰਹਿ ਜਾਂਦੇ (ਇਸੇ ਤਰ੍ਹਾਂ ਨੀਵੀਂ ਕੁਲ ਦਾ ਬੰਦਾ ਭੀ ਪਰਮ ਪਵਿਤ੍ਰ ਪ੍ਰਭੂ ਵਿਚ ਜੁੜ ਕੇ ਉਸ ਤੋਂ ਵੱਖਰਾ ਨਹੀਂ ਰਹਿ ਜਾਂਦਾ) ।੧।
This wine, and any other polluted water which mixes with the Ganges, is not separate from it. ||1||
ਤਰ ਤਾਰਿ ਅਪਵਿਤ੍ਰ ਕਰਿ ਮਾਨੀਐ ਰੇ ਜੈਸੇ ਕਾਗਰਾ ਕਰਤ ਬੀਚਾਰੰ ॥
ਹੇ ਭਾਈ! ਤਾੜੀ ਦੇ ਰੁੱਖ ਅਪਵਿਤ੍ਰ ਮੰਨੇ ਜਾਂਦੇ ਹਨ, ਉਸੇ ਤਰ੍ਹਾਂ ਹੀ ਉਹਨਾਂ ਰੁੱਖਾਂ ਤੋਂ ਬਣੇ ਹੋਏ ਕਾਗ਼ਜ਼ਾਂ ਬਾਰੇ ਲੋਕ ਵਿਚਾਰ ਕਰਦੇ ਹਨ (ਭਾਵ, ਉਹਨਾਂ ਕਾਗ਼ਜ਼ਾਂ ਨੂੰ ਭੀ ਅਪਵਿਤ੍ਰ ਸਮਝਦੇ ਹਨ),
The palmyra palm tree is considered impure, and so its leaves are considered impure as well.
ਭਗਤਿ ਭਾਗਉਤੁ ਲਿਖੀਐ ਤਿਹ ਊਪਰੇ ਪੂਜੀਐ ਕਰਿ ਨਮਸਕਾਰੰ ॥੨॥
ਪਰ ਜਦੋਂ ਭਗਵਾਨ ਦੀ ਸਿਫ਼ਤਿ-ਸਾਲਾਹ ਉਹਨਾਂ ਉਤੇ ਲਿਖੀ ਜਾਂਦੀ ਹੈ ਤਾਂ ਉਹਨਾਂ ਦੀ ਪੂਜਾ ਕੀਤੀ ਜਾਂਦੀ ਹੈ ।੨।
But if devotional prayers are written on paper made from its leaves, then people bow in reverence and worship before it. ||2||
ਮੇਰੀ ਜਾਤਿ ਕੁਟ ਬਾਂਢਲਾ ਢੋਰ ਢੋਵੰਤਾ ਨਿਤਹਿ ਬਾਨਾਰਸੀ ਆਸ ਪਾਸਾ ॥
ਮੇਰੀ ਜਾਤ ਦੇ ਲੋਕ (ਚੰਮ) ਕੁੱਟਣ ਤੇ ਵੱਢਣ ਵਾਲੇ ਬਨਾਰਸ ਦੇ ਆਲੇ-ਦੁਆਲੇ (ਰਹਿੰਦੇ ਹਨ, ਤੇ) ਨਿੱਤ ਮੋਏ ਪਸ਼ੂ ਢੋਂਦੇ ਹਨ;
It is my occupation to prepare and cut leather; each day, I carry the carcasses out of the city.
ਅਬ ਬਿਪ੍ਰ ਪਰਧਾਨ ਤਿਹਿ ਕਰਹਿ ਡੰਡਉਤਿ ਤੇਰੇ ਨਾਮ ਸਰਣਾਇ ਰਵਿਦਾਸੁ ਦਾਸਾ ॥੩॥੧॥
(ਹੇ ਪ੍ਰਭੂ!) ਉਸੇ ਕੁਲ ਵਿਚ ਜੰਮਿਆ ਹੋਇਆ ਤੇਰਾ ਸੇਵਕ ਰਵਿਦਾਸ ਤੇਰੇ ਨਾਮ ਦੀ ਸ਼ਰਨ ਆਇਆ ਹੈ, ਉਸ ਨੂੰ ਹੁਣ ਵੱਡੇ ਵੱਡੇ ਬ੍ਰਾਹਮਣ ਨਮਸਕਾਰ ਕਰਦੇ ਹਨ ।੩।੧।
Now, the important Brahmins of the city bow down before me; Ravi Daas, Your slave, seeks the Sanctuary of Your Name. ||3||1||