ਕਾਨੜਾ ਮਹਲਾ ੪ ॥
Kaanraa, Fourth Mehl:
ਜਪਿ ਮਨ ਰਾਮ ਨਾਮ ਜਗੰਨਾਥ ॥
ਹੇ ਮਨ! ਜਗਤ ਦੇ ਨਾਥ ਪਰਮਾਤਮਾ ਦਾ ਨਾਮ ਜਪਿਆ ਕਰ ।
Chant, O my mind, the Name of the Lord, the Lord of the Universe.
ਘੂਮਨ ਘੇਰ ਪਰੇ ਬਿਖੁ ਬਿਖਿਆ ਸਤਿਗੁਰ ਕਾਢਿ ਲੀਏ ਦੇ ਹਾਥ ॥੧॥ ਰਹਾਉ ॥
ਹੇ ਭਾਈ! (ਜਿਹੜੇ ਮਨੁੱਖ) ਆਤਮਕ ਮੌਤ ਲਿਆਉਣ ਵਾਲੀ ਮਾਇਆ ਦੀਆਂ ਘੁੰਮਣ ਘੇਰੀਆਂ ਵਿਚ ਡਿੱਗੇ ਰਹਿੰਦੇ ਹਨ, ਉਹਨਾਂ ਨੂੰ ਭੀ ਗੁਰੂ (ਆਪਣਾ) ਹੱਥ ਦੇ ਕੇ (ਹਰਿ ਨਾਮ ਵਿਚ ਜੋੜ ਕੇ ਉਹਨਾਂ ਵਿਚੋਂ) ਕੱਢ ਲੈਂਦਾ ਹੈ ।੧।ਰਹਾਉ
I was caught in the whirlpool of poisonous sin and corruption. The True Guru gave me His Hand; He lifted me up and pulled me out. ||1||Pause||
ਸੁਆਮੀ ਅਭੈ ਨਿਰੰਜਨ ਨਰਹਰਿ ਤੁਮ੍ਹ ਰਾਖਿ ਲੇਹੁ ਹਮ ਪਾਪੀ ਪਾਥ ॥
ਹੇ (ਸਾਡੇ) ਮਾਲਕ-ਪ੍ਰਭੂ! ਹੇ ਨਿਰਭਉ ਪ੍ਰਭੂ! ਹੇ ਨਿਰਲੇਪ ਪ੍ਰਭੂ! ਅਸੀ ਜੀਵ ਪਾਪੀ ਹਾਂ, ਪੱਥਰ (ਹੋ ਚੁਕੇ) ਹਾਂ
O my Fearless, Immaculate Lord and Master, please save me - I am a sinner, a sinking stone.
ਕਾਮ ਕ੍ਰੋਧ ਬਿਖਿਆ ਲੋਭਿ ਲੁਭਤੇ ਕਾਸਟ ਲੋਹ ਤਰੇ ਸੰਗਿ ਸਾਥ ॥੧॥
ਕਾਮ ਕੋ੍ਰਧ ਅਤੇ ਮਾਇਆ ਦੇ ਲੋਭ ਵਿਚ ਗ੍ਰਸੇ ਰਹਿੰਦੇ ਹਾਂ, (ਮਿਹਰ ਕਰ) ਸਾਨੂੰ (ਗੁਰੂ ਦੀ ਸੰਗਤਿ ਵਿਚ ਰੱਖ ਕੇ ਵਿਕਾਰਾਂ ਵਿਚ ਡੁੱਬਣੋਂ) ਬਚਾ ਲੈ (ਜਿਵੇਂ) ਕਾਠ (ਬੇੜੀ) ਦੀ ਸੰਗਤਿ ਵਿਚ ਲੋਹਾ (ਨਦੀ ਤੋਂ) ਪਾਰ ਲੰਘ ਜਾਂਦਾ ਹੈ ।੧।
I am lured and enticed by sexual desire, anger, greed and corruption, but associating with You, I am carried across, like iron in the wooden boat. ||1||
ਤੁਮ੍ਹ ਵਡ ਪੁਰਖ ਬਡ ਅਗਮ ਅਗੋਚਰ ਹਮ ਢੂਢਿ ਰਹੇ ਪਾਈ ਨਹੀ ਹਾਥ ॥
ਹੇ ਸੁਆਮੀ! ਤੂੰ (ਅਸਾਂ ਜੀਵਾਂ ਦੇ ਵਿਤ ਨਾਲੋਂ) ਬਹੁਤ ਹੀ ਵੱਡਾ ਹੈਂ, ਤੂੰ ਅਪਹੁੰਚ ਹੈਂ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਤੇਰੇ ਤਕ ਪਹੁੰਚ ਨਹੀਂ ਹੈ । ਅਸੀ ਜੀਵ ਭਾਲ ਕਰ ਕੇ ਥੱਕ ਗਏ ਹਾਂ, ਤੇਰੀ ਡੂੰਘਾਈ ਅਸੀ ਲੱਭ ਨਹੀਂ ਸਕੇ ।
You are the Great Primal Being, the most Inaccessible and Unfathomable Lord God; I search for You, but cannot find Your depth.
ਤੂ ਪਰੈ ਪਰੈ ਅਪਰੰਪਰੁ ਸੁਆਮੀ ਤੂ ਆਪਨ ਜਾਨਹਿ ਆਪਿ ਜਗੰਨਾਥ ॥੨॥
ਤੂੰ ਬੇਅੰਤ ਹੈਂ, ਪਰੇ ਤੋਂ ਪਰੇ ਹੈਂ । ਹੇ ਜਗਤ ਦੇ ਨਾਥ! ਆਪਣੇ ਆਪ ਨੂੰ ਤੂੰ ਆਪ ਹੀ ਜਾਣਦਾ ਹੈਂ ।੨।
You are the farthest of the far, beyond the beyond, O my Lord and Master; You alone know Yourself, O Lord of the Universe. ||2||
ਅਦ੍ਰਿਸਟੁ ਅਗੋਚਰ ਨਾਮੁ ਧਿਆਏ ਸਤਸੰਗਤਿ ਮਿਲਿ ਸਾਧੂ ਪਾਥ ॥
ਹੇ ਭਾਈ! ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ । (ਮਨੁੱਖ) ਉਸ ਅਗੋਚਰ ਪ੍ਰਭੂ ਦਾ ਨਾਮ ਸਾਧ-ਸੰਗਤਿ ਵਿਚ ਮਿਲ ਕੇ ਗੁਰੂ ਦਾ ਦਸਿਆ ਰਸਤਾ ਫੜ ਕੇ ਹੀ ਜਪ ਸਕਦਾ ਹੈ ।
I meditate on the Name of the Unseen and Unfathomable Lord; joining the Sat Sangat, the True Congregation, I have found the Path of the Holy.
ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਹਰਿ ਹਰਿ ਜਪਿਓ ਅਕਥ ਕਥ ਕਾਥ ॥੩॥
ਸਾਧ-ਸੰਗਤਿ ਵਿਚ ਮਿਲ ਕੇ ਹੀ ਪਰਮਾਤਮ ਦੀ ਸਿਫ਼ਤਿ-ਸਾਲਾਹ ਸੁਣੀ ਜਾ ਸਕਦੀ ਹੈ, ਉਸ ਹਰੀ ਦਾ ਨਾਮ ਜਪਿਆ ਜਾ ਸਕਦਾ ਹੈ ਜਿਸ ਦੇ ਸਾਰੇ ਗੁਣਾਂ ਦਾ ਬਿਆਨ (ਜੀਵਾਂ ਪਾਸੋਂ) ਨਹੀਂ ਹੋ ਸਕਦਾ ।੩।
Joining the congregation, I listen to the Gospel of the Lord, Har, Har; I meditate on the Lord, Har, Har, and speak the Unspoken Speech. ||3||
ਹਮਰੇ ਪ੍ਰਭ ਜਗਦੀਸ ਗੁਸਾਈ ਹਮ ਰਾਖਿ ਲੇਹੁ ਜਗੰਨਾਥ ॥
ਹੇ ਸਾਡੇ ਪ੍ਰਭੂ! ਹੇ ਜਗਤ ਦੇ ਮਾਲਕ! ਹੇ ਸ੍ਰਿਸ਼ਟੀ ਦੇ ਖਸਮ! ਹੇ ਜਗਤ ਦੇ ਨਾਥ! ਅਸਾਂ ਜੀਵਾਂ ਨੂੰ (ਕਾਮ ਕੋ੍ਰਧ ਲੋਭ ਆਦਿਕ ਤੋਂ) ਬਚਾਈ ਰੱਖ
My God is the Lord of the World, the Lord of the Universe; please save me, O Lord of all Creation.
ਜਨ ਨਾਨਕੁ ਦਾਸੁ ਦਾਸ ਦਾਸਨ ਕੋ ਪ੍ਰਭ ਕਰਹੁ ਕ੍ਰਿਪਾ ਰਾਖਹੁ ਜਨ ਸਾਥ ॥੪॥੬॥
ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੇ ਦਾਸਾਂ ਦੇ ਦਾਸਾਂ ਦਾ ਦਾਸ ਹੈ । ਮਿਹਰ ਕਰ, (ਮੈਨੂੰ) ਆਪਣੇ ਸੇਵਕਾਂ ਦੀ ਸੰਗਤਿ ਵਿਚ ਰੱਖ ।੪।੬।
Servant Nanak is the slave of the slave of Your slaves. O God, please bless me with Your Grace; please protect me and keep me with Your humble servants. ||4||6||