ਕਾਨੜਾ ਮਹਲਾ ੫ ॥
Kaanraa, Fifth Mehl:
ਸਾਧ ਸਰਨਿ ਚਰਨ ਚਿਤੁ ਲਾਇਆ ॥
ਹੇ ਭਾਈ! (ਜਦੋਂ ਤੋਂ) ਗੁਰੂ ਦੀ ਸਰਨ ਪੈ ਕੇ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਿਆ ਹੈ
In the Sanctuary of the Holy, I focus my consciousness on the Lord's Feet.
ਸੁਪਨ ਕੀ ਬਾਤ ਸੁਨੀ ਪੇਖੀ ਸੁਪਨਾ ਨਾਮ ਮੰਤ੍ਰੁ ਸਤਿਗੁਰੂ ਦ੍ਰਿੜਾਇਆ ॥੧॥ ਰਹਾਉ ॥
(ਜਦੋਂ ਤੋਂ) ਗੁਰੂ ਨੇ ਪਰਮਾਤਮਾ ਦਾ ਨਾਮ-ਮੰਤ੍ਰ (ਮੇਰੇ ਹਿਰਦੇ ਵਿਚ) ਪੱਕਾ ਕਰ ਕੇ ਟਿਕਾਇਆ ਹੈ (ਤਦੋਂ ਤੋਂ ਉਸ ਜਗਤ ਨੂੰ) ਸੁਪਨਾ ਹੀ (ਅਖੀਂ) ਵੇਖ ਲਿਆ ਹੈ ਜਿਸ ਨੂੰ ਸੁਪਨੇ ਦੀ ਗੱਲ ਸੁਣਿਆ ਹੋਇਆ ਸੀ ।੧।ਰਹਾਉ।
When I was dreaming, I heard and saw only dream-objects. The True Guru has implanted the Mantra of the Naam, the Name of the Lord, within me. ||1||Pause||
ਨਹ ਤ੍ਰਿਪਤਾਨੋ ਰਾਜ ਜੋਬਨਿ ਧਨਿ ਬਹੁਰਿ ਬਹੁਰਿ ਫਿਰਿ ਧਾਇਆ ॥
ਹੇ ਭਾਈ! (ਇਹ ਮਨ) ਰਾਜ ਜੋਬਨ ਧਨ ਨਾਲ ਨਹੀਂ ਰੱਜਦਾ, ਮੁੜ ਮੁੜ (ਇਹਨਾਂ ਪਦਾਰਥਾਂ ਦੇ ਪਿੱਛੇ) ਭਟਕਦਾ ਫਿਰਦਾ ਹੈ ।
Power, youth and wealth do not bring satisfaction; people chase after them again and again.
ਸੁਖੁ ਪਾਇਆ ਤ੍ਰਿਸਨਾ ਸਭ ਬੁਝੀ ਹੈ ਸਾਂਤਿ ਪਾਈ ਗੁਨ ਗਾਇਆ ॥੧॥
ਪਰ ਜਦੋਂ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ, ਤਾਂ ਮਾਇਆ ਦੀ ਸਾਰੀ ਤ੍ਰਿਸ਼ਨਾ ਬੁੱਝ ਜਾਂਦੀ ਹੈ, ਆਤਮਕ ਆਨੰਦ ਮਿਲ ਜਾਂਦਾ ਹੈ, ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ ।੧
I have found peace and tranquility, and all my thirsty desires have been quenched, singing His Glorious Praises. ||1||
ਬਿਨੁ ਬੂਝੇ ਪਸੂ ਕੀ ਨਿਆਈ ਭ੍ਰਮਿ ਮੋਹਿ ਬਿਆਪਿਓ ਮਾਇਆ ॥
ਹੇ ਭਾਈ! (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਮਨੁੱਖ ਪਸ਼ੂ ਵਰਗਾ ਹੀ ਰਹਿੰਦਾ ਹੈ, ਮਾਇਆ ਦੀ ਭਟਕਣਾ ਵਿਚ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ ।
Without understanding, they are like beasts, engrossed in doubt, emotional attachment and Maya.
ਸਾਧਸੰਗਿ ਜਮ ਜੇਵਰੀ ਕਾਟੀ ਨਾਨਕ ਸਹਜਿ ਸਮਾਇਆ ॥੨॥੧੦॥
ਪਰ, ਹੇ ਨਾਨਕ! ਸਾਧ ਸੰਗਤਿ ਵਿਚ ਟਿਕਿਆਂ ਜਮਾਂ ਵਾਲੀ ਫਾਹੀ ਕੱਟੀ ਜਾਂਦੀ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ ।੨।੧੦।
But in the Saadh Sangat, the Company of the Holy, the noose of Death is cut, O Nanak, and one intuitively merges in celestial peace. ||2||10||