ਕਾਨੜਾ ਮਹਲਾ ੪ ॥
Kaanraa, Fourth Mehl:
ਹਰਿ ਜਸੁ ਗਾਵਹੁ ਭਗਵਾਨ ॥
ਹੇ ਭਾਈ! ਹਰੀ ਦੇ ਭਗਵਾਨ ਦੇ ਗੁਣ ਗਾਇਆ ਕਰੋ
Sing the Praises of the Lord God.
ਜਸੁ ਗਾਵਤ ਪਾਪ ਲਹਾਨ ॥
ਹਰੀ ਦੇ) ਗੁਣ ਗਾਂਦਿਆਂ ਪਾਪ ਦੂਰ ਹੋ ਜਾਂਦੇ ਹਨ ।
Singing His Praises, sins are washed away.
ਮਤਿ ਗੁਰਮਤਿ ਸੁਨਿ ਜਸੁ ਕਾਨ ॥
ਹੇ ਭਾਈ! ਗੁਰੂ ਦੀ ਮਤਿ ਲੈ ਕੇ (ਆਪਣੇ) ਕੰਨਾਂ ਨਾਲ ਹਰੀ ਦੀ ਸਿਫ਼ਤਿ-ਸਾਲਾਹ ਸੁਣਿਆ ਕਰ,
Through the Word of the Guru's Teachings, listen to His Praises with your ears.
ਹਰਿ ਹੋ ਹੋ ਕਿਰਪਾਨ ॥੧॥ ਰਹਾਉ ॥
ਹੇ ਭਾਈ! ਗੁਰੂ ਦੀ ਮਤਿ ਲੈ ਕੇ (ਆਪਣੇ) ਕੰਨਾਂ ਨਾਲ ਹਰੀ ਦੀ ਸਿਫ਼ਤਿ-ਸਾਲਾਹ ਸੁਣਿਆ ਕਰ,
The Lord shall be Merciful to you. ||1||Pause||
ਤੇਰੇ ਜਨ ਧਿਆਵਹਿ ਇਕ ਮਨਿ ਇਕ ਚਿਤਿ ਤੇ ਸਾਧੂ ਸੁਖ ਪਾਵਹਿ ਜਪਿ ਹਰਿ ਹਰਿ ਨਾਮੁ ਨਿਧਾਨ ॥
ਹੇ ਪ੍ਰਭੂ! ਤੇਰੇ ਸੇਵਕ ਇਕ-ਮਨ ਇਕ-ਚਿੱਤ ਹੋ ਕੇ ਤੇਰਾ ਧਿਆਨ ਕਰਦੇ ਹਨ, ਸੁਖਾਂ ਦਾ ਖ਼ਜ਼ਾਨਾ ਤੇਰਾ ਨਾਮ ਜਪ ਜਪ ਕੇ ਉਹ ਗੁਰਮੁਖ ਮਨੁੱਖ ਆਤਮਕ ਆਨੰਦ ਮਾਣਦੇ ਹਨ ।
Your humble servants focus their consciousness and meditate on You with one-pointed mind; those Holy beings find peace, chanting the Name of the Lord, Har, Har, the Treasure of Bliss.
ਉਸਤਤਿ ਕਰਹਿ ਪ੍ਰਭ ਤੇਰੀਆ ਮਿਲਿ ਸਾਧੂ ਸਾਧ ਜਨਾ ਗੁਰ ਸਤਿਗੁਰੂ ਭਗਵਾਨ ॥੧॥
ਹੇ ਪ੍ਰਭੂ! ਹੇ ਭਗਵਾਨ! ਤੇਰੇ ਸੰਤ ਜਨ ਗੁਰੂ ਸਤਿਗੁਰੂ ਨੂੰ ਮਿਲ ਕੇ ਤੇਰੀ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ ।
They sing Your Praises, God, meeting with the Holy, the Holy people, and the Guru, the True Guru, O Lord God. ||1||
ਜਿਨ ਕੈ ਹਿਰਦੈ ਤੂ ਸੁਆਮੀ ਤੇ ਸੁਖ ਫਲ ਪਾਵਹਿ ਤੇ ਤਰੇ ਭਵ ਸਿੰਧੁ ਤੇ ਭਗਤ ਹਰਿ ਜਾਨ ॥
ਹੇ ਮਾਲਕ! ਜਿਨ੍ਹਾਂ ਦੇ ਹਿਰਦੇ ਵਿਚ ਤੂੰ ਵੱਸ ਪੈਂਦਾ ਹੈਂ, ਉਹ ਆਤਮਕ ਆਨੰਦ ਦਾ ਫਲ ਹਾਸਲ ਕਰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ । ਹੇ ਭਾਈ! ਉਹਨਾਂ ਨੂੰ ਭੀ ਹਰੀ ਦੇ ਭਗਤ ਜਾਣੋ
They alone obtain the fruit of peace, within whose hearts You, O my Lord and Master, abide. They cross over the terrifying world-ocean - they are known as the Lord's devotees.
ਤਿਨ ਸੇਵਾ ਹਮ ਲਾਇ ਹਰੇ ਹਮ ਲਾਇ ਹਰੇ ਜਨ ਨਾਨਕ ਕੇ ਹਰਿ ਤੂ ਤੂ ਤੂ ਤੂ ਤੂ ਭਗਵਾਨ ॥੨॥੬॥੧੨॥
। ਹੇ ਹਰੀ! ਹੇ ਦਾਸ ਨਾਨਕ ਦੇ ਭਗਵਾਨ! ਮੈਨੂੰ (ਆਪਣੇ) ਉਹਨਾਂ ਸੰਤ ਜਨਾਂ ਦੀ ਸੇਵਾ ਵਿਚ ਲਾਈ ਰੱਖ, ਸੇਵਾ ਵਿਚ ਲਾਈ ਰੱਖ ।੨।੬।੧੨।
Please enjoin me to their service, Lord, please enjoin me to their service. O Lord God, You, You, You, You, You are the Lord of servant Nanak. ||2||6||12||