ਕਾਨੜਾ ਮਹਲਾ ੫ ॥
Kaanraa, Fifth Mehl:
ਸੰਤਨ ਪਹਿ ਆਪਿ ਉਧਾਰਨ ਆਇਓ ॥੧॥ ਰਹਾਉ ॥
ਹੇ ਭਾਈ! (ਜਗਤ ਦੇ ਜੀਵਾਂ ਨੂੰ) ਵਿਕਾਰਾਂ ਤੋਂ ਬਚਾਣ ਲਈ (ਪਰਮਾਤਮਾ) ਆਪ ਸੰਤ ਜਨਾਂ ਦੇ ਹਿਰਦੇ ਵਿਚ ਆ ਵੱਸਦਾ ਹੈ ।੧।ਰਹਾਉ।
I have come to the Saints to save myself. ||1||Pause||
ਦਰਸਨ ਭੇਟਤ ਹੋਤ ਪੁਨੀਤਾ ਹਰਿ ਹਰਿ ਮੰਤ੍ਰੁ ਦ੍ਰਿੜਾਇਓ ॥੧॥
ਹੇ ਭਾਈ! (ਜੀਵ ਗੁਰੂ ਦਾ) ਦਰਸਨ ਕਰਦਿਆਂ ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, (ਗੁਰੂ ਉਹਨਾਂ ਦੇ ਹਿਰਦੇ ਵਿਚ) ਪਰਮਾਤਮਾ ਦਾ ਨਾਮ ਪੱਕਾ ਕਰ ਦੇਂਦਾ ਹੈ ।੧।
Gazing upon the Blessed Vision of their Darshan, I am sanctified; they have implanted the Mantra of the Lord, Har, Har, within me. ||1||
ਕਾਟੇ ਰੋਗ ਭਏ ਮਨ ਨਿਰਮਲ ਹਰਿ ਹਰਿ ਅਉਖਧੁ ਖਾਇਓ ॥੨॥
ਹੇ ਭਾਈ! (ਜਿਹੜੇ ਮਨੁੱਖ ਗੁਰੂ ਪਾਸੋਂ) ਹਰਿ-ਨਾਮ ਦੀ ਦਵਾਈ (ਲੈ ਕੇ) ਖਾਂਦੇ ਹਨ (ਉਹਨਾਂ ਦੇ) ਸਾਰੇ ਰੋਗ ਕੱਟੇ ਜਾਂਦੇ ਹਨ, (ਉਹਨਾਂ ਦੇ) ਮਨ ਪਵਿੱਤਰ ਹੋ ਜਾਂਦੇ ਹਨ ।੨।
The disease has been eradicated, and my mind has become immaculate. I have taken the healing medicine of the Lord, Har, Har. ||2||
ਅਸਥਿਤ ਭਏ ਬਸੇ ਸੁਖ ਥਾਨਾ ਬਹੁਰਿ ਨ ਕਤਹੂ ਧਾਇਓ ॥੩॥
ਹੇ ਭਾਈ! (ਗੁਰੂ ਪਾਸੋਂ ਨਾਮ-ਦਵਾਈ ਲੈ ਕੇ ਖਾਣ ਵਾਲੇ ਮਨੁੱਖ) ਅਡੋਲ-ਚਿੱਤ ਹੋ ਜਾਂਦੇ ਹਨ; ਆਤਮਕ ਆਨੰਦ ਵਿਚ ਟਿਕੇ ਰਹਿੰਦੇ ਹਨ, (ਇਸ ਆਨੰਦ ਨੂੰ ਛੱਡ ਕੇ ਉਹ) ਮੁੜ ਹੋਰ ਕਿਸੇ ਭੀ ਪਾਸੇ ਨਹੀਂ ਭਟਕਦੇ ।੩।
I have become steady and stable, and I dwell in the home of peace. I shall never again wander anywhere. ||3||
ਸੰਤ ਪ੍ਰਸਾਦਿ ਤਰੇ ਕੁਲ ਲੋਗਾ ਨਾਨਕ ਲਿਪਤ ਨ ਮਾਇਓ ॥੪॥੭॥
ਹੇ ਨਾਨਕ! ਗੁਰੂ ਦੀ ਕਿਰਪਾ ਨਾਲ (ਨਾਮ-ਦਵਾਈ ਖਾ ਕੇ ਉਹ ਨਿਰੇ ਆਪ ਹੀ ਨਹੀਂ ਤਰਦੇ; ਉਹਨਾਂ ਦੀ) ਕੁਲ ਦੇ ਲੋਕ ਭੀ (ਸੰਸਾਰ-ਸਮੁੰਦਰ ਤੋਂ ਪਾਰ) ਲੰਘ ਜਾਂਦੇ ਹਨ; ਉਹਨਾਂ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈਂਦਾ ।੪।੭
By the Grace of the Saints, the people and all their generations are saved; O Nanak, they are not engrossed in Maya. ||4||7||