ਕਾਨੜਾ ਮਹਲਾ ੫ ॥
Kaanraa, Fifth Mehl:
ਤੇਰੋ ਜਨੁ ਹਰਿ ਜਸੁ ਸੁਨਤ ਉਮਾਹਿਓ ॥੧॥ ਰਹਾਉ ॥
ਹੇ ਪ੍ਰਭੂ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਸੁਣਦਿਆਂ ਉਮਾਹ ਵਿਚ ਆ ਜਾਂਦਾ ਹੈ ।੧।ਰਹਾਉ।
Your humble servant listens to Your Praises with delight. ||1||Pause||
ਮਨਹਿ ਪ੍ਰਗਾਸੁ ਪੇਖਿ ਪ੍ਰਭ ਕੀ ਸੋਭਾ ਜਤ ਕਤ ਪੇਖਉ ਆਹਿਓ ॥੧॥
ਹੇ ਭਾਈ! ਪ੍ਰਭੂ ਦੀ ਵਡਿਆਈ ਵੇਖ ਕੇ (ਮੇਰੇ) ਮਨ ਵਿਚ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ । ਮੈਂ ਜਿਧਰ ਕਿਧਰ ਵੇਖਦਾ ਹਾਂ, (ਮੈਨੂੰ ਉਹ ਹਰ ਪਾਸੇ) ਮੌਜੂਦ (ਦਿੱਸਦਾ
My mind is enlightened, gazing upon the Glory of God. Wherever I look, there He is. ||1||
ਸਭ ਤੇ ਪਰੈ ਪਰੈ ਤੇ ਊਚਾ ਗਹਿਰ ਗੰਭੀਰ ਅਥਾਹਿਓ ॥੨॥
ਹੇ ਭਾਈ! ਪਰਮਾਤਮਾ ਸਭ ਜੀਵਾਂ ਤੋਂ ਵੱਡਾ ਹੈ ਸਭ ਜੀਵਾਂ ਤੋਂ ਉੱਚਾ ਹੈ; ਡੂੰਘਾ (ਸਮੁੰਦਰ) ਹੈ, ਵੱਡੇ ਜਿਗਰੇ ਵਾਲਾ ਹੈ, ਉਸ ਦੀ ਹਾਥ ਨਹੀਂ ਲੱਭ ਸਕਦੀ ।੨।
You are the farthest of all, the highest of the far, profound, unfathomable and unreachable. ||2||
ਓਤਿ ਪੋਤਿ ਮਿਲਿਓ ਭਗਤਨ ਕਉ ਜਨ ਸਿਉ ਪਰਦਾ ਲਾਹਿਓ ॥੩॥
ਹੇ ਭਾਈ! (ਜਿਵੇਂ) ਤਾਣੇ ਵਿਚ ਪੇਟੇ ਵਿਚ (ਧਾਗਾ ਮਿਲਿਆ ਹੋਇਆ ਹੁੰਦਾ ਹੈ, ਤਿਵੇਂ) ਪਰਮਾਤਮਾ ਆਪਣੇ ਭਗਤਾਂ ਨੂੰ ਮਿਲਿਆ ਹੁੰਦਾ ਹੈ, ਹੇ ਭਾਈ! ਆਪਣੇ ਸੇਵਕਾਂ ਤੋਂ ਉਸ ਨੇ ਉਹਲਾ ਦੂਰ ਕੀਤਾ ਹੁੰਦਾ ਹੈ ।੩।
You are united with Your devotees, through and through; You have removed Your veil for Your humble servants. ||3||
ਗੁਰ ਪ੍ਰਸਾਦਿ ਗਾਵੈ ਗੁਣ ਨਾਨਕ ਸਹਜ ਸਮਾਧਿ ਸਮਾਹਿਓ ॥੪॥੬॥
ਹੇ ਨਾਨਕ! ਗੁਰੂ ਦੀ ਕਿਰਪਾ ਨਾਲ (ਜਿਹੜਾ ਮਨੁੱਖ ਪਰਮਾਤਮਾ ਦੇ) ਗੁਣ ਗਾਂਦਾ ਰਹਿੰਦਾ ਹੈ ਉਹ ਆਤਮਕ ਅਡੋਲਤਾ ਦੀ ਸਮਾਧੀ ਵਿਚ ਲੀਨ ਰਹਿੰਦਾ ਹੈ ।੪।੬।
By Guru's Grace, Nanak sings Your Glorious Praises; he is intuitively absorbed in Samaadhi. ||4||6||