ਕਾਨੜਾ ਮਹਲਾ ੫ ॥
Kaanraa, Fifth Mehl:
ਆਰਾਧਉ ਤੁਝਹਿ ਸੁਆਮੀ ਅਪਨੇ ॥
ਹੇ (ਮੇਰੇ) ਆਪਣੇ ਮਾਲਕ! ਮੈਂ (ਸਦਾ) ਤੈਨੂੰ ਹੀ ਯਾਦ ਕਰਦਾ ਰਹਿੰਦਾ ਹਾਂ
I worship and adore You, my Lord and Master.
ਊਠਤ ਬੈਠਤ ਸੋਵਤ ਜਾਗਤ ਸਾਸਿ ਸਾਸਿ ਸਾਸਿ ਹਰਿ ਜਪਨੇ ॥੧॥ ਰਹਾਉ ॥
। ਹੇ ਹਰੀ! ਉਠਦਿਆਂ, ਬੈਠਦਿਆਂ, ਸੁੱਤਿਆਂ, ਜਾਗਦਿਆਂ, ਹਰੇਕ ਸਾਹ ਦੇ ਨਾਲ ਮੈਂ ਤੇਰਾ ਹੀ ਨਾਮ ਜਪਦਾ ਹਾਂ ।੧।ਰਹਾਉ।
Standing up and sitting down, while sleeping and awake, with each and every breath, I meditate on the Lord. ||1||Pause||
ਤਾ ਕੈ ਹਿਰਦੈ ਬਸਿਓ ਨਾਮੁ ॥
ਉਸ ਦੇ ਹਿਰਦੇ ਵਿਚ (ਉਸ ਮਾਲਕ ਦਾ) ਨਾਮ ਟਿਕ ਜਾਂਦਾ ਹੈ
The Naam, the Name of the Lord, abides within the hearts of those,
ਜਾ ਕਉ ਸੁਆਮੀ ਕੀਨੋ ਦਾਨੁ ॥੧॥
ਹੇ ਭਾਈ! ਮਾਲਕ-ਪ੍ਰਭੂ ਜਿਸ ਮਨੁੱਖ ਨੂੰ (ਨਾਮ ਦੀ) ਦਾਤਿ ਬਖ਼ਸ਼ਦਾ ਹੈ
whose Lord and Master blesses them with this gift. ||1||
ਤਾ ਕੈ ਹਿਰਦੈ ਆਈ ਸਾਂਤਿ ॥
ਉਸ ਦੇ ਹਿਰਦੇ ਵਿਚ (ਵਿਕਾਰਾਂ ਦੀ ਅੱਗ ਵਲੋਂ) ਠੰਢ ਪੈ ਜਾਂਦੀ ਹੈ ।੨।
Peace and tranquility come into the hearts of those
ਠਾਕੁਰ ਭੇਟੇ ਗੁਰ ਬਚਨਾਂਤਿ ॥੨॥
ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਉਪਦੇਸ਼ ਉੱਤੇ ਤੁਰ ਕੇ ਮਾਲਕ-ਪ੍ਰਭੂ ਨੂੰ ਮਿਲ ਪੈਂਦਾ ਹੈ,
who meet their Lord and Master, through the Word of the Guru. ||2||
ਸਰਬ ਕਲਾ ਸੋਈ ਪਰਬੀਨ ॥ ਨਾਮ ਮੰਤ੍ਰੁ ਜਾ ਕਉ ਗੁਰਿ ਦੀਨ ॥੩॥
ਹੇ ਭਾਈ! ਜਿਸ (ਮਨੁੱਖ) ਨੂੰ ਗੁਰੂ ਨੇ ਪਰਮਾਤਮਾ ਦਾ ਨਾਮ-ਮੰਤ੍ਰ ਦੇ ਦਿੱਤਾ, ਉਹੀ ਹੈ ਸਾਰੀਆਂ ਆਤਮਕ ਤਾਕਤਾਂ ਵਿਚ ਸਿਆਣਾ
Those whom the Guru blesses with the Mantra of the Naam are wise, and blessed with all powers,. ||3||
ਕਹੁ ਨਾਨਕ ਤਾ ਕੈ ਬਲਿ ਜਾਉ ॥
ਮੈਂ ਉਸ (ਮਨੁੱਖ) ਤੋਂ ਸਦਕੇ ਜਾਂਦਾ ਹਾਂ ।੪।੭।
Says Nanak, I am a sacrifice to those
ਕਲਿਜੁਗ ਮਹਿ ਪਾਇਆ ਜਿਨਿ ਨਾਉ ॥੪॥੨॥
ਹੇ ਨਾਨਕ! ਆਖ—ਜਿਸ ਮਨੁੱਖ ਨੇ ਇਸ ਬਖੇੜਿਆਂ-ਭਰੇ ਜਗਤ ਵਿਚ ਪਰਮਾਤਮਾ ਦਾ ਨਾਮ-ਖ਼ਜ਼ਾਨਾ ਲੱਭ ਲਿਆ,
who are blessed with the Name in this Dark Age of Kali Yuga. ||4||2||