ਕਾਨੜਾ ਮਹਲਾ ੫ ॥
Kaanraa, Fifth Mehl:
ਬਿਸਰਿ ਗਈ ਸਭ ਤਾਤਿ ਪਰਾਈ ॥
(ਤਦੋਂ ਤੋਂ) ਦੂਜਿਆਂ ਦਾ ਸੁਖ ਵੇਖ ਕੇ ਅੰਦਰੇ ਅੰਦਰ ਸੜਨ ਦੀ ਸਾਰੀ ਆਦਤ ਭੁੱਲ ਗਈ ਹੈ ।੧।ਰਹਾਉ।
I have totally forgotten my jealousy of others,
ਜਬ ਤੇ ਸਾਧਸੰਗਤਿ ਮੋਹਿ ਪਾਈ ॥੧॥ ਰਹਾਉ ॥
ਹੇ ਭਾਈ! ਜਦੋਂ ਤੋਂ ਮੈਂ ਗੁਰੂ ਦੀ ਸੰਗਤਿ ਪ੍ਰਾਪਤ ਕੀਤੀ ਹੈ,
since I found the Saadh Sangat, the Company of the Holy. ||1||Pause||
ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ ॥੧॥
ਹੇ ਭਾਈ! (ਹੁਣ) ਮੈਨੂੰ ਕੋਈ ਵੈਰੀ ਨਹੀਂ ਦਿੱਸਦਾ, ਕੋਈ ਓਪਰਾ ਨਹੀਂ ਦਿੱਸਦਾ; ਸਭਨਾਂ ਨਾਲ ਮੇਰਾ ਪਿਆਰ ਬਣਿਆ ਹੋਇਆ ਹੈ ।੧।
No one is my enemy, and no one is a stranger. I get along with everyone. ||1||
ਜੋ ਪ੍ਰਭ ਕੀਨੋ ਸੋ ਭਲ ਮਾਨਿਓ ਏਹ ਸੁਮਤਿ ਸਾਧੂ ਤੇ ਪਾਈ ॥੨॥
ਹੇ ਭਾਈ! (ਹੁਣ) ਜੋ ਕੁਝ ਪਰਮਾਤਮਾ ਕਰਦਾ ਹੈ, ਮੈਂ ਉਸ ਨੂੰ (ਸਭ ਜੀਵਾਂ ਲਈ) ਭਲਾ ਹੀ ਮੰਨਦਾ ਹਾਂ । ਇਹ ਚੰਗੀ ਅਕਲ ਮੈਂ (ਆਪਣੇ) ਗੁਰੂ ਪਾਸੋਂ ਸਿੱਖੀ ਹੈ ।੨।
Whatever God does, I accept that as good. This is the sublime wisdom I have obtained from the Holy. ||2||
ਸਭ ਮਹਿ ਰਵਿ ਰਹਿਆ ਪ੍ਰਭੁ ਏਕੈ ਪੇਖਿ ਪੇਖਿ ਨਾਨਕ ਬਿਗਸਾਈ ॥੩॥੮॥
ਹੇ ਨਾਨਕ! (ਆਖ—ਜਦੋਂ ਤੋਂ ਸਾਧ ਸੰਗਤਿ ਮਿਲੀ ਹੈ, ਮੈਨੂੰ ਇਉਂ ਦਿੱਸਦਾ ਹੈ ਕਿ) ਇਕ ਪਰਮਾਤਮਾ ਹੀ ਸਭ ਜੀਵਾਂ ਵਿਚ ਮੌਜੂਦ ਹੈ (ਤਾਹੀਏਂ ਸਭ ਨੂੰ) ਵੇਖ ਵੇਖ ਕੇ ਮੈਂ ਖ਼ੁਸ਼ ਹੁੰਦਾ ਹਾਂ ।੩।੮
The One God is pervading in all. Gazing upon Him, beholding Him, Nanak blossoms forth in happiness. ||3||8||