ਆਸਾ ਮਹਲਾ ੧ ॥
Aasaa, First Mehl:
ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥
(ਹੇ ਭਾਈ ! ਸਾਡੀ ਜੀਵਾਂ ਦੀ) ਉਸ ਭਿਆਨਕ (ਸੰਸਾਰ-) ਸਰੋਵਰ ਵਿਚ ਵੱਸੋਂ ਹੈ (ਜਿਸ ਵਿਚ) ਉਸ ਪ੍ਰਭੂ ਨੇ ਆਪ ਹੀ ਪਾਣੀ (ਦੇ ਥਾਂ ਤ੍ਰਿਸ਼ਨਾ ਦੀ) ਅੱਗ ਪੈਦਾ ਕੀਤੀ ਹੋਈ ਹੈ (ਅਤੇ ਉਸ ਭਿਆਨਕ ਸਰੀਰ ਵਿਚ)
In that pool, people have made their homes, but the water there is as hot as fire!
ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥
ਜੋ ਮੋਹ ਦਾ ਚਿੱਕੜ ਹੈ (ਉਸ ਵਿਚ ਜੀਵਾਂ ਦਾ) ਪੈਰ ਚੱਲ ਨਹੀਂ ਸਕਦਾ (ਜੀਵ ਮੋਹ ਦੇ ਚਿੱਕੜ ਵਿਚ ਫਸੇ ਪਏ ਹਨ) । ਸਾਡੇ ਸਾਹਮਣੇ ਹੀ (ਅਨੇਕਾਂ ਜੀਵ ਮੋਹ ਦੇ ਚਿੱਕੜ ਵਿਚ ਫਸ ਕੇ) ਉਸ (ਤ੍ਰਿਸ਼ਨਾ-ਅੱਗ ਦੇ ਅਸਗਾਹ ਸਮੁੰਦਰ) ਵਿਚ ਡੁੱਬਦੇ ਜਾ ਰਹੇ ਹਨ ।੧।
In the swamp of emotional attachment, their feet cannot move. I have seen them drowning there. ||1||
ਮਨ ਏਕੁ ਨ ਚੇਤਸਿ ਮੂੜ ਮਨਾ ॥
ਹੇ ਮਨ ! ਹੇ ਮੂਰਖ ਮਨ ! ਤੂੰ ਇੱਕ ਪਰਮਾਤਮਾ ਨੂੰ ਯਾਦ ਨਹੀਂ ਕਰਦਾ ।
In your mind, you do not remember the One Lord-you fool!
ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥
ਤੂੰ ਜਿਉਂ ਜਿਉਂ ਪਰਮਾਤਮਾ ਨੂੰ ਵਿਸਾਰਦਾ ਜਾ ਰਿਹਾ ਹੈਂ, ਤੇਰੇ (ਅੰਦਰੋਂ) ਗੁਣ ਘਟਦੇ ਜਾ ਰਹੇ ਹਨ ।੧।ਰਹਾਉ।
You have forgotten the Lord; your virtues shall wither away. ||1||Pause||
ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥
(ਹੇ ਪ੍ਰਭੂ !) ਨਾਹ ਮੈਂ ਜਤੀ ਹਾਂ, ਨਾਹ ਮੈਂ ਸਤੀ ਹਾਂ, ਨਾਹ ਹੀ ਮੈਂ ਪੜ੍ਹਿਆ ਹੋਇਆ ਹਾਂ, ਮੇਰਾ ਜੀਵਨ ਤਾਂ ਮੂਰਖ ਬੇਸਮਝਾਂ ਵਾਲਾ ਬਣਿਆ ਹੋਇਆ ਹੈ (ਭਾਵ, ਜਤ, ਸਤ ਅਤੇ ਵਿੱਦਿਆ ਇਸ ਤ੍ਰਿਸ਼ਨਾ ਦੀ ਅੱਗ ਅਤੇ ਮੋਹ ਦੇ ਚਿੱਕੜ ਵਿਚ ਡਿਗਣੋਂ ਬਚਾ ਨਹੀਂ ਸਕਦੇ । ਜੇ ਮਨੁੱਖ ਪ੍ਰਭੂ ਨੂੰ ਭੁਲਾ ਦੇਵੇ, ਤਾਂ ਜਤ ਸਤ ਵਿੱਦਿਆ ਦੇ ਹੁੰਦਿਆਂ ਭੀ ਮਨੁੱਖ ਦੀ ਜ਼ਿੰਦਗੀ ਮਹਾਮੂਰਖਾਂ ਵਾਲੀ ਹੁੰਦੀ ਹੈ) ।
I am not celibate, nor truthful, nor scholarly. I was born foolish and ignorant into this world.
ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥
ਸੋ, ਨਾਨਕ ਬੇਨਤੀ ਕਰਦਾ ਹੈ—(ਹੇ ਪ੍ਰਭੂ ! ਮੈਨੂੰ) ਉਹਨਾਂ (ਗੁਰਮੁਖਾਂ) ਦੀ ਸਰਨ ਵਿਚ (ਰੱਖ), ਜਿਨ੍ਹਾਂ ਨੂੰ ਤੂੰ ਨਹੀਂ ਭੁੱਲਿਆ (ਜਿਨ੍ਹਾਂ ਨੂੰ ਤੇਰੀ ਯਾਦ ਨਹੀਂ ਭੁੱਲੀ) ।੨।੩।
Prays Nanak, I seek the Sanctuary of those who have not forgotten You, O Lord! ||2||3||