ਕਾਨੜਾ ਮਹਲਾ ੪ ॥
Kaanraa, Fourth Mehl:
ਭਜੁ ਰਾਮੋ ਮਨਿ ਰਾਮ ॥
ਉਸ ਦੇ ਨਾਮ ਦਾ ਭਜਨ ਆਪਣੇ ਮਨ ਵਿਚ ਕਰਿਆ ਕਰ ।
O mind, meditate and vibrate on the Lord, Raam, Raam.
ਜਿਸੁ ਰੂਪ ਨ ਰੇਖ ਵਡਾਮ ॥
ਹੇ ਭਾਈ! ਜਿਸ ਰਾਮ ਦੀ ਸ਼ਕਲ ਜਿਸ ਦੇ ਚਿਹਨ-ਚੱਕਰ ਨਹੀਂ ਦੱਸੇ ਜਾ ਸਕਦੇ, ਜੋ ਰਾਮ ਸਭ ਤੋਂ ਵੱਡਾ ਹੈ
He has no form or feature - He is Great!
ਸਤਸੰਗਤਿ ਮਿਲੁ ਭਜੁ ਰਾਮ ॥
ਹੇ ਭਾਈ! ਸਾਧ ਸੰਗਤਿ ਵਿਚ ਮਿਲ ਅਤੇ ਰਾਮ ਦਾ ਭਜਨ ਕਰ
Joining the Sat Sangat, the True Congregation, vibrate and meditate on the Lord.
ਬਡ ਹੋ ਹੋ ਭਾਗ ਮਥਾਮ ॥੧॥ ਰਹਾਉ ॥
ਤੇਰੇ ਮੱਥੇ ਦੇ ਵੱਡੇ ਭਾਗ ਹੋ ਜਾਣਗੇ
This is the high destiny written on your forehead. ||1||Pause||
ਜਿਤੁ ਗ੍ਰਿਹਿ ਮੰਦਰਿ ਹਰਿ ਹੋਤੁ ਜਾਸੁ ਤਿਤੁ ਘਰਿ ਆਨਦੋ ਆਨੰਦੁ ਭਜੁ ਰਾਮ ਰਾਮ ਰਾਮ ॥
ਹੇ ਭਾਈ! ਜਿਸ ਹਿਰਦੇ-ਘਰ ਵਿਚ ਜਿਸ ਹਿਰਦੇ-ਮੰਦਰ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੁੰਦੀ ਹੈ, ਉਸ ਹਿਰਦੇ-ਘਰ ਵਿਚ ਆਨੰਦ ਹੀ ਆਨੰਦ ਬਣਿਆ ਰਹਿੰਦਾ ਹੈ
That household, that mansion, in which the Lord's Praises are sung - that home is filled with ecstasy and joy; so vibrate and meditate on the Lord, Raam, Raam, Raam.
ਰਾਮ ਨਾਮ ਗੁਨ ਗਾਵਹੁ ਹਰਿ ਪ੍ਰੀਤਮ ਉਪਦੇਸਿ ਗੁਰੂ ਗੁਰ ਸਤਿਗੁਰਾ ਸੁਖੁ ਹੋਤੁ ਹਰਿ ਹਰੇ ਹਰਿ ਹਰੇ ਹਰੇ ਭਜੁ ਰਾਮ ਰਾਮ ਰਾਮ ॥੧॥
ਹੇ ਭਾਈ! ਸਦਾ ਰਾਮ ਦਾ ਭਜਨ ਕਰਦਾ ਰਹੁ । ਹੇ ਭਾਈ! ਹਰੀ ਪ੍ਰੀਤਮ ਦੇ ਨਾਮ ਦੇ ਗੁਣ ਗਾਂਦਾ ਰਹੁ, ਗੁਰੂ ਸਤਿਗੁਰੁ ਦੇ ਉਪਦੇਸ਼ ਦੀ ਰਾਹੀਂ ਗੁਣ ਗਾਂਦਾ ਰਹੁ । ਰਾਮ ਨਾਮ ਦਾ ਭਜਨ ਕਰਦਾ ਰਹੁ, ਹਰਿ-ਨਾਮ ਜਪਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ
Sing the Glorious Praises of the Name of the Lord, the Beloved Lord. Through the Teachings of the Guru, the Guru, the True Guru, you shall find peace. So vibrate and meditate on the Lord, Har, Haray, Har, Haray, Haray, the Lord, Raam, Raam, Raam. ||1||
ਸਭ ਸਿਸਟਿ ਧਾਰ ਹਰਿ ਤੁਮ ਕਿਰਪਾਲ ਕਰਤਾ ਸਭੁ ਤੂ ਤੂ ਤੂ ਰਾਮ ਰਾਮ ਰਾਮ ॥
ਹੇ ਹਰੀ! ਤੂੰ ਸਾਰੀ ਸ੍ਰਿਸ਼ਟੀ ਦਾ ਆਸਰਾ ਹੈਂ, ਤੂੰ ਦਇਆ ਦਾ ਘਰ ਹੈਂ, ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ, ਹਰ ਥਾਂ ਤੂੰ ਹੀ ਤੂੰ ਹੈਂ । ਦਾਸ ਨਾਨਕ ਤੇਰੀ ਸਰਨ ਆਇਆ ਹੈ,
You are the Support of the whole universe, Lord; O Merciful Lord, You, You, You are the Creator of all, Raam, Raam, Raam.
ਜਨ ਨਾਨਕੋ ਸਰਣਾਗਤੀ ਦੇਹੁ ਗੁਰਮਤੀ ਭਜੁ ਰਾਮ ਰਾਮ ਰਾਮ ॥੨॥੩॥੯॥
(ਦਾਸ ਨੂੰ) ਗੁਰੂ ਦੀ ਸਿੱਖਿਆ ਬਖ਼ਸ਼ । ਹੇ ਭਾਈ! ਸਦਾ ਰਾਮ ਦੇ ਨਾਮ ਦਾ ਭਜਨ ਕਰਦਾ ਰਹੁ ।
Servant Nanak seeks Your Sanctuary; please bless him with the Guru's Teachings, that he may vibrate and meditate on the Lord, Raam, Raam, Raam. ||2||3||9||