ਕਾਨੜਾ ਮਹਲਾ ੪ ॥
Kaanraa, Fourth Mehl:
ਹਰਿ ਗੁਨ ਗਾਵਹੁ ਜਗਦੀਸ ॥
ਹੇ ਭਾਈ! ਹਰੀ ਪ੍ਰਭੂ ਦਇਆ ਦਾ ਘਰ ਹੈ । ਉਸ ਜਗਤ ਦੇ ਮਾਲਕ-ਪ੍ਰਭੂ ਦੇ ਗੁਣ ਸਦਾ ਗਾਂਦੇ ਰਹੋ ।
Sing the Glorious Praises of the Lord, the Lord of the Universe.
ਏਕਾ ਜੀਹ ਕੀਚੈ ਲਖ ਬੀਸ ॥
(ਇਸ ਕੰਮ ਵਾਸਤੇ) ਆਪਣੀ ਇੱਕ ਜੀਭ ਨੂੰ ਵੀਹ ਲੱਖ ਜੀਭਾਂ ਬਣਾ ਲੈਣਾ ਚਾਹੀਦਾ ਹੈ ।
Let my one tongue become two hundred thousand
ਜਪਿ ਹਰਿ ਹਰਿ ਸਬਦਿ ਜਪੀਸ ॥
ਗੁਰੂ ਦੇ ਸ਼ਬਦ ਦੀ ਰਾਹੀਂ ਉਸ ਜਪਣ-ਯੋਗ ਹਰੀ ਦਾ ਨਾਮ ਸਦਾ ਜਪਿਆ ਕਰੋ,
- with them all, I will meditate on the Lord, Har, Har, and chant the Word of the Shabad.
ਹਰਿ ਹੋ ਹੋ ਕਿਰਪੀਸ ॥੧॥ ਰਹਾਉ ॥
O Lord, please, please, be Merciful to me. ||1||Pause||
ਹਰਿ ਕਿਰਪਾ ਕਰਿ ਸੁਆਮੀ ਹਮ ਲਾਇ ਹਰਿ ਸੇਵਾ ਹਰਿ ਜਪਿ ਜਪੇ ਹਰਿ ਜਪਿ ਜਪੇ ਜਪੁ ਜਾਪਉ ਜਗਦੀਸ ॥
ਹੇ ਹਰੀ! ਹੇ ਸੁਆਮੀ! ਮਿਹਰ ਕਰ, ਅਸਾਂ ਜੀਵਾਂ ਨੂੰ ਆਪਣੀ ਭਗਤੀ ਵਿਚ ਲਾਈ ਰੱਖ । ਹੇ ਹਰੀ! ਹੇ ਜਗਤ ਦੇ ਈਸ਼ਵਰ! ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ ।
O Lord, my Lord and Master, please be Merciful to me; please enjoin me to serve You. I chant and meditate on the Lord, I chant and meditate on the Lord, I chant and meditate on the Lord of the Universe.
ਤੁਮਰੇ ਜਨ ਰਾਮੁ ਜਪਹਿ ਤੇ ਊਤਮ ਤਿਨ ਕਉ ਹਉ ਘੁਮਿ ਘੁਮੇ ਘੁਮਿ ਘੁਮਿ ਜੀਸ ॥੧॥
ਹੇ ਪ੍ਰਭੂ! ਜਿਹੜੇ ਤੇਰੇ ਸੇਵਕ ਤੇਰਾ ਰਾਮ-ਨਾਮ ਜਪਦੇ ਹਨ ਉਹ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ, ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ, ਸਦਾ ਸਦਕੇ ਜਾਂਦਾ ਹਾਂ ।੧।
Your humble servants chant and meditate on You, O Lord; they are sublime and exalted. I am a sacrifice, a sacrifice, a sacrifice, a sacrifice to them. ||1||
ਹਰਿ ਤੁਮ ਵਡ ਵਡੇ ਵਡੇ ਵਡ ਊਚੇ ਸੋ ਕਰਹਿ ਜਿ ਤੁਧੁ ਭਾਵੀਸ ॥
ਹੇ ਹਰੀ! ਤੂੰ ਸਭ ਤੋਂ ਵੱਡਾ ਹੈਂ ਤੂੰ ਬਹੁਤ ਵੱਡਾ ਹੈਂ, ਤੂੰ ਉਹ ਕਰਦਾ ਹੈਂ ਜੋ ਤੈਨੂੰ ਚੰਗਾ ਲੱਗਦਾ ਹੈ ।
O Lord, You are the Greatest of the Great, the Greatest of the Great, the most Lofty and High. You do whatever You please.
ਜਨ ਨਾਨਕ ਅੰਮ੍ਰਿਤੁ ਪੀਆ ਗੁਰਮਤੀ ਧਨੁ ਧੰਨੁ ਧਨੁ ਧੰਨੁ ਧੰਨੁ ਗੁਰੂ ਸਾਬੀਸ ॥੨॥੨॥੮॥
ਹੇ ਦਾਸ ਨਾਨਕ! (ਆਖ—) ਉਹ ਗੁਰੂ ਧੰਨ ਹੈ, ਸਲਾਹੁਣ-ਜੋਗ ਹੈ, ਜਿਸ ਦੀ ਮਤਿ ਲੈ ਕੇ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਲਈਦਾ ਹੈ ।
Servant Nanak drinks in the Ambrosial Nectar through the Guru's Teachings. Blessed, blessed, blessed, blessed, blessed and praised is the Guru. ||2||2||8||