ਕਾਨੜਾ ਮਹਲਾ ੫ ॥
Kaanraa, Fifth Mehl:
ਕੀਰਤਿ ਪ੍ਰਭ ਕੀ ਗਾਉ ਮੇਰੀ ਰਸਨਾਂ ॥
ਹੇ ਮੇਰੀ ਜੀਭ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰ
Sing the Praises of God, O my tongue.
ਅਨਿਕ ਬਾਰ ਕਰਿ ਬੰਦਨ ਸੰਤਨ ਊਹਾਂ ਚਰਨ ਗੋਬਿੰਦ ਜੀ ਕੇ ਬਸਨਾ ॥੧॥ ਰਹਾਉ ॥
। ਹੇ ਭਾਈ! ਸੰਤ-ਜਨਾਂ ਦੇ ਚਰਨਾਂ ਉਤੇ ਅਨੇਕਾਂ ਵਾਰੀ ਨਮਸਕਾਰ ਕਰਿਆ ਕਰ, ਸੰਤ ਜਨਾਂ ਦੇ ਹਿਰਦੇ ਵਿਚ ਸਦਾ ਪਰਮਾਤਮਾ ਦੇ ਚਰਨ ਵੱਸਦੇ ਹਨ ।੧।ਰਹਾਉ।
Humbly bow to the Saints, over and over again; through them, the Feet of the Lord of the Universe shall come to abide within you. ||1||Pause||
ਅਨਿਕ ਭਾਂਤਿ ਕਰਿ ਦੁਆਰੁ ਨ ਪਾਵਉ ॥
ਹੇ ਭਾਈ! ਅਨੇਕਾਂ ਢੰਗ ਵਰਤ ਕੇ ਭੀ ਮੈਂ ਪਰਮਾਤਮਾ ਦਾ ਦਰ ਨਹੀਂ ਲੱਭ ਸਕਦਾ
The Door to the Lord cannot be found by any other means.
ਹੋਇ ਕ੍ਰਿਪਾਲੁ ਤ ਹਰਿ ਹਰਿ ਧਿਆਵਉ ॥੧॥
। ਜੇ ਪਰਮਾਤਮਾ ਆਪ ਹੀ ਦਇਵਾਨ ਹੋਵੇ ਤਾਂ ਮੈਂ ਉਸ ਦਾ ਧਿਆਨ ਧਰ ਸਕਦਾ ਹਾਂ ।੧।
When He becomes Merciful, we come to meditate on the Lord, Har, Har. ||1||
ਕੋਟਿ ਕਰਮ ਕਰਿ ਦੇਹ ਨ ਸੋਧਾ ॥
ਹੇ ਭਾਈ! (ਤੀਰਥ-ਯਾਤ੍ਰਾ ਆਦਿਕ) ਕੋ੍ਰੜਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰ ਕੇ (ਮਨੁੱਖ ਦਾ) ਸਰੀਰ ਪਵਿੱਤਰ ਨਹੀਂ ਹੋ ਸਕਦਾ
The body is not purified by millions of rituals.
ਸਾਧਸੰਗਤਿ ਮਹਿ ਮਨੁ ਪਰਬੋਧਾ ॥੨॥
ਮਨੁੱਖ ਦਾ ਮਨ ਸਾਧ ਸੰਗਤਿ ਵਿਚ ਹੀ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗਦਾ ਹੈ ।੨।
The mind is awakened and enlightened only in the Saadh Sangat, the Company of the Holy. ||2||
ਤ੍ਰਿਸਨ ਨ ਬੂਝੀ ਬਹੁ ਰੰਗ ਮਾਇਆ ॥
ਹੇ ਭਾਈ! (ਕੋ੍ਰੜਾਂ ਕਰਮ ਕਰ ਕੇ ਭੀ ਇਸ) ਬਹੁ-ਰੰਗੀ ਮਾਇਆ ਦੀ ਤ੍ਰਿਸ਼ਨਾ ਨਹੀਂ ਮਿਟਦੀ
Thirst and desire are not quenched by enjoying the many pleasures of Maya.
ਨਾਮੁ ਲੈਤ ਸਰਬ ਸੁਖ ਪਾਇਆ ॥੩॥
ਪਰ ਪਰਮਾਤਮਾ ਦਾ ਨਾਮ ਸਿਮਰਦਿਆਂ ਸਾਰੇ ਸੁਖ ਮਿਲ ਜਾਂਦੇ ਹਨ ।੩।
Chanting the Naam, the Name of the Lord, total peace is found. ||3||
ਪਾਰਬ੍ਰਹਮ ਜਬ ਭਏ ਦਇਆਲ ॥
ਹੇ ਨਾਨਕ! ਆਖ—(ਹੇ ਭਾਈ!) ਜਦੋਂ (ਕਿਸੇ ਪ੍ਰਾਣੀ ਉੱਤੇ) ਪ੍ਰਭੂ ਜੀ ਦਇਆਵਾਨ ਹੁੰਦੇ ਹਨ,
When the Supreme Lord God becomes Merciful,
ਕਹੁ ਨਾਨਕ ਤਉ ਛੂਟੇ ਜੰਜਾਲ ॥੪॥੩॥
ਤਦੋਂ (ਪਰਮਾਤਮਾ ਦਾ ਨਾਮ ਸਿਮਰ ਕੇ ਉਸ ਮਨੁੱਖ ਦੀਆਂ) ਮਾਇਆ ਦੇ ਮੋਹ ਦੀਆਂ (ਸਾਰੀਆਂ) ਫਾਹੀਆਂ ਟੁੱਟ ਜਾਂਦੀਆਂ ਹਨ ।੪।੩।
says Nanak, then one is rid of worldly entanglements. ||4||3||