ਕਾਨੜਾ ਮਹਲਾ ੪ ॥
Kaanraa, Fourth Mehl:
ਸਤਿਗੁਰ ਚਾਟਉ ਪਗ ਚਾਟ ॥
ਮੈਂ ਉਸ ਗੁਰੂ ਦੇ ਚਰਨ ਚੁੰਮਦਾ ਹਾਂ ।
I eagerly kiss the Feet of the True Guru.
ਜਿਤੁ ਮਿਲਿ ਹਰਿ ਪਾਧਰ ਬਾਟ ॥
ਹੇ ਭਾਈ! ਜਿਸ ਗੁਰੂ ਨੂੰ ਮਿਲ ਕੇ ਪਰਮਾਤਮਾ ਦੇ ਮਿਲਾਪ ਦਾ ਸਿੱਧਾ ਰਾਹ ਲੱਭ ਪੈਂਦਾ ਹੈ
Meeting Him, the Path to the Lord becomes smooth and easy.
ਭਜੁ ਹਰਿ ਰਸੁ ਰਸ ਹਰਿ ਗਾਟ ॥
। ਹੇ ਭਾਈ! (ਤੂੰ ਭੀ ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਭਜਨ ਕਰਿਆ ਕਰ, ਪਰਮਾਤਮਾ ਦਾ ਨਾਮ-ਜਲ ਗਟ ਗਟ ਕਰ ਕੇ ਪੀਆ ਕਰ ।
I lovingly vibrate and meditate on the Lord, and gulp down His Sublime Essence.
ਹਰਿ ਹੋ ਹੋ ਲਿਖੇ ਲਿਲਾਟ ॥੧॥ ਰਹਾਉ ॥
ਤੇਰੇ ਮੱਥੇ ਦੇ ਲੇਖ ਉੱਘੜ ਪੈਣਗੇ ।੧।ਰਹਾਉ।
The Lord has written this destiny on my forehead. ||1||Pause||
ਖਟ ਕਰਮ ਕਿਰਿਆ ਕਰਿ ਬਹੁ ਬਹੁ ਬਿਸਥਾਰ ਸਿਧ ਸਾਧਿਕ ਜੋਗੀਆ ਕਰਿ ਜਟ ਜਟਾ ਜਟ ਜਾਟ ॥
ਹੇ ਭਾਈ! (ਪੰਡਿਤਾਂ ਵਾਂਗ ਸ਼ਾਸਤ੍ਰਾਂ ਦੇ ਦੱਸੇ ਹੋਏ) ਛੇ ਕਰਮਾਂ ਦੀ ਕਿਰਿਆ ਕਰ ਕੇ (ਇਹੋ ਜਿਹੇ) ਹੋਰ ਬਥੇਰੇ ਖਿਲਾਰੇ ਕਰ ਕੇ, ਸਿੱਧਾਂ ਜੋਗੀਆਂ ਸਾਧਿਕਾਂ ਵਾਂਗ ਜਟਾਂ ਧਾਰ ਕੇ,
Some perform the six rituals and rites; the Siddhas, seekers and Yogis put on all sorts of pompous shows, with their hair all tangled and matted.
ਕਰਿ ਭੇਖ ਨ ਪਾਈਐ ਹਰਿ ਬ੍ਰਹਮ ਜੋਗੁ ਹਰਿ ਪਾਈਐ ਸਤਸੰਗਤੀ ਉਪਦੇਸਿ ਗੁਰੂ ਗੁਰ ਸੰਤ ਜਨਾ ਖੋਲਿ ਖੋਲਿ ਕਪਾਟ ॥੧॥
ਧਾਰਮਿਕ ਪਹਿਰਾਵੇ ਪਾਣ ਨਾਲ ਪਰਮਾਤਮਾ ਦਾ ਮਿਲਾਪ ਹਾਸਲ ਨਹੀਂ ਕਰ ਸਕੀਦਾ । ਪਰਮਾਤਮਾ ਮਿਲਦਾ ਹੈ ਸਾਧ ਸੰਗਤਿ ਵਿਚ । (ਇਸ ਵਾਸਤੇ, ਹੇ ਭਾਈ!) ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ ਗੁਰੂ ਦੇ ਉਪਦੇਸ਼ ਨਾਲ ਤੂੰ ਆਪਣੇ ਮਨ ਦੇ ਕਵਾੜ ਖੋਲ੍ਹ ।੧।
Yoga - Union with the Lord God - is not obtained by wearing religious robes; the Lord is found in the Sat Sangat, the True Congregation, and the Guru's Teachings. The humble Saints throw the doors wide open. ||1||
ਤੂ ਅਪਰੰਪਰੁ ਸੁਆਮੀ ਅਤਿ ਅਗਾਹੁ ਤੂ ਭਰਪੁਰਿ ਰਹਿਆ ਜਲ ਥਲੇ ਹਰਿ ਇਕੁ ਇਕੋ ਇਕ ਏਕੈ ਹਰਿ ਥਾਟ ॥
ਹੇ ਪ੍ਰਭੂ! ਹੇ ਮਾਲਕ! ਤੂੰ ਪਰੇ ਤੋਂ ਪਰੇ ਹੈਂ, ਤੂੰ ਬਹੁਤ ਅਥਾਹ ਹੈਂ, ਤੂੰ ਪਾਣੀ ਵਿਚ ਧਰਤੀ ਵਿਚ ਹਰ ਥਾਂ ਵਿਆਪਕ ਹੈਂ । ਹੇ ਹਰੀ! ਇਹ ਸਾਰੀ ਜਗਤ-ਉਤਪੱਤੀ ਸਿਰਫ਼ ਤੇਰੀ ਹੀ ਹੈ ।
O my Lord and Master, You are the farthest of the far, utterly unfathomable. You are totally pervading the water and the land. You alone are the One and Only Unique Lord of all creation.
ਤੂ ਜਾਣਹਿ ਸਭ ਬਿਧਿ ਬੂਝਹਿ ਆਪੇ ਜਨ ਨਾਨਕ ਕੇ ਪ੍ਰਭ ਘਟਿ ਘਟੇ ਘਟਿ ਘਟੇ ਘਟਿ ਹਰਿ ਘਾਟ ॥੨॥੪॥੧੦॥
(ਇਸ ਸ੍ਰਿਸ਼ਟੀ ਬਾਰੇ) ਤੂੰ ਸਾਰੇ ਢੰਗ ਜਾਣਦਾ ਹੈਂ, ਤੂੰ ਆਪ ਹੀ ਸਮਝਦਾ ਹੈਂ । ਹੇ ਦਾਸ ਨਾਨਕ ਦੇ ਪ੍ਰਭੂ! ਤੂੰ ਹਰੇਕ ਸਰੀਰ ਵਿਚ ਹਰੇਕ ਸਰੀਰ ਵਿਚ ਮੌਜੂਦ ਹੈਂ ।੨
You alone know all Your ways and means. You alone understand Yourself. Servant Nanak's Lord God is in each heart, in every heart, in the home of each and every heart. ||2||4||10||