ਮਹਲਾ ੩ ਚਉਪਦੇ ॥
Third Mehl, Chau-Padas:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਗੁਰਿ ਮਿਲਿਐ ਹਰਿ ਮੇਲਾ ਹੋਈ ॥
ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ,
Meeting the Guru, we meet the Lord.
 
ਆਪੇ ਮੇਲਿ ਮਿਲਾਵੈ ਸੋਈ ॥
ਉਹ ਪਰਮਾਤਮਾ ਆਪ ਹੀ (ਜੀਵ ਨੂੰ ਗੁਰੂ ਨਾਲ) ਮਿਲਾ ਕੇ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ ।
He Himself unites us in His Union.
 
ਮੇਰਾ ਪ੍ਰਭੁ ਸਭ ਬਿਧਿ ਆਪੇ ਜਾਣੈ ॥
ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ ਚਰਨਾਂ ਵਿਚ ਮਿਲਣ ਦੇ) ਸਾਰੇ ਤਰੀਕੇ ਜਾਣਦਾ ਹੈ ।
My God knows all His Own Ways.
 
ਹੁਕਮੇ ਮੇਲੇ ਸਬਦਿ ਪਛਾਣੈ ॥੧॥
(ਜਿਸ ਮਨੁੱਖ ਨੂੰ ਪਰਮਾਤਮਾ ਆਪਣੇ) ਹੁਕਮ ਅਨੁਸਾਰ (ਗੁਰੂ ਨਾਲ) ਮਿਲਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ ।੧।
By the Hukam of His Command, He unites those who recognize the Word of the Shabad. ||1||
 
ਸਤਿਗੁਰ ਕੈ ਭਇ ਭ੍ਰਮੁ ਭਉ ਜਾਇ ॥
ਗੁਰੂ ਦੇ ਡਰ-ਅਦਬ ਵਿਚ ਰਿਹਾਂ (ਦੁਨੀਆ ਵਾਲੀ) ਭਟਕਣਾ ਤੇ ਡਰ ਦੂਰ ਹੋ ਜਾਂਦਾ ਹੈ ।
By the Fear of the True Guru, doubt and fear are dispelled.
 
ਭੈ ਰਾਚੈ ਸਚ ਰੰਗਿ ਸਮਾਇ ॥੧॥ ਰਹਾਉ ॥
ਜੇਹੜਾ ਮਨੁੱਖ (ਗੁਰੂ ਦੇ) ਡਰ-ਅਦਬ ਵਿਚ ਮਗਨ ਰਹਿੰਦਾ ਹੈ ਉਹ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ (ਪ੍ਰੇਮ) ਰੰਗ ਵਿਚ ਸਮਾਇਆ ਰਹਿੰਦਾ ਹੈ ।੧।ਰਹਾਉ।
Imbued with His Fear, we are absorbed in the Love of the True One. ||1||Pause||
 
ਗੁਰਿ ਮਿਲਿਐ ਹਰਿ ਮਨਿ ਵਸੈ ਸੁਭਾਇ ॥
ਜੇ ਗੁਰੂ ਮਿਲ ਪਏ ਤਾਂ ਪਰਮਾਤਮਾ (ਭੀ ਆਪਣੀ) ਪਿਆਰ-ਰੁਚੀ ਦੇ ਕਾਰਨ (ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ ।
Meeting the Guru, the Lord naturally dwells within the mind.
 
ਮੇਰਾ ਪ੍ਰਭੁ ਭਾਰਾ ਕੀਮਤਿ ਨਹੀ ਪਾਇ ॥
ਪਿਆਰਾ ਪ੍ਰਭੂ ਬੇਅੰਤ ਗੁਣਾਂ ਦਾ ਮਾਲਕ ਹੈ, ਕੋਈ ਜੀਵ ਉਸ ਦਾ ਮੁੱਲ ਨਹੀਂ ਪਾ ਸਕਦਾ (ਭਾਵ, ਇਹ ਨਹੀਂ ਦੱਸ ਸਕਦਾ ਕਿ ਦੁਨੀਆ ਦੇ ਕਿਸੇ ਪਦਾਰਥ ਦੇ ਵੱਟੇ ਪਰਮਾਤਮਾ ਮਿਲ ਸਕਦਾ ਹੈ) ।
My God is Great and Almighty; His value cannot be estimated.
 
ਸਬਦਿ ਸਾਲਾਹੈ ਅੰਤੁ ਨ ਪਾਰਾਵਾਰੁ ॥
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ ਜਿਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ ਜਿਸ ਦੀ ਹਸਤੀ ਦਾ ਉਰਲਾ ਤੇ ਪਾਰਲਾ ਬੰਨਾ ਨਹੀਂ ਲੱਭ ਸਕਦਾ,
Through the Shabad, I praise Him; He has no end or limitations.
 
ਮੇਰਾ ਪ੍ਰਭੁ ਬਖਸੇ ਬਖਸਣਹਾਰੁ ॥੨॥
ਬਖ਼ਸ਼ਣਹਾਰ ਪ੍ਰਭੂ (ਉਸ ਦੇ ਸਾਰੇ ਗੁਨਾਹ) ਬਖ਼ਸ਼ ਲੈਂਦਾ ਹੈ ।੨।
My God is the Forgiver. I pray that He may forgive me. ||2||
 
ਗੁਰਿ ਮਿਲਿਐ ਸਭ ਮਤਿ ਬੁਧਿ ਹੋਇ ॥
ਜੇ ਗੁਰੂ ਮਿਲ ਪਏ (ਤਾਂ ਮਨੁੱਖ ਦੇ ਅੰਦਰ) ਉੱਚੀ ਬੁੱਧੀ ਪੈਦਾ ਹੋ ਜਾਂਦੀ ਹੈ,
Meeting the Guru, all wisdom and understanding are obtained.
 
ਮਨਿ ਨਿਰਮਲਿ ਵਸੈ ਸਚੁ ਸੋਇ ॥
(ਮਨੁੱਖ ਦੇ) ਪਵਿਤ੍ਰ (ਹੋਏ) ਮਨ ਵਿਚ ਉਹ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ ।
The mind becomes pure, when the True Lord dwells within.
 
ਸਾਚਿ ਵਸਿਐ ਸਾਚੀ ਸਭ ਕਾਰ ॥
ਜੇ ਸਦਾ-ਥਿਰ ਪ੍ਰਭੂ (ਜੀਵ ਦੇ ਮਨ ਵਿਚ) ਆ ਵਸੇ, ਤਾਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਉਸ ਦੀ ਨਿੱਤ ਦੀ ਕਾਰ ਹੋ ਜਾਂਦੀ ਹੈ,
When one dwells in Truth, all actions become true.
 
ਊਤਮ ਕਰਣੀ ਸਬਦ ਬੀਚਾਰ ॥੩॥
ਉਸ ਦੀ ਕਰਨੀ ਸ੍ਰੇਸ਼ਟ ਹੋ ਜਾਂਦੀ ਹੈ, ਗੁਰੂ ਦੇ ਸ਼ਬਦ ਦੀ ਵਿਚਾਰ ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ ।੩।
The ultimate action is to contemplate the Word of the Shabad. ||3||
 
ਗੁਰ ਤੇ ਸਾਚੀ ਸੇਵਾ ਹੋਇ ॥
ਸਦਾ-ਥਿਰ ਪ੍ਰਭੂ ਦੀ ਸੇਵਾ-ਭਗਤੀ ਗੁਰੂ ਪਾਸੋਂ ਹੀ ਮਿਲਦੀ ਹੈ,
Through the Guru, true service is performed.
 
ਗੁਰਮੁਖਿ ਨਾਮੁ ਪਛਾਣੈ ਕੋਇ ॥
ਗੁਰੂ ਦੇ ਸਨਮੁਖ ਰਹਿ ਕੇ ਹੀ ਕੋਈ ਮਨੁੱਖ ਪ੍ਰਭੂ ਦੇ ਨਾਮ ਨਾਲ ਡੂੰਘੀ ਸਾਂਝ ਪਾਂਦਾ ਹੈ ।
How rare is that Gurmukh who recognizes the Naam, the Name of the Lord.
 
ਜੀਵੈ ਦਾਤਾ ਦੇਵਣਹਾਰੁ ॥
(ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਸਭ ਦਾਤਾਂ) ਦੇਣ ਦੇ ਸਮਰੱਥ ਦਾਤਾਰ-ਪ੍ਰਭੂ (ਸਦਾ ਉਸ ਦੇ ਸਿਰ ਉੱਤੇ) ਜੀਊਂਦਾ-ਜਾਗਦਾ ਕਾਇਮ ਹੈ
The Giver, the Great Giver, lives forever.
 
ਨਾਨਕ ਹਰਿ ਨਾਮੇ ਲਗੈ ਪਿਆਰੁ ॥੪॥੧॥੨੧॥
ਹੇ ਨਾਨਕ ! ਜਿਸ ਮਨੁੱਖ ਦਾ ਪਿਆਰ ਹਰੀ ਦੇ ਨਾਮ ਵਿਚ ਬਣ ਜਾਂਦਾ ਹੈ ।੪।੧।੨੧।
Nanak enshrines love for the Name of the Lord. ||4||1||21||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by