ਕਾਨੜਾ ਮਹਲਾ ੪ ॥
Kaanraa, Fourth Mehl:
ਜਪਿ ਮਨ ਗੋਬਿਦ ਮਾਧੋ ॥
ਹੇ ਮਨ! ਮਾਇਆ ਦੇ ਪਤੀ ਗੋਬਿੰਦ ਦਾ ਨਾਮ ਜਪਿਆ ਕਰੋ,
O mind, chant and meditate on the Lord, the Lord of the Universe.
ਹਰਿ ਹਰਿ ਅਗਮ ਅਗਾਧੋ ॥
ਜੋ ਅਪਹੁੰਚ ਹੈ ਤੇ ਅਥਾਹ ਹੈ
The Lord, Har, Har, is inaccessible and unfathomable.
ਮਤਿ ਗੁਰਮਤਿ ਹਰਿ ਪ੍ਰਭੁ ਲਾਧੋ ॥
ਉਸ ਨੂੰ ਗੁਰੂ ਦੀ ਮਤਿ ਦੀ ਰਾਹੀਂ ਪਰਮਾਤਮਾ ਲੱਭ ਪੈਂਦਾ ਹੈ ।
Through the Guru's Teachings, my intellect attains the Lord God.
ਧੁਰਿ ਹੋ ਹੋ ਲਿਖੇ ਲਿਲਾਧੋ ॥੧॥ ਰਹਾਉ ॥
। ਹੇ ਭਾਈ! ਜਿਸ ਮਨੁੱਖ ਦੇ ਮੱਥੇ ਤੇ ਧੁਰ ਦਰਗਾਹ ਤੋਂ (ਪ੍ਰਭੂ-ਮਿਲਾਪ ਦਾ ਲੇਖ) ਲਿਖਿਆ ਹੁੰਦਾ ਹੈ,
This is the pre-ordained destiny written on my forehead. ||1||Pause||
ਬਿਖੁ ਮਾਇਆ ਸੰਚਿ ਬਹੁ ਚਿਤੈ ਬਿਕਾਰ ਸੁਖੁ ਪਾਈਐ ਹਰਿ ਭਜੁ ਸੰਤ ਸੰਤ ਸੰਗਤੀ ਮਿਲਿ ਸਤਿਗੁਰੂ ਗੁਰੁ ਸਾਧੋ ॥
ਹੇ ਭਾਈ! ਆਤਮਕ ਮੌਤ ਲਿਆਉਣ ਵਾਲੀ ਮਾਇਆ ਨੂੰ ਇਕੱਠੀ ਕਰ ਕੇ ਮਨੁੱਖ ਅਨੇਕਾਂ ਵਿਕਾਰ ਚਿਤਵਨ ਲੱਗ ਪੈਂਦਾ ਹੈ । ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ, ਗੁਰੂ ਸਤਿਗੁਰੂ ਨੂੰ ਮਿਲ ਕੇ ਹਰਿ-ਨਾਮ ਦਾ ਭਜਨ ਕਰਿਆ ਕਰ (ਇਸ ਤਰ੍ਹਾਂ ਹੀ) ਸੁਖ ਮਿਲ ਸਕਦਾ ਹੈ
Collecting the poison of Maya, people think of all sorts of evil. But peace is found only by vibrating and meditating on the Lord; with the Saints, in the Sangat, the Society of the Saints, meet the True Guru, the Holy Guru.
ਜਿਉ ਛੁਹਿ ਪਾਰਸ ਮਨੂਰ ਭਏ ਕੰਚਨ ਤਿਉ ਪਤਿਤ ਜਨ ਮਿਲਿ ਸੰਗਤੀ ਸੁਧ ਹੋਵਤ ਗੁਰਮਤੀ ਸੁਧ ਹਾਧੋ ॥੧॥
। ਹੇ ਭਾਈ! ਜਿਵੇਂ ਪਾਰਸ ਨਾਲ ਛੁਹ ਕੇ ਸੜਿਆ ਹੋਇਆ ਲੋਹਾ ਸੋਨਾ ਬਣ ਜਾਂਦਾ ਹੈ; ਤਿਵੇਂ ਹੀ ਵਿਕਾਰੀ ਮਨੁੱਖ ਸਾਧ ਸੰਗਤਿ ਵਿਚ ਮਿਲ ਕੇ, ਗੁਰੂ ਦੀ ਮਤਿ ਲੈ ਕੇ, ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ ।੧।
Just as when the iron slag is transmuted into gold by touching the Philosopher's Stone - when the sinner joins the Sangat, he becomes pure, through the Guru's Teachings. ||1||
ਜਿਉ ਕਾਸਟ ਸੰਗਿ ਲੋਹਾ ਬਹੁ ਤਰਤਾ ਤਿਉ ਪਾਪੀ ਸੰਗਿ ਤਰੇ ਸਾਧ ਸਾਧ ਸੰਗਤੀ ਗੁਰ ਸਤਿਗੁਰੂ ਗੁਰ ਸਾਧੋ ॥
ਹੇ ਭਾਈ! ਜਿਵੇਂ ਕਾਠ (ਬੇੜੀ) ਦੀ ਸੰਗਤਿ ਵਿਚ ਬਹੁਤ ਲੋਹਾ (ਨਦੀ ਤੋਂ) ਪਾਰ ਲੰਘ ਜਾਂਦਾ ਹੈ, ਤਿਵੇਂ ਵਿਕਾਰੀ ਮਨੁੱਖ ਭੀ ਸਾਧ ਸੰਗਤਿ ਵਿਚ ਗੁਰੂ ਦੀ ਸੰਗਤਿ ਵਿਚ ਰਹਿ ਕੇ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ ।
Just like the heavy iron which is carried across on the wooden raft, sinners are carried across in the Saadh Sangat, the Company of the Holy, and the Guru, the True Guru, the Holy Guru.
ਚਾਰਿ ਬਰਨ ਚਾਰਿ ਆਸ੍ਰਮ ਹੈ ਕੋਈ ਮਿਲੈ ਗੁਰੂ ਗੁਰ ਨਾਨਕ ਸੋ ਆਪਿ ਤਰੈ ਕੁਲ ਸਗਲ ਤਰਾਧੋ ॥੨॥੫॥੧੧॥
ਹੇ ਨਾਨਕ! (ਬ੍ਰਾਹਮਣ ਖੱਤ੍ਰੀ ਆਦਿਕ) ਚਾਰ ਵਰਨ (ਪ੍ਰਸਿੱਧ) ਹਨ, (ਬ੍ਰਹਮ ਚਰਜ ਆਦਿਕ) ਚਾਰ ਆਸ਼੍ਰਮ (ਪ੍ਰਸਿੱਧ) ਹਨ, (ਇਹਨਾਂ ਵਿਚੋਂ) ਜਿਹੜਾ ਭੀ ਕੋਈ ਗੁਰੂ ਨੂੰ ਮਿਲਦਾ ਹੈ, ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ, ਅਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ।੨।੫।੧੧।
There are four castes, four social classes, and four stages of life. Whoever meets the Guru, Guru Nanak, is himself carried across, and he carries all his ancestors and generations across as well. ||2||5||11||