ਮਲਾਰ
Malaar:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਮਿਲਤ ਪਿਆਰੋ ਪ੍ਰਾਨ ਨਾਥੁ ਕਵਨ ਭਗਤਿ ਤੇ ॥
ਜਿੰਦ ਦਾ ਸਾਈਂ ਪਿਆਰਾ ਪ੍ਰਭੂ ਕਿਸੇ ਹੋਰ ਤਰ੍ਹਾਂ ਦੀ ਭਗਤੀ ਨਾਲ ਨਹੀਂ ਸੀ ਮਿਲ ਸਕਦਾ
What sort of devotional worship will lead me to meet my Beloved, the Lord of my breath of life?
ਸਾਧਸੰਗਤਿ ਪਾਈ ਪਰਮ ਗਤੇ ॥ ਰਹਾਉ ॥
:— ਸਾਧ ਸੰਗਤਿ ਵਿਚ ਅੱਪੜ ਕੇ ਮੈਂ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ ਹੈ
In the Saadh Sangat, the Company of the Holy, I have obtained the supreme status. ||Pause||
ਮੈਲੇ ਕਪਰੇ ਕਹਾ ਲਉ ਧੋਵਉ ॥
(ਸਾਧ ਸੰਗਤਿ ਦੀ ਬਰਕਤਿ ਨਾਲ) ਹੁਣ ਮੈਂ ਪਰਾਈ ਨਿੰਦਿਆ ਕਰਨੀ ਛੱਡ ਦਿੱਤੀ ਹੈ
How long shall I wash these dirty clothes?
ਆਵੈਗੀ ਨੀਦ ਕਹਾ ਲਗੁ ਸੋਵਉ ॥੧॥
ਸਤਸੰਗ ਵਿਚ ਰਹਿਣ ਕਰਕੇ) ਨਾਹ ਮੈਨੂੰ ਅਗਿਆਨਤਾ ਦੀ ਨੀਂਦ ਆਵੇਗੀ ਅਤੇ ਨਾਹ ਹੀ ਮੈਂ ਗ਼ਾਫ਼ਲ ਹੋਵਾਂਗਾ ।੧।
How long shall I remain asleep? ||1||
ਜੋਈ ਜੋਈ ਜੋਰਿਓ ਸੋਈ ਸੋਈ ਫਾਟਿਓ ॥
(ਸਾਧ ਸੰਗਤ ਵਿਚ ਆਉਣ ਤੋਂ ਪਹਿਲਾਂ) ਮੈਂ ਜਿਤਨੀ ਕੁ ਮੰਦ-ਕਰਮਾਂ ਦੀ ਕਮਾਈ ਕੀਤੀ ਹੋਈ ਸੀ (ਸਤਸੰਗ ਵਿਚ ਆ ਕੇ) ਉਸ ਸਾਰੀ ਦੀ ਸਾਰੀ ਦਾ ਲੇਖਾ ਮੁੱਕ ਗਿਆ ਹੈ
Whatever I was attached to, has perished.
ਝੂਠੈ ਬਨਜਿ ਉਠਿ ਹੀ ਗਈ ਹਾਟਿਓ ॥੨॥
ਝੂਠੇ ਵਣਜ ਵਿਚ (ਲੱਗ ਕੇ ਮੈਂ ਜੋ ਹੱਟੀ ਪਾਈ ਹੋਈ ਸੀ, ਸਾਧ ਸੰਗਤਿ ਦੀ ਕਿਰਪਾ ਨਾਲ) ਉਹ ਹੱਟੀ ਹੀ ਉੱਠ ਗਈ ਹੈ ।੨।
The shop of false merchandise has closed down. ||2||
ਕਹੁ ਰਵਿਦਾਸ ਭਇਓ ਜਬ ਲੇਖੋ ॥
ਹੇ ਰਵਿਦਾਸ! ਆਖ—(ਸਾਧ ਸੰਗਤਿ ਵਿਚ ਆ ਕੇ) ਜਦੋਂ ਮੈਂ ਆਪੇ ਵਲ ਝਾਤ ਮਾਰੀ,
Says Ravi Daas, when the account is called for and given,
ਜੋਈ ਜੋਈ ਕੀਨੋ ਸੋਈ ਸੋਈ ਦੇਖਿਓ ॥੩॥੧॥੩॥
ਤਾਂ ਜੋ ਜੋ ਕਰਮ ਮੈਂ ਕੀਤਾ ਹੋਇਆ ਸੀ ਉਹ ਸਭ ਕੁਝ ਪ੍ਰਤੱਖ ਦਿੱਸ ਪਿਆ (ਤੇ ਮੈਂ ਮੰਦੇ ਕਰਮਾਂ ਤੋਂ ਸ਼ਰਮਾ ਕੇ ਇਹਨਾਂ ਵਲੋਂ ਹਟ ਗਿਆ) ।੩।੩।
whatever the mortal has done, he shall see. ||3||1||3||