ਕਾਨੜਾ ਮਹਲਾ ੪ ॥
Kaanraa, Fourth Mehl:
ਜਪਿ ਮਨ ਰਾਮ ਨਾਮ ਪਰਗਾਸ ॥
ਹੇ ਮਨ! ਪਰਮਾਤਮਾ ਦਾ ਨਾਮ ਜਪਿਆ ਕਰ, (ਨਾਮ ਦੀ ਬਰਕਤਿ ਨਾਲ ਆਤਮਕ ਜੀਵਨ ਦੀ ਸੂਝ ਦਾ) ਚਾਨਣ (ਹੋ ਜਾਂਦਾ ਹੈ) ।
O mind, chant the Name of the Lord, and be enlightened.
ਹਰਿ ਕੇ ਸੰਤ ਮਿਲਿ ਪ੍ਰੀਤਿ ਲਗਾਨੀ ਵਿਚੇ ਗਿਰਹ ਉਦਾਸ ॥੧॥ ਰਹਾਉ ॥
ਪਰਮਾਤਮਾ ਦੇ ਸੰਤ ਜਨਾਂ ਨੂੰ ਮਿਲ ਕੇ (ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ) ਪਿਆਰ ਬਣ ਜਾਂਦਾ ਹੈ, ਉਹ ਗ੍ਰਿਹਸਤ ਵਿਚ ਹੀ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦੇ ਹਨ ।੧।ਰਹਾਉ।
Meet with the Saints of the Lord, and focus your love; remain balanced and detached within your own household. ||1||Pause||
ਹਮ ਹਰਿ ਹਿਰਦੈ ਜਪਿਓ ਨਾਮੁ ਨਰਹਰਿ ਪ੍ਰਭਿ ਕ੍ਰਿਪਾ ਕਰੀ ਕਿਰਪਾਸ ॥
ਹੇ ਭਾਈ! ਕਿਰਪਾਲ ਪ੍ਰਭੂ ਨੇ (ਜਦੋਂ ਅਸਾਂ ਜੀਵਾਂ ਉੱਤੇ) ਮਿਹਰ ਕੀਤੀ, ਅਸਾਂ ਹਿਰਦੇ ਵਿਚ ਉਸ ਦਾ ਨਾਮ ਜਪਿਆ ।
I chant the Name of the Lord, Nar-Har, within my heart; God the Merciful has shown His Mercy.
ਅਨਦਿਨੁ ਅਨਦੁ ਭਇਆ ਮਨੁ ਬਿਗਸਿਆ ਉਦਮ ਭਏ ਮਿਲਨ ਕੀ ਆਸ ॥੧॥
ਨਾਮ ਦੀ ਬਰਕਤਿ ਨਾਲ) ਹਰ ਵੇਲੇ (ਸਾਡੇ ਅੰਦਰ) ਆਨੰਦ ਬਣ ਗਿਆ, (ਸਾਡਾ) ਮਨ ਖਿੜ ਪਿਆ, (ਸਿਮਰਨ ਦਾ ਹੋਰ) ਉੱਦਮ ਹੁੰਦਾ ਗਿਆ, (ਪ੍ਰਭੂ ਨੂੰ) ਮਿਲਣ ਦੀ ਆਸ ਬਣਦੀ ਗਈ ।੧।
Night and day, I am in ecstasy; my mind has blossomed forth, rejuvenated. I am trying - I hope to meet my Lord. ||1||
ਹਮ ਹਰਿ ਸੁਆਮੀ ਪ੍ਰੀਤਿ ਲਗਾਈ ਜਿਤਨੇ ਸਾਸ ਲੀਏ ਹਮ ਗ੍ਰਾਸ ॥
ਹੇ ਭਾਈ! ਅਸਾਂ ਜਿਨ੍ਹਾਂ ਜੀਵਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਬਣਿਆ (ਤੇ) ਜਿਨ੍ਹਾਂ ਨੇ ਹਰੇਕ ਸਾਹ ਦੇ ਨਾਲ ਹਰੇਕ ਗਿਰਾਹੀ ਦੇ ਨਾਲ (ਨਾਮ ਜਪਿਆ,
I am in love with the Lord, my Lord and Master; I love Him with every breath and morsel of food I take.
ਕਿਲਬਿਖ ਦਹਨ ਭਏ ਖਿਨ ਅੰਤਰਿ ਤੂਟਿ ਗਏ ਮਾਇਆ ਕੇ ਫਾਸ ॥੨॥
ਉਹਨਾਂ ਦੇ) ਇਕ ਖਿਨ ਵਿਚ ਹੀ ਸਾਰੇ ਪਾਪ ਸੜ ਗਏ, ਮਾਇਆ ਦੀਆਂ ਫਾਹੀਆਂ ਟੁੱਟ ਗਈਆਂ ।੨।
My sins were burnt away in an instant; the noose of the bondage of Maya was loosened. ||2||
ਕਿਆ ਹਮ ਕਿਰਮ ਕਿਆ ਕਰਮ ਕਮਾਵਹਿ ਮੂਰਖ ਮੁਗਧ ਰਖੇ ਪ੍ਰਭ ਤਾਸ ॥
ਪਰ, ਹੇ ਭਾਈ! ਅਸਾਂ ਜੀਵਾਂ ਦੀ ਕੀਹ ਪਾਂਇਆਂ ਹੈ? ਅਸੀ ਤਾਂ ਕੀੜੇ ਹਾਂ । ਅਸੀ ਕੀਹ ਕਰਮ ਕਰ ਸਕਦੇ ਹਾਂ? ਸਾਡੀ ਮੂਰਖਾਂ ਦੀ ਤਾਂ ਉਹ ਪ੍ਰਭੂ (ਆਪ ਹੀ) ਰੱਖਿਆ ਕਰਦਾ ਹੈ ।
I am such a worm! What karma am I creating? What can I do? I am a fool, a total idiot, but God has saved me.
ਅਵਗਨੀਆਰੇ ਪਾਥਰ ਭਾਰੇ ਸਤਸੰਗਤਿ ਮਿਲਿ ਤਰੇ ਤਰਾਸ ॥੩॥
ਅਸੀ ਔਗੁਣਾਂ ਨਾਲ ਭਰੇ ਰਹਿੰਦੇ ਹਾਂ, (ਔਗੁਣਾਂ ਦੇ ਭਾਰ ਨਾਲ) ਪੱਥਰ ਵਰਗੇ ਭਾਰੇ ਹਾਂ (ਅਸੀ ਕਿਵੇਂ ਇਸ ਸੰਸਾਰ-ਸਮੁੰਦਰ ਵਿਚੋਂ ਤਰ ਸਕਦੇ ਹਾਂ?) ਸਾਧ ਸੰਗਤਿ ਵਿਚ ਮਿਲ ਕੇ ਹੀ ਪਾਰ ਲੰਘ ਸਕਦੇ ਹਾਂ, (ਉਹ ਮਾਲਕ) ਪਾਰ ਲੰਘਾਂਦਾ ਹੈ ।੩।
I am unworthy, heavy as stone, but joining the Sat Sangat, the True Congregation, I am carried across to the other side. ||3||
ਜੇਤੀ ਸ੍ਰਿਸਟਿ ਕਰੀ ਜਗਦੀਸਰਿ ਤੇ ਸਭਿ ਊਚ ਹਮ ਨੀਚ ਬਿਖਿਆਸ ॥
ਹੇ ਭਾਈ! ਜਗਤ ਦੇ ਮਾਲਕ-ਪ੍ਰਭੂ ਨੇ ਜਿਤਨੀ ਭੀ ਸ੍ਰਿਸ਼ਟੀ ਰਚੀ ਹੈ (ਇਸ ਦੇ) ਸਾਰੇ ਜੀਵ ਜੰਤ (ਅਸਾਂ ਮਨੁੱਖ ਅਖਵਾਣ ਵਾਲਿਆਂ ਨਾਲੋਂ) ਉੱਚੇ ਹਨ
The Universe which God created is all above me; I am the lowest, engrossed in corruption.
ਹਮਰੇ ਅਵਗੁਨ ਸੰਗਿ ਗੁਰ ਮੇਟੇ ਜਨ ਨਾਨਕ ਮੇਲਿ ਲੀਏ ਪ੍ਰਭ ਪਾਸ ॥੪॥੩॥
ਅਸੀ ਵਿਸ਼ੇ-ਵਿਕਾਰਾਂ ਵਿਚ ਪੈ ਕੇ ਨੀਵੇਂ ਹਾਂ । ਹੇ ਦਾਸ ਨਾਨਕ! ਪ੍ਰਭੂ ਸਾਡੇ ਔਗੁਣ ਗੁਰੂ ਦੀ ਸੰਗਤਿ ਵਿਚ ਮਿਟਾਂਦਾ ਹੈ । ਗੁਰੂ ਸਾਨੂੰ ਪ੍ਰਭੂ ਨਾਲ ਮਿਲਾਂਦਾ ਹੈ
With the Guru, my faults and demerits have been erased. Servant Nanak has been united with God Himself. ||4||3||