ਕਾਨੜਾ ਮਹਲਾ ੪ ॥
Kaanraa, Fourth Mehl:
ਮੇਰੇ ਮਨ ਹਰਿ ਹਰਿ ਰਾਮ ਨਾਮੁ ਜਪਿ ਚੀਤਿ ॥
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਦਾ ਆਪਣੇ ਅੰਦਰ ਜਪਿਆ ਕਰ ।
O my mind, consciously chant the Name of the Lord, Har, Har.
ਹਰਿ ਹਰਿ ਵਸਤੁ ਮਾਇਆ ਗੜ੍ਹਿ ਵੇੜ੍ਹੀ ਗੁਰ ਕੈ ਸਬਦਿ ਲੀਓ ਗੜੁ ਜੀਤਿ ॥੧॥ ਰਹਾਉ ॥
ਹੇ ਭਾਈ! ਤੇਰੇ ਅੰਦਰ) ਪਰਮਾਤਮਾ ਦਾ ਨਾਮ ਇਕ ਕੀਮਤੀ ਚੀਜ਼ (ਹੈ, ਪਰ ਉਹ) ਮਾਇਆ ਦੇ (ਮੋਹ ਦੇ) ਕਿਲ੍ਹੇ ਵਿਚ ਘਿਰੀ ਪਈ ਹੈ (ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਉਸ) ਕਿਲ੍ਹੇ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਜਿੱਤ ਲੈਂਦਾ ਹੈ ।੧।ਰਹਾਉ।
The commodity of the Lord, Har, Har, is locked in the fortress of Maya; through the Word of the Guru's Shabad, I have conquered the fortress. ||1||Pause||
ਮਿਥਿਆ ਭਰਮਿ ਭਰਮਿ ਬਹੁ ਭ੍ਰਮਿਆ ਲੁਬਧੋ ਪੁਤ੍ਰ ਕਲਤ੍ਰ ਮੋਹ ਪ੍ਰੀਤਿ ॥
ਹੇ ਭਾਈ! (ਜੀਵ) ਨਾਸਵੰਤ ਪਦਾਰਥਾਂ ਦੀ ਖ਼ਾਤਰ ਸਦਾ ਹੀ ਭਟਕਦਾ ਫਿਰਦਾ ਹੈ, ਪੁੱਤਰ ਇਸਤ੍ਰੀ ਦੇ ਮੋਹ ਪਿਆਰ ਵਿਚ ਫਸਿਆ ਰਹਿੰਦਾ ਹੈ ।
In false doubt and superstition, people wander all around, lured by love and emotional attachment to their children and families.
ਜੈਸੇ ਤਰਵਰ ਕੀ ਤੁਛ ਛਾਇਆ ਖਿਨ ਮਹਿ ਬਿਨਸਿ ਜਾਇ ਦੇਹ ਭੀਤਿ ॥੧॥
ਪਰ ਜਿਵੇਂ ਰੁੱਖ ਦੀ ਛਾਂ ਥੋੜ੍ਹੇ ਹੀ ਸਮੇ ਲਈ ਹੁੰਦੀ ਹੈ, ਤਿਵੇਂ ਮਨੁੱਖ ਦਾ ਆਪਣਾ ਹੀ ਸਰੀਰ ਇਕ ਖਿਨ ਵਿਚ ਢਹਿ ਜਾਂਦਾ ਹੈ (ਜਿਵੇਂ ਕੱਚੀ) ਕੰਧ ।੧।
But just like the passing shade of the tree, your body-wall shall crumble in an instant. ||1||
ਹਮਰੇ ਪ੍ਰਾਨ ਪ੍ਰੀਤਮ ਜਨ ਊਤਮ ਜਿਨ ਮਿਲਿਆ ਮਨਿ ਹੋਇ ਪ੍ਰਤੀਤਿ ॥
The humble beings are exalted; they are my breath of life and my beloveds; meeting them, my mind is filled with faith.
ਪਰਚੈ ਰਾਮੁ ਰਵਿਆ ਘਟ ਅੰਤਰਿ ਅਸਥਿਰੁ ਰਾਮੁ ਰਵਿਆ ਰੰਗਿ ਪ੍ਰੀਤਿ ॥੨॥
ਹੇ ਭਾਈ! ਪਰਮਾਤਮਾ ਦੇ ਭਗਤ ਚੰਗੇ ਜੀਵਨ ਵਾਲੇ ਹੁੰਦੇ ਹਨ, ਕਿਉਂਕਿ ਉਹਨਾਂ ਨੂੰ ਮਿਲਿਆਂ ਮਨ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ ।
Deep within the heart, I am happy with the Pervading Lord; with love and joy, I dwell upon the Steady and Stable Lord. ||2||
ਹਰਿ ਕੇ ਸੰਤ ਸੰਤ ਜਨ ਨੀਕੇ ਜਿਨ ਮਿਲਿਆਂ ਮਨੁ ਰੰਗਿ ਰੰਗੀਤਿ ॥
ਪ੍ਰਭੂ-ਪ੍ਰੇਮ ਦਾ ਉਹ ਰੰਗ ਕਦੇ ਭੀ ਲਹਿੰਦਾ ਨਹੀਂ, ਕਦੇ ਭੀ ਉਤਰਦਾ ਨਹੀਂ ।
The humble Saints, the Saints of the Lord, are noble and sublime; meeting them, the mind is tinged with love and joy.
ਹਰਿ ਰੰਗੁ ਲਹੈ ਨ ਉਤਰੈ ਕਬਹੂ ਹਰਿ ਹਰਿ ਜਾਇ ਮਿਲੈ ਹਰਿ ਪ੍ਰੀਤਿ ॥੩॥
ਉਸ ਪ੍ਰੇਮ ਦੀ ਬਰਕਤਿ ਨਾਲ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਆ ਪਹੁੰਚਦਾ ਹੈ ।੩।
The Lord's Love never fades away, and it never wears off. Through the Lord's Love, one goes and meets the Lord, Har, Har. ||3||
ਹਮ ਬਹੁ ਪਾਪ ਕੀਏ ਅਪਰਾਧੀ ਗੁਰਿ ਕਾਟੇ ਕਟਿਤ ਕਟੀਤਿ ॥
ਹੇ ਭਾਈ! ਅਸੀ ਜੀਵ ਬੜੇ ਪਾਪ ਕਰਦੇ ਰਹਿੰਦੇ ਹਾਂ, ਅਸੀ ਬੜੇ ਮੰਦ-ਕਰਮੀ ਹਾਂ (ਜਿਹੜੇ ਭੀ ਮਨੁੱਖ ਗੁਰੂ ਦੀ ਸਰਨ ਜਾ ਪਏ) ਗੁਰੂ ਨੇ (ਉਹਨਾਂ ਦੇ ਸਾਰੇ ਪਾਪ) ਪੂਰਨ ਤੌਰ ਤੇ ਕੱਟ ਦਿੱਤੇ ।
I am a sinner; I have committed so many sins. The Guru has cut them, cut them, and hacked them off.
ਹਰਿ ਹਰਿ ਨਾਮੁ ਦੀਓ ਮੁਖਿ ਅਉਖਧੁ ਜਨ ਨਾਨਕ ਪਤਿਤ ਪੁਨੀਤਿ ॥੪॥੫॥
ਹੇ ਦਾਸ ਨਾਨਕ! (ਆਖ—ਗੁਰੂ ਨੇ ਜਿਨ੍ਹਾਂ ਦੇ) ਮੁਖ ਵਿਚ ਪਰਮਾਤਮਾ ਦਾ ਨਾਮ-ਦਾਰੂ ਦਿੱਤਾ, ਉਹਨਾਂ ਨੂੰ ਵਿਕਾਰੀਆਂ ਤੋਂ ਪਵਿੱਤਰ ਜੀਵਨ ਵਾਲੇ ਬਣਾ ਦਿੱਤਾ ।੪।੫।
The Guru has placed the healing remedy of the Name of the Lord, Har, Har, into my mouth. Servant Nanak, the sinner, has been purified and sanctified. ||4||5||