ਕਾਨੜਾ ਮਹਲਾ ੪ ॥
Kaanraa, Fourth Mehl:
ਮੇਰਾ ਮਨੁ ਸੰਤ ਜਨਾ ਪਗ ਰੇਨ ॥
ਹੇ ਭਾਈ! ਮੇਰਾ ਮਨ ਸੰਤ ਜਨਾਂ ਦੇ ਚਰਨਾਂ ਦੀ ਧੂੜ (ਮੰਗਦਾ ਹੈ) ।
My mind is the dust of the feet of the Saints.
ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਮਨੁ ਕੋਰਾ ਹਰਿ ਰੰਗਿ ਭੇਨ ॥੧॥ ਰਹਾਉ ॥
ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ ਮਿਲ ਕੇ (ਜਿਸ ਨੇ ਭੀ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣੀ, ਉਸ ਦਾ ਕੋਰਾ ਮਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਭਿੱਜ ਗਿਆ ।੧।ਰਹਾਉ।
Joining the Sangat, the Congregation, I listen to the sermon of the Lord, Har, Har. My crude and uncultured mind is drenched with the Love of the Lord. ||1||Pause||
ਹਮ ਅਚਿਤ ਅਚੇਤ ਨ ਜਾਨਹਿ ਗਤਿ ਮਿਤਿ ਗੁਰਿ ਕੀਏ ਸੁਚਿਤ ਚਿਤੇਨ ॥
ਹੇ ਭਾਈ! ਅਸੀ ਜੀਵ (ਪਰਮਾਤਮਾ ਵਲੋਂ) ਬੇ-ਧਿਆਨੇ ਗ਼ਾਫ਼ਿਲ ਰਹਿੰਦੇ ਹਾਂ, ਅਸੀ ਨਹੀਂ ਜਾਣਦੇ ਕਿ ਪਰਮਾਤਮਾ ਕਿਹੋ ਜਿਹਾ ਉੱਚੀ ਆਤਮਕ ਅਵਸਥਾ ਵਾਲਾ ਹੈ ਅਤੇ ਕੇਡਾ ਬੇਅੰਤ ਵੱਡਾ ਹੈ ।
I am thoughtless and unconscious; I do not know God's state and extent. The Guru has made me thoughtful and conscious.
ਪ੍ਰਭਿ ਦੀਨ ਦਇਆਲਿ ਕੀਓ ਅੰਗੀਕ੍ਰਿਤੁ ਮਨਿ ਹਰਿ ਹਰਿ ਨਾਮੁ ਜਪੇਨ ॥੧॥
(ਜਿਹੜੇ ਗੁਰੂ ਦੀ ਸਰਨ ਪੈ ਗਏ, ਉਹਨਾਂ ਨੂੰ) ਗੁਰੂ ਨੇ ਸਿਆਣੇ ਚਿੱਤ ਵਾਲੇ ਬਣਾ ਦਿੱਤਾ । ਦੀਨਾਂ ਉੱਤੇ ਦਇਆ ਕਰਨ ਵਾਲੇ ਪ੍ਰਭੂ ਨੇ ਜਿਸ ਦਾ ਪੱਖ ਕੀਤਾ, ਉਸ ਨੇ ਆਪਣੇ ਮਨ ਵਿਚ ਪਰਮਾਤਮਾ ਦਾ ਨਾਮ ਜਪਣਾ ਸ਼ੁਰੂ ਕਰ ਦਿੱਤਾ ।੧।
God is Merciful to the meek; He has made me His Own. My mind chants and meditates on the Name of the Lord, Har, Har. ||1||
ਹਰਿ ਕੇ ਸੰਤ ਮਿਲਹਿ ਮਨ ਪ੍ਰੀਤਮ ਕਟਿ ਦੇਵਉ ਹੀਅਰਾ ਤੇਨ ॥
ਹੇ ਭਾਈ! ਜੇ (ਮੇਰੇ) ਮਨ ਦੇ ਪਿਆਰੇ ਸੰਤ ਜਨ (ਮੈਨੂੰ) ਮਿਲ ਪੈਣ, ਤਾਂ ਮੈਂ ਉਹਨਾਂ ਨੂੰ (ਆਪਣਾ) ਹਿਰਦਾ ਕੱਟ ਕੇ ਦੇ ਦਿਆਂ
Meeting with the Lord's Saints, the Beloveds of the mind, I would cut out my heart, and offer it to them.
ਹਰਿ ਕੇ ਸੰਤ ਮਿਲੇ ਹਰਿ ਮਿਲਿਆ ਹਮ ਕੀਏ ਪਤਿਤ ਪਵੇਨ ॥੨॥
ਜਿਨ੍ਹਾਂ ਨੂੰ) ਪਰਮਾਤਮਾ ਦੇ ਸੰਤ ਮਿਲ ਪਏ, ਉਹਨਾਂ ਨੂੰ ਪਰਮਾਤਮਾ ਮਿਲ ਪਿਆ । ਹੇ ਭਾਈ! ਸੰਤ ਜਨ ਅਸਾਂ ਜੀਵਾਂ ਨੂੰ ਪਤਿਤਾਂ ਤੋਂ ਪਵਿੱਤਰ ਕਰ ਲੈਂਦੇ ਹਨ ।੨।
Meeting with the Lord's Saints, I meet with the Lord; this sinner has been sanctified. ||2||
ਹਰਿ ਕੇ ਜਨ ਊਤਮ ਜਗਿ ਕਹੀਅਹਿ ਜਿਨ ਮਿਲਿਆ ਪਾਥਰ ਸੇਨ ॥
ਹੇ ਭਾਈ! ਪਰਮਾਤਮਾ ਦੇ ਸੇਵਕ ਜਗਤ ਵਿਚ ਉੱਚੇ ਜੀਵਨ ਵਾਲੇ ਅਖਵਾਂਦੇ ਹਨ, ਕਿਉਂਕਿ ਉਹਨਾਂ ਨੂੰ ਮਿਲਿਆਂ ਪੱਥਰ (ਭੀ ਅੰਦਰੋਂ) ਸਿੱਜ ਜਾਂਦੇ ਹਨ (ਪੱਥਰ-ਦਿਲ ਮਨੁੱਖ ਭੀ ਨਰਮ-ਦਿਲ ਹੋ ਜਾਂਦੇ ਹਨ) ।
The humble servants of the Lord are said to be exalted in this world; meeting with them, even stones are softened.
ਜਨ ਕੀ ਮਹਿਮਾ ਬਰਨਿ ਨ ਸਾਕਉ ਓਇ ਊਤਮ ਹਰਿ ਹਰਿ ਕੇਨ ॥੩॥
ਹੇ ਭਾਈ! ਮੈਂ ਸੰਤ ਜਨਾਂ ਦੀ ਵਡਿਆਈ ਬਿਆਨ ਨਹੀਂ ਕਰ ਸਕਦਾ । ਪਰਮਾਤਮਾ ਨੇ (ਆਪ) ਉਹਨਾਂ ਨੂੰ ਉੱਚੇ ਜੀਵਨ ਵਾਲੇ ਬਣਾ ਦਿੱਤਾ ਹੈ ।੩।
I cannot even describe the noble grandeur of such humble beings; the Lord, Har, Har, has made them sublime and exalted. ||3||
ਤੁਮ੍ਹ ਹਰਿ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਰਾਸਿ ਦੇਨ ॥
ਹੇ ਪ੍ਰਭੂ! ਹੇ ਹਰੀ! ਹੇ ਸੁਆਮੀ! ਤੂੰ ਨਾਮ-ਖ਼ਜ਼ਾਨੇ ਦਾ ਮਾਲਕ ਹੈਂ, ਅਸੀਂ ਜੀਵ ਉਸ ਨਾਮ-ਧਨ ਦੇ ਵਪਾਰੀ ਹਾਂ, ਸਾਨੂੰ ਆਪਣਾ ਨਾਮ-ਸਰਮਾਇਆ ਦੇਹ ।
You, Lord are the Great Merchant-Banker; O God, my Lord and Master, I am just a poor peddler; please bless me with the wealth.
ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਲਦਿ ਵਾਖਰੁ ਹਰਿ ਹਰਿ ਲੇਨ ॥੪॥੨॥
ਹੇ ਪ੍ਰਭੂ! ਆਪਣੇ ਦਾਸ ਨਾਨਕ ਉੱਤੇ ਮਿਹਰ ਕਰ, ਮੈਂ ਤੇਰਾ ਨਾਮ-ਸੌਦਾ ਲੱਦ ਸਕਾਂ ।੪।੨।
Please bestow Your Kindness and Mercy upon servant Nanak, God, so that he may load up the merchandise of the Lord, Har, Har. ||4||2||