ਮਲਾਰ ॥
Malaar:
 
ਹਰਿ ਜਪਤ ਤੇਊ ਜਨਾ ਪਦਮ ਕਵਲਾਸ ਪਤਿ ਤਾਸ ਸਮ ਤੁਲਿ ਨਹੀ ਆਨ ਕੋਊ ॥
ਜੋ ਮਨੁੱਖ ਮਾਇਆ ਦੇ ਪਤੀ ਪਰਮਾਤਮਾ ਨੂੰ ਸਿਮਰਦੇ ਹਨ, ਉਹ ਪ੍ਰਭੂ ਦੇ (ਅਨਿੰਨ) ਸੇਵਕ ਬਣ ਜਾਂਦੇ ਹਨ, ਉਹਨਾਂ ਨੂੰ ਉਸ ਪ੍ਰਭੂ ਵਰਗਾ, ਉਸ ਪ੍ਰਭੂ ਦੇ ਬਰਾਬਰ ਦਾ, ਕੋਈ ਹੋਰ ਨਹੀਂ ਦਿੱਸਦਾ
Those humble beings who meditate on the Lord's Lotus Feet - none are equal to them.
 
ਏਕ ਹੀ ਏਕ ਅਨੇਕ ਹੋਇ ਬਿਸਥਰਿਓ ਆਨ ਰੇ ਆਨ ਭਰਪੂਰਿ ਸੋਊ ॥ ਰਹਾਉ ॥
ਇਸ ਵਾਸਤੇ ਉਹ ਕਿਸੇ ਦਾ ਦਬਾ ਨਹੀਂ ਮੰਨਦੇ) ਹੇ ਭਾਈ! ਉਹਨਾਂ ਨੂੰ ਇਕ ਪਰਮਾਤਮਾ ਹੀ ਅਨੇਕ ਰੂਪਾਂ ਵਿਚ ਵਿਆਪਕ, ਘਟ ਘਟ ਵਿਚ ਭਰਪੂਰ ਦਿੱਸਦਾ ਹੈ ।ਰਹਾਉ।
The Lord is One, but He is diffused in many forms. Bring in, bring in, that All-pervading Lord. ||Pause||
 
ਜਾ ਕੈ ਭਾਗਵਤੁ ਲੇਖੀਐ ਅਵਰੁ ਨਹੀ ਪੇਖੀਐ ਤਾਸ ਕੀ ਜਾਤਿ ਆਛੋਪ ਛੀਪਾ ॥
ਜਿਸ (ਨਾਮਦੇਵ) ਦੇ ਘਰ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖੀ ਜਾ ਰਹੀ ਹੈ, (ਪ੍ਰਭੂ-ਨਾਮ ਤੋਂ ਬਿਨਾ) ਕੁਝ ਹੋਰ ਵੇਖਣ ਵਿਚ ਨਹੀਂ ਆਉਂਦਾ (ਉੱਚੀ ਜਾਤ ਵਾਲਿਆਂ ਦੇ ਭਾਣੇ) ਉਸ ਦੀ ਜਾਤ ਛੀਂਬਾ ਹੈ ਤੇ ਉਹ ਅਛੂਤ ਹੈ (ਪਰ ਉਸ ਦੀ ਵਡਿਆਈ ਤਿੰਨ ਲੋਕਾਂ ਵਿਚ ਹੋ ਰਹੀ ਹੈ);
He who writes the Praises of the Lord God, and sees nothing else at all, is a low-class, untouchable fabric-dyer by trade.
 
ਬਿਆਸ ਮਹਿ ਲੇਖੀਐ ਸਨਕ ਮਹਿ ਪੇਖੀਐ ਨਾਮ ਕੀ ਨਾਮਨਾ ਸਪਤ ਦੀਪਾ ॥੧॥
ਬਿਆਸ (ਦੇ ਧਰਮ-ਪੁਸਤਕ) ਵਿਚ ਲਿਖਿਆ ਮਿਲਦਾ ਹੈ, ਸਨਕ (ਆਦਿਕ ਦੇ ਪੁਸਤਕ) ਵਿਚ ਭੀ ਵੇਖਣ ਵਿਚ ਆਉਂਦਾ ਹੈ ਕਿ ਹਰੀ-ਨਾਮ ਦੀ ਵਡਿਆਈ ਸਾਰੇ ਸੰਸਾਰ ਵਿਚ ਹੁੰਦੀ ਹੈ ।੧।
The Glory of the Name is seen in the writings of Vyaas and Sanak, throughout the seven continents. ||1||
 
ਜਾ ਕੈ ਈਦਿ ਬਕਰੀਦਿ ਕੁਲ ਗਊ ਰੇ ਬਧੁ ਕਰਹਿ ਮਾਨੀਅਹਿ ਸੇਖ ਸਹੀਦ ਪੀਰਾ ॥
ਹੇ ਭਾਈ! ਜਿਸ (ਕਬੀਰ) ਦੀ ਜਾਤ ਦੇ ਲੋਕ (ਮੁਸਲਮਾਨ ਬਣ ਕੇ) ਈਦ ਬਕਰੀਦ ਦੇ ਸਮੇ (ਹੁਣ) ਗਊਆਂ ਹਲਾਲ ਕਰਦੇ ਹਨ ਅਤੇ ਜਿਨ੍ਹਾਂ ਦੀ ਘਰੀਂ ਹੁਣ ਸੇਖਾਂ ਸ਼ਹੀਦਾਂ ਤੇ ਪੀਰਾਂ ਦੀ ਮਾਨਤਾ ਹੁੰਦੀ ਹੈ, ਜਿਸ (ਕਬੀਰ) ਦੀ ਜਾਤ ਦੇ ਵੱਡਿਆਂ ਨੇ ਇਹ ਕਰ ਵਿਖਾਈ,
And he whose family used to kill cows at the festivals of Eed and Bakareed, who worshipped Shayks, martyrs and spiritual teachers,
 
ਜਾ ਕੈ ਬਾਪ ਵੈਸੀ ਕਰੀ ਪੂਤ ਐਸੀ ਸਰੀ ਤਿਹੂ ਰੇ ਲੋਕ ਪਰਸਿਧ ਕਬੀਰਾ ॥੨॥
ਉਹਨਾਂ ਦੀ ਹੀ ਜਾਤ ਵਿਚ ਜੰਮੇ ਪੁੱਤਰ ਤੋਂ ਅਜਿਹੀ ਸਰ ਆਈ (ਕਿ ਮੁਸਲਮਾਨੀ ਹਕੂਮਤ ਦੇ ਦਬਾ ਤੋਂ ਨਿਡਰ ਰਹਿ ਕੇ ਹਰੀ-ਨਾਮ ਸਿਮਰ ਕੇ) ਸਾਰੇ ਸੰਸਾਰ ਵਿਚ ਮਸ਼ਹੂਰ ਹੋ ਗਿਆ ।੨।
whose father used to do such things - his son Kabeer became so successful that he is now famous throughout the three worlds. ||2||
 
ਜਾ ਕੇ ਕੁਟੰਬ ਕੇ ਢੇਢ ਸਭ ਢੋਰ ਢੋਵੰਤ ਫਿਰਹਿ ਅਜਹੁ ਬੰਨਾਰਸੀ ਆਸ ਪਾਸਾ ॥
ਜਿਸ ਦੇ ਖ਼ਾਨਦਾਨ ਦੇ ਨੀਚ ਲੋਕ ਬਨਾਰਸ ਦੇ ਆਸੇ-ਪਾਸੇ (ਵੱਸਦੇ ਹਨ ਤੇ) ਅਜੇ ਤਕ ਮੋਏ ਹੋਏ ਪਸ਼ੂ ਢੋਂਦੇ ਹਨ,
And all the leather-workers in those families still go around Benares removing the dead cattle
 
ਆਚਾਰ ਸਹਿਤ ਬਿਪ੍ਰ ਕਰਹਿ ਡੰਡਉਤਿ ਤਿਨ ਤਨੈ ਰਵਿਦਾਸ ਦਾਸਾਨ ਦਾਸਾ ॥੩॥੨॥
ਉਹਨਾਂ ਦੀ ਕੁਲ ਵਿਚ ਜੰਮੇ ਪੁੱਤਰ ਰਵਿਦਾਸ ਨੂੰ, ਜੋ ਪ੍ਰਭੂ ਦੇ ਦਾਸਾਂ ਦਾ ਦਾਸ ਬਣ ਗਿਆ ਹੈ, ਸ਼ਾਸਤ੍ਰਾਂ ਦੀ ਮਰਯਾਦਾ ਅਨੁਸਾਰ ਤੁਰਨ ਵਾਲੇ ਬ੍ਰਾਹਮਣ ਨਮਸਕਾਰ ਕਰਦੇ ਹਨ ।੩।੨।
- the ritualistic Brahmins bow in reverence before their son Ravi Daas, the slave of the Lord's slaves. ||3||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by